ਸ੍ਰੀ ਹਰਗੋਬਿੰਦਪੁਰ ਸਾਹਿਬ ਦਾਣਾਂ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋਈ ਕਿਸਾਨਾਂ ਦਾ ਇੱਕ ਇੱਕ ਦਾਣਾ ਖਰੀਦਿਆ ਜਾਵੇਗਾ ਅਤੇ ਤਰੁੰਤ ਪੈਸੇ ਖਾਤਿਆਂ ਵਿੱਚ ਪਾਏ ਜਾਣਗੇ,,,ਐਮ ਐਲ ਏ ਅਮਰਪਾਲ ਸਿੰਘ
ਗੁਰਦਾਸਪੁਰ/ਸ੍ਰੀ ਹਰਗੋਬਿੰਦਪੁਰ ਸਾਹਿਬ 18 Apr 2025 (ਜਸਪਾਲ ਚੰਦਨ) ਅੱਜ ਦਾਣਾ ਮੰਡੀ ਸ੍ਰੀ ਹਰਗੋਬਿੰਦਪੁਰ ਸਾਹਿਬ ਵਿੱਚ ਸਰਕਾਰੀ ਖਰੀਦ ਸ਼ੁਰੂ ਕੀਤੀ ਗਈ ਹੈ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਦਾਣਾ ਮੰਡੀ ਸ੍ਰੀ ਹਰਗੋਬਿੰਦਪੁਰ ਸਾਹਿਬ ਪਹੁੰਚੇ ਅਤੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ ਉਨ੍ਹਾਂ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਕਿਸਾਨਾਂ ਦੀ ਫ਼ਸਲ ਦਾ ਇੱਕ ਇੱਕ ਦਾਣਾ ਖਰੀਦਿਆ ਜਾਵੇਗਾ ਅਤੇ ਅਦਾਇਗੀ ਵੀ ਤਰੁੰਤ ਖਾਤਿਆਂ ਵਿੱਚ ਕੀਤੀ ਜਾਵੇਗੀ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚ ਕਿਸਾਨਾਂ ਨੂੰ ਫਸਲ ਵੇਚਣ ਲਈ ਕਈ ਕਈ ਦਿਨ ਮੰਡੀਆਂ ਵਿੱਚ ਰੁਲਣਾ ਪੈਂਦਾ ਸੀ ਪਰ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਬਣੀ ਹੈ ਕਿਸਾਨਾਂ ਦੀ ਖੱਜਲਖੁਆਰੀ ਖ਼ਤਮ ਹੋ ਗਈ ਹੈ ਮਾਰਕੀਟ ਕਮੇਟੀ ਦੇ ਸੈਕਟਰੀ ਹਰਸੁੱਖਸਿਮਰਨ ਨੇ ਕਿਸਾਨ ਭਰਾਵਾਂ ਨੂੰ ਬੇਨਤੀ ਕੀਤੀ ਕਿ ਫ਼ਸਲ ਨੂੰ ਸੁਕਾ ਕੇ ਮੰਡੀ ਲਿਆਓ ਤਾਂ ਜ਼ੋ ਸਰਕਾਰੀ ਖਰੀਦ ਤਰੁੰਤ ਹੋ ਸਕੇ ਇਸ ਮੌਕੇ ਚੇਅਰਮੈਨ ਨਿਸ਼ਾਨ ਸਿੰਘ ਚਾਹਲ ਹਰਜੀਤ ਸਿੰਘ ਭੱਲਾ, ਸੀਨੀਅਰ ਆਗੂ ਰੁਪਿੰਦਰ ਸਿੰਘ ਰੋਮੀ ਮਾੜੀ ਟਾਂਡਾ,ਐਸ ਐਚ ਓ ਹਰਜਿੰਦਰ ਸਿੰਘ,ਹਰਜਿੰਦਰ ਸਿੰਘ ਸੈਣੀ, ਸੋਨੂੰ ਭੱਲਾ,ਪੀ ਏ ਰਾਜੂ ਭਿੰਡਰ ਬਲਾਕ ਪ੍ਰਧਾਨ ਸੁੱਖਵਿੰਦਰ ਸਿੰਘ, ਬਲਾਕ ਪ੍ਰਧਾਨ ਰਣਧੀਰ ਸਿੰਘ, ਬਲਾਕ ਪ੍ਰਧਾਨ ਜਸਬੀਰ ਸਿੰਘ ਨਾਗਰਾ, ਗੁਰਪ੍ਰੀਤ ਸਿੰਘ, ਬਲਕਾਰ ਸਿੰਘ ਗੋਲਡੀ ਤੋ ਇਲਾਵਾ ਹੋਰ ਵੀ ਹਾਜ਼ਰ ਸਨ
PUBLISHED BY LMI DAILY NEWS PUNJAB
My post content
