ਪੰਜਾਬ ਸਰਕਾਰ ਵੱਲੋਂ 1,419 ਆਂਗਣਵਾੜੀ ਕੇਂਦਰਾਂ ਦੀ ਸਥਾਪਨਾ ਲਈ 200 ਕਰੋੜ ਰੁਪਏ ਦੀ ਵੱਡੀ ਪਹਿਲਕਦਮ।

ਪਿੰਡ ਮਾੜੀ ਟਾਂਡਾ ਵਿੱਚ ਨਵੇਂ ਆਂਗਣਵਾੜੀ ਕੇਂਦਰ ਦਾ ਨੀਂਹ ਪੱਥਰ ਰੱਖਿਆ ਗਿਆ। ਸ਼੍ਰੀ ਹਰਗੋਬਿੰਦਪੁਰ 27 ਜਨਵਰੀ 2025 (ਲਵਪ੍ਰੀਤ ਸਿੰਘ) ਪੰਜਾਬ ਸਰਕਾਰ ਨੇ ਸਮਾਜਿਕ ਸੁਰੱਖਿਆ ਅਤੇ ਮਹਿਲਾ ਅਤੇ ਬਾਲ ਵਿਕਾਸ ਖੇਤਰ ਵਿੱਚ ਇਕ ਵੱਡੀ ਕਦਮ ਚੁੱਕਦਿਆਂ ਰਾਜ ਭਰ ਵਿੱਚ 1,419 ਨਵੇਂ ਆਂਗਣਵਾੜੀ ਕੇਂਦਰਾਂ ਦੀ ਸਥਾਪਨਾ ਲਈ 200 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ ਕੀਤਾ ਹੈ। ਸਮਾਜਿਕ ਸੁਰੱਖਿਆ ਅਤੇ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਵੱਲੋਂ ਇਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ। ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਔਰਤਾਂ ਅਤੇ ਬੱਚਿਆਂ ਦੇ ਸੰਪੂਰਨ ਵਿਕਾਸ ਨੂੰ ਉਤਸ਼ਾਹਿਤ ਕਰਨਾ ਹੈ, ਜਿਸ ਨਾਲ ਕਮਜ਼ੋਰ ਭਾਈਚਾਰਿਆਂ ਦੀ ਭਲਾਈ ਲਈ ਬਿਹਤਰ ਬੁਨਿਆਦੀ ਢਾਂਚਾ ਅਤੇ ਸਰੋਤ ਉਪਲਬਧ ਹੋਣਗੇ। ਇਸੇ ਤਹਿਤ ਅੱਜ ਹਲਕਾ ਸ਼੍ਰੀ ਹਰਗੋਬਿੰਦਪੁਰ ਦੇ ਪਿੰਡ ਮਾੜੀ ਟਾਂਡਾ ਵਿੱਚ ਨਵੇਂ ਆਂਗਣਵਾੜੀ ਕੇਂਦਰ ਦੀ ਇਮਾਰਤ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਪਿੰਡ ਵਾਸੀਆਂ ਅਤੇ ਨਗਰ ਪੰਚਾਇਤ ਵੱਲੋਂ ਗੁਰੂ ਘਰ ਦੇ ਗ੍ਰੰਥੀ ਸਿੰਘ ਦੀ ਅਰਦਾਸ ਨਾਲ ਇਮਾਰਤ ਦਾ ਉਦਘਾਟਨ ਕੀਤਾ ਗਿਆ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਕਦਮ ਦੀ ਸ਼ਲਾਘਾ ਕਰਦਿਆਂ ਧੰਨਵਾਦ ਪ੍ਰਗਟਾਇਆ। ਪਿੰਡ ਦੇ ਕੈਪਟਨ ਜਗੀਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪਿੰਡ ਵਿੱਚ ਆਂਗਣਵਾੜੀ ਸਕੂਲ ਦੀ ਘਾਟ ਕਾਰਨ ਬੱਚਿਆਂ ਦੀ ਸਿੱਖਿਆ ਤੇ ਸਿਹਤ ਪ੍ਰਭਾਵਿਤ ਹੋ ਰਹੀ ਸੀ। ਇਸ ਸਮੱਸਿਆ ਨੂੰ ਸਮਝਦਿਆਂ ਪਿੰਡ ਵਾਸੀਆਂ ਨੇ ਸਰਕਾਰ ਨੂੰ ਬੇਨਤੀ ਕੀਤੀ ਸੀ, ਜਿਸ ਦਾ ਨਤੀਜਾ ਹੈ ਕਿ ਅੱਜ ਪਿੰਡ ਵਿੱਚ ਇਸ ਨਵੇਂ ਪ੍ਰੋਜੈਕਟ ਦੀ ਸ਼ੁਰੂਆਤ ਹੋਈ ਹੈ। ਇਹ ਪ੍ਰੋਜੈਕਟ ਪੰਜਾਬ ਦੇ ਵਿਕਾਸ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਔਰਤਾਂ ਅਤੇ ਬੱਚਿਆਂ ਦੀ ਸਿੱਖਿਆ, ਸਿਹਤ ਅਤੇ ਸਸ਼ਕਤੀਕਰਨ ਲਈ ਮਜ਼ਬੂਤ ਪਾਇਆਦਾਰ ਸਾਬਤ ਹੋਵੇਗਾ। ਇਸ ਮੌਕੇ ਸਰਪੰਚ ਅਰਮਿੰਦਰ ਸਿੰਘ ਮਿੰਟਾਂ, ਰਣਪ੍ਰੀਤ ਸਿੰਘ ਜੱਗਾ, ਭੁਪਿੰਦਰ ਸਿੰਘ ਬਰਜਿੰਦਰ ਸਿੰਘ,ਕੈਪਟਨ ਜਗੀਰ ਸਿੰਘ,ਮਲਕੀਤ ਸਿੰਘ, ਤਰਸੇਮ ਸਿੰਘ, ਜਸਵਿੰਦਰ ਸਿੰਘ,ਬਲਵਿੰਦਰ ਸਿੰਘ ਬਿੰਦੀ, ਸੁਖਵਿੰਦਰ ਸਿੰਘ,ਜਗਦੇਵ ਸਿੰਘ, ਕੁਲਦੀਪ ਸਿੰਘ, ਭਾਈ ਰਣਜੀਤ ਸਿੰਘ ਕੈਪਟਨ ਮੱਖਣ ਸਿੰਘ, ਕਰਮਜੀਤ ਸਿੰਘ, ਲਵਪ੍ਰੀਤ ਸਿੰਘ ਆਦਿ ਹਾਜ਼ਰ ਸਨ।

Lovepreet Singh

1/28/20251 min read