.ਪਿੰਡ ਗ੍ਰੰਥਗੜ੍ਹ 'ਚ ਇਕ ਘਰ 'ਤੇ ਚੱਲੀਆਂ ਸ਼ਰੇਆਮ ਗੋਲੀਆਂ, ਘਟਨਾ ਦੀ CCTV ਆਈ ਸਾਹਮਣੇ
ਬਟਾਲਾ, 10 ਅਪ੍ਰੈਲ (ਜਸਪਾਲ ਚੰਦਨ): ਬਟਾਲਾ ਪੁਲਿਸ ਜ਼ਿਲ੍ਹੇ ਦੇ ਪਿੰਡ ਗ੍ਰੰਥਗੜ੍ਹ 'ਚ ਸ਼ਰੇਆਮ ਗੋਲੀਬਾਰੀ ਦੀ ਇਕ ਦਹਿਸ਼ਤਨਾਕ ਘਟਨਾ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ, ਤਿੰਨ ਅਣਪਛਾਤੇ ਹਮਲਾਵਰ ਮੋਟਰਸਾਈਕਲ 'ਤੇ ਆ ਕੇ ਪਿੰਡ ਨਿਵਾਸੀ ਗੁਰਪ੍ਰੀਤ ਸਿੰਘ ਦੇ ਘਰ 'ਤੇ ਅਚਾਨਕ ਗੋਲੀਆਂ ਚਲਾਕੇ ਫਰਾਰ ਹੋ ਗਏ। ਇਹ ਪੂਰੀ ਘਟਨਾ ਇੱਕ ਨਜ਼ਦੀਕੀ ਘਰ ਦੀ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ ਹੈ। ਸੀਸੀਟੀਵੀ ਫੁਟੇਜ 'ਚ ਸਾਫ ਦਿੱਖ ਰਿਹਾ ਹੈ ਕਿ ਹਮਲਾਵਰ ਪਹਿਲਾਂ ਘਰ ਦੀ ਰੈਕੀ ਕਰਦੇ ਹਨ, ਫਿਰ ਵਾਪਸ ਆ ਕੇ ਦੋ ਵਿਅਕਤੀ ਮੋਟਰਸਾਈਕਲ ਤੋਂ ਉਤਰ ਕੇ ਗੋਲੀਆਂ ਚਲਾਉਂਦੇ ਹਨ ਅਤੇ ਮੌਕੇ ਤੋਂ ਭੱਜ ਜਾਂਦੇ ਹਨ। ਘੱਟੀ ਉੱਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਪਰਿਵਾਰ 'ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਪੀੜਤ ਗੁਰਪ੍ਰੀਤ ਸਿੰਘ ਅਤੇ ਉਸਦੇ ਚਚੇਰੇ ਭਰਾ ਨਵਦੀਪ ਸਿੰਘ ਨੇ ਦੱਸਿਆ ਕਿ ਘਟਨਾ ਦੇ ਪਿੱਛੇ ਪਿੰਡ ਦੀ ਪੁਰਾਣੀ ਰੰਜਿਸ਼ ਹੋ ਸਕਦੀ ਹੈ। ਉਨ੍ਹਾਂ ਇਨਸਾਫ ਦੀ ਮੰਗ ਕੀਤੀ ਹੈ। ਇਸ ਮਾਮਲੇ 'ਚ ਬਟਾਲਾ ਪੁਲਿਸ ਦੇ ਡੀ ਐਸ ਪੀ ਸੰਜੀਵ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਵੱਲੋਂ ਅਣਪਛਾਤੇ ਹਮਲਾਵਰਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ। ਸੀਸੀਟੀਵੀ ਰਿਕਾਰਡਿੰਗ ਦੇ ਆਧਾਰ 'ਤੇ ਹਮਲਾਵਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ
PUBLISHED BY LMI DAILY NEWS PUNJAB
My post content
