ਪਿੰਡ ਪੱਤੀ ਟਾਡਾ ਵਿਖੇ ਸਹੀਦ ਸੁਬੇਦਾਰ ਜਗੀਰ ਸਿੰਘ ਸਰਕਾਰੀ ਸੀਨੀਅਰ ਸਕੇਡਰੀ ਸਕੂਲ ਵਿੱਚ ਹਲਕਾ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਵੱਲੋਂ ਸਕੂਲ ਵਿੱਚ ਨਵੀ ਸਾਇੰਸ ਪ੍ਰਯੋਗਸ਼ਾਲਾ ਦਾ ਉਦਘਾਟਨ ਕੀਤਾ ਗਿਆ

ਪੱਤੀ ਟਾਡਾ, ਗੁਰਦਾਸਪੁਰ 28 ਅਪ੍ਰੈਲ 2025: [ਲਵਪ੍ਰੀਤ ਸਿੰਘ ] ਬੀਤੇ ਦਿਨ ਜਿਲ੍ਹਾਂ ਗੁਰਦਾਸਪੁਰ ਹਲਕਾ ਸ਼੍ਰੀ ਹਰਗੋਬਿੰਦਪੁਰ ਦੇ ਨਜ਼ਦੀਕੀ ਪਿੰਡ ਪੱਤੀ ਟਾਡਾ ਵਿਖੇ ਸਹੀਦ ਸੁਬੇਦਾਰ ਜਗੀਰ ਪਿੰਡ ਸਰਕਾਰੀ ਸੀਨੀਅਰ ਸਕੈਡਰੀ ਸਕੂਲ ਵਿੱਚ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਸਕੂਲ ਦੀ ਨਵੀ ਸਾਇੰਸ ਪ੍ਰਯੋਗਸ਼ਾਲਾ ਦਾ ਉਦਘਾਟਨ ਕੀਤਾ। ਉਦਘਾਟਨ ਸਮਾਗਮ ਦੌਰਾਨ ਪਿੰਡ ਵਾਸੀਆਂ, ਸਕੂਲ ਸਟਾਫ ਅਤੇ ਵਿਦਿਆਰਥੀਆਂ ਵਿੱਚ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਆਪਣੇ ਸੰਬੋਧਨ ਵਿੱਚ MLA ਅਮਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਰਕਾਰੀ ਸਕੂਲਾਂ ਦੀ ਬਿਲਡਿੰਗਾਂ ਦੀ ਮਰੰਮਤ, ਨਵੀਂ ਇਮਾਰਤਾਂ ਦਾ ਨਿਰਮਾਣ ਅਤੇ ਸਧਾਰਨ ਸੁਵਿਧਾਵਾਂ ਮੁਹੱਈਆ ਕਰਵਾਉਣ ਉਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ, ਤਾਂ ਜੋ ਸਰਕਾਰੀ ਸਕੂਲਾਂ ਨੂੰ ਵੀ ਪ੍ਰਾਈਵੇਟ ਸਕੂਲਾਂ ਦੀ ਤਰ੍ਹਾਂ ਆਧੁਨਿਕ ਬਣਾਇਆ ਜਾ ਸਕੇ। ਉਹਨਾਂ ਕਿਹਾ, "ਸਾਡਾ ਲਕਸ਼ ਹੈ ਕਿ ਹਰ ਬੱਚਾ ਗੁਣਵੱਤਾ ਪੂਰਨ ਸਿੱਖਿਆ ਪ੍ਰਾਪਤ ਕਰੇ। ਉਹਨਾ ਦੱਸਿਆ ਕਿ ਸਰਕਾਰੀ ਸਕੂਲਾਂ ਨੂੰ ਸਧਾਰਨ ਅਤੇ ਆਧੁਨਿਕ ਬਣਾਉਣ ਨਾਲ ਹੀ ਅਸੀਂ ਇੱਕ ਤਾਕਤਵਰ ਭਵਿੱਖ ਤਿਆਰ ਕਰ ਸਕਦੇ ਹਾਂ।" ਇਸ ਮੌਕੇ ਉਨ੍ਹਾਂ ਨੇ ਸਕੂਲ ਪ੍ਰਿੰਸੀਪਲ ਅਤੇ ਅਧਿਆਪਕਾਂ ਦੀ ਭੂਮਿਕਾ ਦੀ ਵੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਵਿਦਿਆਰਥੀਆਂ ਦੀ ਭਵਿੱਖ ਸਾਜਣ ਲਈ ਨਿਰੰਤਰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ। ਸਮਾਗਮ ਦੌਰਾਨ ਪਿੰਡ ਪੱਤੀ ਟਾਡਾ ਦੇ ਸਰਪੰਚ ਸਰਦਾਰ ਅਰਮਿੰਦਰ ਸਿੰਘ ਮਿੰਟਾ, ਸਕੂਲ ਪ੍ਰਿੰਸੀਪਲ ਅਤੇ ਹੋਰ ਗਰਾਮ ਪੰਚਾਇਤ ਮੈਂਬਰ ਵੀ ਮੌਜੂਦ ਸਨ। ਪਿੰਡ ਦੇ ਲੋਕਾਂ ਨੇ ਵਿਧਾਇਕ ਅਮਰਪਾਲ ਸਿੰਘ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਨਵੀਂ ਇਮਾਰਤ ਨਾਲ ਬੱਚਿਆਂ ਨੂੰ ਪੜ੍ਹਾਈ ਲਈ ਵਧੀਆ ਅਤੇ ਸੁਵਿਧਾਜਨਕ ਮਾਹੌਲ ਮਿਲੇਗਾ। ਉਦਘਾਟਨ ਮਗਰੋਂ MLA ਅਮਰਪਾਲ ਸਿੰਘ ਨੇ ਸਕੂਲ ਦੀਆਂ ਹੋਰ ਲੋੜਾਂ ਬਾਰੇ ਵੀ ਜਾਣਕਾਰੀ ਲਈ ਅਤੇ ਸਕੂਲ ਪ੍ਰਬੰਧਕ ਕਮੇਟੀ ਨਾਲ ਮੀਟਿੰਗ ਕੀਤੀ ਅਤੇ ਭਵਿੱਖ ਵਿੱਚ ਹੋਰ ਵਿਕਾਸ ਕਾਰਜਾਂ ਲਈ ਆਪਣੀ ਪੂਰੀ ਸਹਾਇਤਾ ਦੇਣ ਦਾ ਭਰੋਸਾ ਦਿੱਤਾ। ਅਖੀਰ ਵਿੱਚ, ਸਮੂਹ ਪਿੰਡ ਵਾਸੀਆਂ ਅਤੇ ਵਿਦਿਆਰਥੀਆਂ ਵੱਲੋਂ ਇੱਕ ਧੰਨਵਾਦ ਸਮਾਰੋਹ ਵੀ ਕੀਤਾ ਗਿਆ, ਜਿਸ ਦੌਰਾਨ MLA ਸਾਹਿਬ ਨੇ ਸਕੂਲ ਦੇ ਕੁੱਝ ਹੋਣਹਾਰ ਬੱਚਿਆ ਨੂੰ ਪੁਰਸਕਾਰ ਨਾਲ ਪ੍ਰੇਰਿਤ ਕੀਤਾ ਅਤੇ ਨਗਰ ਪੰਚਾਇਤ ਦਾ ਧੰਨਵਾਦ ਪ੍ਰਗਟਾਇਆ। .

PUBLISHED BY LMI DAILY NEWS PUNJAB

Lovepreet Singh

4/29/20251 min read

photo of white staircase
photo of white staircase

My post content