ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਬਟਾਲਾ। ਨਸ਼ਾ-ਮੁਕਤੀ ਯਾਤਰਾ ਨੂੰ ਮਿਲ ਰਿਹਾ ਲੋਕਾਂ ਤੋਂ ਵੱਡਾ ਹੁੰਗਾਰਾ-ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਲੋਕਾਂ ਨੂੰ ਨਸ਼ਿਆਂ ਖਿਲਾਫ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ ਦੀ ਕੀਤੀ ਅਪੀਲ

ਸ੍ਰੀ ਹਰਗੋਬਿੰਦਪੁਰ ਸਾਹਿਬ, ਬਟਾਲਾ, 29 ਮਈ (ਅਨਿਲ ਸ਼ਰਮਾ ): ਮੁੱਖ ਮੰਤਰੀ ਪੰਜਾਬ, ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਨੂੰ ਵੱਡੀ ਗਿਣਤੀ ਵਿਚ ਲੋਕਾਂ ਦਾ ਹੁੰਗਾਰਾ ਮਿਲ ਰਿਹਾ ਹੈ। ਇਹ ਪ੍ਰਗਟਾਵਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਪਿੰਡ ਵਾੜੇ ਤੇ ਪੱਤੀ ਵਾੜੇ ਕੇ ਵਿੱਚ ਲੋਕਾਂ ਨੂੰ ਨਸ਼ਿਆਂ ਪ੍ਰਤੀ ਅਵਾਜ਼ ਉਠਾਉਣ ਅਤੇ ਨਸ਼ੇ ਦਾ ਸੇਵਨ ਨਾ ਕਰਨ ਸਬੰਧੀ ਸਹੁੰ ਚੁਕਾਉਣ ਉਪਰੰਤ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਜੇਕਰ ਸਾਰੇ ਲੋਕ ਮਿਲ ਕੇ ਨਸ਼ਿਆਂ ਦਾ ਵਿਰੋਧ ਕਰਨ ਤਾਂ ਉਹ ਦਿਨ ਦੂਰ ਨਹੀਂ ਜਦੋਂ ਸੂਬਾ ਪੂਰੀ ਤਰ੍ਹਾਂ ਨਸ਼ੇ ਤੋਂ ਮੁਕਤ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਪ੍ਰਕਾਰ ਨਾਲ ਨਸ਼ੇ ਖਤਮ ਕਰਨ ਲਈ ਜੁੱਟੀ ਹੋਈ ਹੈ ਅਤੇ ਇਹ ਮੁਕੰਮਲ ਤੌਰ ਤੇ ਤਾਂ ਹੀ ਖਤਮ ਹੋ ਸਕਦਾ ਹੈ ਜੇਕਰ ਲੋਕ ਇਸ ਵਿੱਚ ਵੱਧ ਚੜ੍ਹ ਕੇ ਆਪਣਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾਵਾਂ ਦਾ ਮੰਤਵ ਨੌਜਵਾਨਾਂ ਦੀ ਜਵਾਨੀ ਨੂੰ ਬਚਾ ਕੇ ਉਨ੍ਹਾਂ ਨੂੰ ਨਸ਼ਿਆਂ ਤੋਂ ਮੁਕਤ ਕਰਵਾਉਣਾ ਹੈ ਅਤੇ ਸਮਾਜ ਦੀ ਮੁੱਖਧਾਰਾ ਵਿੱਚ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਇਸ ਮਕਸਦ ਦੀ ਪੂਰਤੀ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਮੌਕੇ ਸਰਪੰਚ ਮਨਜੀਤ ਸਿੰਘ ਵਾੜੇ, ਸਰਪੰਚ ਰਜਵੰਤ ਕੌਰ ਪੱਤੀ ਵਾੜੇ ਕੇ, ਸਾਬਕਾ ਸਰਪੰਚ ਕੁਲਵੰਤਬੀਰ ਸਿੰਘ ਘੁਮਾਣ, ਸਾਬਕਾ ਸਰਪੰਚ ਹਰਬੰਸ ਸਿੰਘ ਘੁਮਾਣ, ਡਾ ਹਰਪ੍ਰੀਤ ਸਿੰਘ,ਪੀ ਏ ਸੁਖਦੇਵ ਸਿੰਘ ਰੋਮੀ, ਪੀ ਏ ਰਾਜੂ ਭਿੰਡਰ, ਪੰਚਾਇਤ ਸੈਕਟਰੀ ਸੁਮਨਬੀਰ ਸਿੰਘ, ਹੈਲਥ ਇੰਸਪੈਕਟਰ ਬਲਦੇਵ ਸਿੰਘ, ਵਿਕਰਮਹਿੰਮਤ ਸਿੰਘ ਜੀ ਆਰ ਐਸ, ਬਿਕਰਮ ਸਿੰਘ ਹੈਲਥ ਅਤੇ ਗੁਰਬਿੰਦਰ ਸਿੰਘ ਹੈਲਥ ਸੁਪਰਵਾਈਜਰ ਮੌਜੂਦ ਸਨ।.

PUBLISHED BY LMI DAILY NEWS PUNJAB

Anil Sharma

5/29/20251 min read

photo of white staircase
photo of white staircase

My post content