‘ਯੁੱਧ ਨਸ਼ਿਆਂ ਵਿਰੁੱਧ’ ; ਰਾਮਾ ਮੰਡੀ ’ਚ ਨਸ਼ੀਲੇ ਪਦਾਰਥ ਵੇਚਣ ਵਾਲਿਆਂ ਦੀ ਗੈਰ-ਕਾਨੂੰਨੀ ਉਸਾਰੀ ਨੂੰ ਢਾਹਿਆ - ਕਮਿਸ਼ਨਰੇਟ ਪੁਲਿਸ ਨੇ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ

ਜਲੰਧਰ, 30 ਮਈ :(ਰਮੇਸ਼ ਗਾਬਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧֹ’ ਤਹਿਤ ਅੱਜ ਇਕ ਹੋਰ ਨਸ਼ਾ ਤਸਕਰਾਂ ਦੀ ਗੈਰ ਕਾਨੂੰਨੀ ਉਸਾਰੀ ਨੂੰ ਢਾਹਿਆ ਗਿਆ ਹੈ। ਨਸ਼ਿਆਂ ਵਿਰੁੱਧ ਵਿੱਢੀ ਇਸ ਮੁਹਿੰਮ ਤਹਿਤ ਨਗਰ ਨਿਗਮ ਜਲੰਧਰ ਵੱਲੋਂ ਕਮਿਸ਼ਨਰੇਟ ਪੁਲਿਸ ਜਲੰਧਰ ਦੇ ਸਹਿਯੋਗ ਨਾਲ ਰਾਮਾ ਮੰਡੀ ਵਿਖੇ ਇਸ ਗ਼ੈਰ-ਕਾਨੂੰਨੀ ਨਿਰਮਾਣ ਨੂੰ ਢਾਹਿਆ ਗਿਆ। ਪੁਲਿਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਨੂੰ ਨਸ਼ਾ ਤਸਕਰਾਂ ਬੰਟੀ ਅਤੇ ਸ਼ੰਟੀ (ਦੋਵੇਂ ਭਰਾ) ਵੱਲੋਂ ਇੱਕ ਗੈਰ-ਕਾਨੂੰਨੀ ਉਸਾਰੀ ਬਾਰੇ ਸੂਚਨਾ ਮਿਲੀ ਸੀ। ਇਨ੍ਹਾਂ ਵਿਰੁੱਧ ਐਨ.ਡੀ.ਪੀ.ਐਸ. ਐਕਟ ਦੇ ਕੇਸਾਂ ਸਮੇਤ 12 ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਸ਼ੰਟੀ ਮੌਜੂਦਾ ਸਮੇਂ ਜੇਲ੍ਹ ਵਿੱਚ ਬੰਦ ਹੈ, ਜਦਕਿ ਬੰਟੀ ਜ਼ਮਾਨਤ 'ਤੇ ਬਾਹਰ ਆਇਆ ਹੋਇਆ ਹੈ। ਸਹਾਇਕ ਪੁਲਿਸ ਕਮਿਸ਼ਨਰ ਜਲੰਧਰ ਕੈਂਟ ਬਬਨਦੀਪ ਸਿੰਘ ਦੀ ਅਗਵਾਈ ਹੇਠ ਨਗਰ ਨਿਗਮ ਅਤੇ ਪੁਲਿਸ ਟੀਮਾਂ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਨਜਾਇਜ਼ ਕਬਜ਼ੇ ਵਾਲੀ ਉਸਾਰੀ ਨੂੰ ਢਾਹ ਦਿੱਤਾ, ਜਿਸ ਨਾਲ ਇੱਕ ਸਖ਼ਤ ਸੰਦੇਸ਼ ਗਿਆ ਹੈ ਕਿ ਜਲੰਧਰ ਵਿੱਚ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੁਲਿਸ ਕਮਿਸ਼ਨਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਰੋਪੀ ਆਦਤਨ ਅਪਰਾਧੀ ਹਨ, ਜਿਨ੍ਹਾਂ ਵਿੱਚੋਂ ਹਰੇਕ ਵਿਰੁੱਧ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸਿਸ (ਐਨ.ਡੀ.ਪੀ.ਐਸ.) ਐਕਟ ਅਤੇ ਹੋਰ ਅਪਰਾਧਿਕ ਧਾਰਾਵਾਂ ਤਹਿਤ 6 ਮਾਮਲੇ ਦਰਜ ਹਨ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਗਾਤਾਰ ਤੇਜ਼ ਹੁੰਦੀ ਜਾ ਰਹੀ ਹੈ ਅਤੇ ਅਧਿਕਾਰੀਆਂ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਅਪਰਾਧਾਂ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈਆਂ ਕਰਨ ਦਾ ਤਹੱਈਆ ਕੀਤਾ ਹੋਇਆ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਵੀ ਅਜਿਹੀਆਂ ਕਾਰਵਾਈਆਂ ਅਮਲ ਵਿੱਚ ਲਿਆਂਦੀਆਂ ਗਈਆਂ ਹਨ, ਜਿਨ੍ਹਾਂ ਵਿੱਚ ਜ਼ਿਲ੍ਹੇ ਭਰ ਵਿੱਚ ਨਸ਼ਾ ਤਸਕਰਾਂ ਨਾਲ ਜੁੜੇ ਗੈਰ-ਕਾਨੂੰਨੀ ਕਬਜ਼ੇ ਢਾਹੁਣਾ ਸ਼ਾਮਲ ਹੈ। ਕਮਿਸ਼ਨਰੇਟ ਪੁਲਿਸ ਨੇ ਪੰਜਾਬ ਸਰਕਾਰ ਵਲੋਂ ਸਮਾਜ ਵਿੱਚੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਵਚਨਬੱਧਤਾ ਦੁਹਰਾਈ ਅਤੇ ਨਾਗਰਿਕਾਂ ਨੂੰ ਜਲੰਧਰ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਸਗਰਗਮ ਸਹਿਯੋਗ ਦੇਣ ਦੀ ਅਪੀਲ ਕੀਤੀ।

PUBLISHED BY LMI DAILY NEWS PUNJAB

Ramesh Gaba

5/30/20251 min read

photo of white staircase
photo of white staircase

My post content