ਪੰਜਾਬ ਸਰਕਾਰ ਸੂਬੇ ਦਾ ਇਕ ਬੂੰਦ ਪਾਣੀ ਵੀ ਦੂਸਰੇ ਰਾਜਾਂ ਨੂੰ ਨਹੀਂ ਜਾਣ ਦੇਵੇਗੀ- ਮਹਿੰਦਰ ਭਗਤ ਕੈਬਨਿਟ ਮੰਤਰੀ ਨੇ ਕੇਂਦਰੀ ਸਰਕਾਰ ਵਲੋਂ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣ ਦੇ ਗਏ ਫ਼ੈਸਲੇ ਖਿਲਾਫ਼ ਲਗਾਏ ਧਰਨੇ ਦੀ ਕੀਤੀ ਅਗਵਾਈ ਕੇਂਦਰ ਸਰਕਾਰ ਵਲੋਂ ਲਏ ਲਿਆ ਗਿਆ ਫ਼ੈਸਲਾ ਪੰਜਾਬ ਦੇ ਲੋਕਾਂ ਦੇ ਹਿੱਤਾਂ ਵਿਰੁੱਧ

ਜਲੰਧਰ, 01 ਮਈ 2025 (ਰਮੇਸ਼ ਗਾਬਾ) ਪੰਜਾਬ ਦੇ ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਅੱਜ ਬੀ.ਜੇ.ਪੀ. ਦੀ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਹਿੱਸੇ ਦਾ ਪਾਣੀ ਹਰਿਆਣਾ ਨੂੰ ਜਾਰੀ ਕਰਨ ਲਈ ਲਏ ਗਏ ਫ਼ੈਸਲੇ ਦਾ ਸਖ਼ਤ ਸ਼ਬਦਾਂ ਵਿੱਚ ਵਿਰੋਧ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਪੰਜਾਬ ਦੇ ਲੋਕਾਂ ਦੇ ਹਿੱਤਾਂ ਦਾ ਵੱਡਾ ਘਾਣ ਹੋਵੇਗਾ। ਬਾਬੂ ਜਗਜੀਵਨ ਰਾਮ ਚੌਕ ਵਿਖੇ ਧਰਨਾ ਦਿੰਦਿਆਂ ਕੈਬਨਿਟ ਮੰਤਰੀ ਮਹਿੰਦਰ ਭਗਤ, ਜਿਨਾਂ ਦੇ ਨਾਲ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸਨ, ਨੇ ਕਿਹਾ ਕਿ ਇਹ ਫ਼ੈਸਲਾ ਪੰਜਾਬ ਦੇ ਅਧਿਕਾਰਾਂ ਦੀ ਲੁੱਟ ਹੈ ਅਤੇ ਇਹ ਸੂਬੇ ਦੀ ਖੁਦਮੁਖਤਿਆਰੀ ਦੇ ਹੱਕ ’ਤੇ ਸਿੱਧਾ ਹਮਲਾ ਹੈ ਅਤੇ ਕੇਂਦਰ ਸਰਕਾਰ ਦੀ ਇਸ ਤਾਨਾਸ਼ਾਹੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਹਰ ਹੱਦ ਤੱਕ ਜਾਣ ਲਈ ਤਿਆਰ ਹੈ। ਸ੍ਰੀ ਭਗਤ ਨੇ ਦੋਸ਼ ਲਗਾਇਆ ਕਿ ਕੇਂਦਰ ਦੀ ਸਰਕਾਰ ਵਲੋਂ ਜਿਨ੍ਹਾਂ ਸੂਬਿਆਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਜਿਵੇਂ ਕਿ ਪੰਜਾਬ ਅਤੇ ਪੱਛਮੀ ਬੰਗਾਲ ਵਿੱਚ ਨਹੀਂ ਹੈ, ਪ੍ਰਤੀ ਭੇਦ-ਭਾਵ ਵਾਲਾ ਵਤੀਰਾ ਅਪਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਪਾਣੀ ਪੰਜਾਬੀਆਂ ਨਾਲ ਸਬੰਧਿਤ ਹੈ। ਉਨ੍ਹਾਂ ਕਿਹਾ ਕਿ ਅਸੀਂ ਹਰਿਅਣਾ ਨੂੰ ਪਾਣੀ ਦੀ ਇਕ ਵਾਧੂ ਬੂੰਦ ਛੱਡਣ ਦੀ ਆਗਿਆ ਨਹੀਂ ਦੇਵਾਂਗੇ ਕਿਉਂਕਿ ਹਰਿਆਣਾ ਪਹਿਲਾਂ ਹੀ ਆਪਣੇ ਹਿੱਸੇ ਦਾ ਪਾਣੀ ਪ੍ਰਾਪਤ ਕਰ ਰਿਹਾ ਹੈ। ਵੱਡੇ ਪੱਧਰ ’ਤੇ ਰੋਸ ਪ੍ਰਗਟਾਵਾ ਕਰਨ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੰਤਰੀਆਂ ਅਤੇ ਵਿਧਾਇਕਾਂ ਵਲੋਂ ਸੂਬੇ ਭਰ ਵਿੱਚ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕੇਵਲ ਧਰਨੇ ਹੀ ਨਹੀਂ ਹਨ ਸਗੋਂ ਸਾਡੇ ਹੱਕਾਂ ਦੀ ਲੜਾਈ ਹੈ ਅਤੇ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਹਿੱਤਾਂ ਦੀ ਰੱਖਿਆ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪਹਿਲਾਂ ਹੀ ਇਸ ਦਾ ਵਿਰੋਧ ਕੀਤਾ ਗਿਆ ਹੈ ਅਤੇ ਹੁਣ ਸਮੁੱਚੀ ਲੀਡਰਸ਼ਿਪ ਵਲੋਂ ਕੇਂਦਰ ਸਰਕਾਰ ਵਲੋਂ ਹਰਿਆਣਾ ਨੂੰ ਪੰਜਾਬ ਦਾ ਪਾਣੀ ਦੇਣ ਦੇ ਲਏ ਗਏ ਫ਼ੈਸਲੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ । ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਅਵਾਜ਼ ਪੂਰੇ ਦੇਸ਼ ਵਿੱਚ ਸੁਣਾਈ ਦੇਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ 117 ਵਿਧਾਨਸਭਾ ਹਲਕਿਆਂ ਵਿੱਚ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਪਾਣੀ, ਹੱਕਾਂ ਅਤੇ ਭਵਿੱਖ ਲਈ ਇਕਜੁੱਟ ਹੋ ਕੇ ਖੜ੍ਹੇ ਹਾਂ।

PUBLISHED BY LMI DAILY NEWS PUNJAB

Ramesh Gaba

5/1/20251 min read

black blue and yellow textile
black blue and yellow textile

My post content