ਗੁਰਦੁਆਰਾ ਗ੍ਰੰਥੀਆਂ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ
ਖੁਸ਼ੀ ਵਿੱਚ ਮਹਾਨ ਨਗਰ ਕੀਰਤਨ ਸਜਾਇਆ ਗਿਆ ਗੁਰਦਾਸਪੁਰ ( ਜਸਪਾਲ ਚੰਦਨ) ਗੁਰਦੁਆਰਾ ਗ੍ਰੰਥੀਆਂ ਵਿੱਚ ਪਹਿਲੀ ਪਾਤਸ਼ਾਹੀ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਗੁਰਦੁਆਰਾ ਗ੍ਰੰਥੀਆਂ ਵਿੱਚੋਂ ਹਰਜਿੰਦਰ ਸਿੰਘ ਸੈਣੀ ਦੀ ਦੇਖ ਰੇਖ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਮਹਾਨ ਨਗਰ ਕੀਰਤਨ ਸਜਾਇਆ ਗਿਆ ਅੱਜ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਕੀਰਤਨੀ ਜੱਥੇ ਢਾਡੀ ਅਤੇ ਕਵੀਸ਼ਰੀ ਜੱਥਿਆਂ ਨੇ ਸੰਗਤਾਂ ਨੂੰ ਸ਼ਬਦ ਕੀਰਤਨ ਸ੍ਰਵਣ ਕਰਵਾਇਆ ਬਾਅਦ ਦੁਪਹਿਰ ਨਗਰ ਕੀਰਤਨ ਦੀ ਅਰੰਭਤਾ ਹੋਈ ਰਸਤੇ ਵਿੱਚ ਸੇਵਾਦਾਰਾਂ ਵੱਲੋਂ ਸੰਗਤਾਂ ਲਈ ਚਾਹ ਪਕੌੜਿਆਂ ਦੇ ਲੰਗਰ ਲਗਾਏ ਗਏ ਨਗਰ ਕੀਰਤਨ ਪਰਕਰਮਾ ਕਰਦੇ ਹੋਏ ਸ਼ਾਮ ਨੂੰ ਗੁਰਦੁਆਰਾ ਗ੍ਰੰਥੀਆਂ ਵਿੱਚ ਸਮਾਪਤੀ ਦੀ ਅਰਦਾਸ ਕੀਤੀ ਗਈ
DIGITAL MEDIA NEWS LMI TV PUNJAB
My post content
