ਜ਼ਿਲ੍ਹਾ ਗੁਰਦਾਸਪੁਰ ਵਿੱਚ 31 ਮਈ ਨੂੰ ਰਾਤ 8:00 ਵਜੇ ਤੋਂ 8:30 ਵਜੇ ਤੱਕ ਹੋਵੇਗਾ ਬਲੈਕ ਆਊਟ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 31 ਮਈ ਨੂੰ ਸ਼ਾਮ 6:00 ਵਜੇ ਬੱਸ ਸਟੈਂਡ ਗੁਰਦਾਸਪੁਰ ਵਿਖੇ ਕੀਤੀ ਜਾਵੇਗੀ ਮੌਕ ਡਰਿੱਲ,, ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਫਵਾਹਾਂ ਤੋਂ ਬਚਣ ਅਤੇ ਸਹਿਯੋਗ ਦੀ ਕੀਤੀ ਅਪੀਲ

ਗੁਰਦਾਸਪੁਰ, 30 ਮਈ 2025 (ਕਾਜ਼ਲ ਕੌਰ ) : ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ `ਓਪਰੇਸ਼ਨ ਸ਼ੀਲਡ` ਤਹਿਤ ਦਿੱਤੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 31 ਮਈ ਨੂੰ ਰਾਤ 8:00 ਵਜੇ ਤੋਂ 8:30 ਵਜੇ ਤੱਕ ਜ਼ਿਲ੍ਹੇ ਭਰ ਵਿਚ ਬਲੈਕ ਆਊਟ ਦੀ ਮੋਕ ਡਰਿੱਲ ਕਰਵਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਇਹ ਮੋਕ ਡਰਿੱਲ ਇਕ ਰੂਟੀਨ ਅਭਿਆਸ ਹੈ, ਜਿਸ ਦਾ ਉਦੇਸ਼ ਨਾਗਰਿਕ ਸੁਰੱਖਿਆ (ਸਿਵਲ ਡਿਫੈਂਸ) ਦੀਆਂ ਤਿਆਰੀਆਂ ਨੂੰ ਜਾਚਣਾ ਅਤੇ ਮਜ਼ਬੂਤ ਕਰਨਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਓਪਰੇਸ਼ਨ ਸ਼ੀਲਡ ਤਹਿਤ ਹੋਣ ਵਾਲੀ ਮੌਕ ਡਰਿੱਲ ਨੂੰ ਕਾਮਯਾਬ ਕਰਨ ਐੱਸ.ਡੀ.ਐੱਮ. ਦੀਨਾਨਗਰ ਸ. ਜਸਪਿੰਦਰ ਸਿੰਘ, ਆਈ.ਏ.ਐੱਸ. ਨੂੰ ਨੋਡਲ ਅਫ਼ਸਰ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਭ ਤੋਂ ਪਹਿਲਾਂ 31 ਮਈ ਨੂੰ ਸ਼ਾਮ 6:00 ਵਜੇ ਬੱਸ ਸਟੈਂਡ ਗੁਰਦਾਸਪੁਰ ਵਿਖੇ ਸੰਕਟਕਾਲੀਨ ਸਥਿਤੀ ਸਬੰਧੀ ਅਭਿਆਸ ਕੀਤਾ ਜਾਵੇਗਾ, ਜਿਸ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ, ਪੰਜਾਬ ਹੋਮਗਾਰਡ, ਸਿਵਲ ਡਿਫੈਂਸ ਵਲੰਟੀਅਰ, ਐੱਨ.ਸੀ.ਸੀ. ਕੈਡਿਟਸ, ਸਿਹਤ ਵਿਭਾਗ, ਫਾਇਰ ਬ੍ਰਿਗੇਡ ਅਤੇ ਪੁਲਿਸ ਵਿਭਾਗ ਵੱਲੋਂ ਭਾਗ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਉਪਰੰਤ 31 ਮਈ 2025 ਨੂੰ ਰਾਤ 8:00 ਵਜੇ ਪੂਰੇ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਵਿਚ ਸਾਇਰਨ ਵਜਾਇਆ ਜਾਵੇਗਾ, ਜਿਸ ਨਾਲ ਲੋਕਾਂ ਨੂੰ ਮੌਕ ਡਰਿੱਲ ਸ਼ੁਰੂ ਹੋਣ ਦਾ ਸੰਕੇਤ ਮਿਲੇਗਾ। ਇਸ ਉਪਰੰਤ ਰਾਤ 8:00 ਵਜੇ ਤੋਂ ਲੈ ਕੇ 8:30 ਵਜੇ ਤੱਕ ਪੂਰੇ ਜ਼ਿਲ੍ਹੇ ਵਿੱਚ ਪੂਰਨ ਬਲੈਕਆਉਟ ਰਹੇਗਾ। ਉਨ੍ਹਾਂ ਦੱਸਿਆ ਕਿ ਇਸੇ ਹੀ ਸਮੇਂ ਦੌਰਾਨ ਜ਼ਿਲ੍ਹੇ ਦੇ ਸਾਰੇ ਪਿੰਡਾਂ ਦੇ ਵਸਨੀਕ ਵੀ ਵਲੰਟੀਅਰ ਤੌਰ `ਤੇ ਪੂਰਨ ਬਲੈਕ ਆਊਟ ਰੱਖਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਮੌਕ ਡਰਿੱਲ ਮਹਿਜ਼ ਇਕ ਪੂਰਵ ਨਿਯੋਜਿਤ ਅਭਿਆਸ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਨਾ ਫੈਲਾਉਣ ਅਤੇ ਨਾ ਹੀ ਘਬਰਾਉਣ। ਉਨ੍ਹਾਂ ਕਿਹਾ ਕਿ ਨਾਗਰਿਕਾਂ ਨੂੰ ਮੌਕ ਡਰਿੱਲ ਵਿਚ ਸਹਿਯੋਗ ਕਰਦੇ ਹੋਏ ਸ਼ਾਂਤੀਪੂਰਨ ਢੰਗ ਨਾਲ ਹਿੱਸਾ ਲੈਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਲੈਕ ਆਊਟ ਦੇ ਸਮੇਂ ਦੌਰਾਨ ਘਰਾਂ ਦੇ ਇਨਵਰਟਰ ਤੇ ਜਨਰੇਟਰ ਬੰਦ ਰੱਖੇ ਜਾਣ। ਜੇਕਰ ਕਿਸੇ ਜ਼ਰੂਰੀ ਕਾਰਨ ਕਰਕੇ ਇਨ੍ਹਾਂ ਨੂੰ ਚਾਲੂ ਰੱਖਣਾ ਪਵੇ, ਤਾਂ ਯਕੀਨੀ ਬਣਾਉਣ ਕਿ ਲਾਈਟ ਦੀ ਰੌਸ਼ਨੀ ਖਿੜਕੀ ਜਾਂ ਦਰਵਾਜ਼ੇ ਤੋਂ ਬਾਹਰ ਨਾ ਜਾਵੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਸੋਲਰ ਲਾਈਟਾਂ, ਸੀ.ਸੀ.ਟੀ.ਵੀ ਦੀਆਂ ਲਾਈਟਾਂ ਅਤੇ ਕਮਰਸ਼ੀਅਲ ਸਾਈਨ ਬੋਰਡਾਂ ਦੀਆਂ ਲਾਈਟਾਂ ਵੀ ਬੰਦ ਰੱਖੀਆਂ ਜਾਣ। ਉਨ੍ਹਾਂ ਵਪਾਰ ਮੰਡਲ, ਦੁਕਾਨਦਾਰਾਂ, ਬੈਂਕਾਂ, ਏ.ਟੀ.ਐਮ ਕੇਂਦਰਾਂ ਅਤੇ ਮੋਬਾਇਲ ਟਾਵਰ ਓਪਰੇਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਦੌਰਾਨ ਸਾਰੇ ਬਾਹਰੀ ਅਤੇ ਆਟੋਮੈਟਿਕ ਲਾਈਟਿੰਗ ਸਿਸਟਮ ਬੰਦ ਰੱਖਣ ਤਾਂ ਜੋ ਪੂਰਨ ਹਨੇਰਾ ਯਕੀਨੀ ਬਣਾਇਆ ਜਾ ਸਕੇ। ਇਸੇ ਦੌਰਾਨ ਹੀ ਉਨ੍ਹਾਂ ਹਸਪਤਾਲਾਂ ਅਤੇ ਹੋਰ ਐਮਰਜੈਂਸੀ ਸੇਵਾਵਾਂ ਦੇਣ ਵਾਲੀਆਂ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਲਾਈਟਾਂ ਬੰਦ ਕਰਨਾ ਸੰਭਵ ਨਾ ਹੋਵੇ ਤਾਂ ਖਿੜਕੀਆਂ ਤੇ ਰੌਸ਼ਨਦਾਨਾਂ ਨੂੰ ਪਰਦਿਆਂ ਅਤੇ ਬਲੈਕ ਪੇਪਰ ਨਾਲ ਪੂਰੀ ਤਰ੍ਹਾਂ ਕਵਰ ਕੀਤਾ ਜਾਵੇ ਤਾਂ ਜੋ ਰੌਸ਼ਨੀ ਦੀ ਇੱਕ ਵੀ ਕਿਰਨ ਬਾਹਰ ਨਾ ਆਵੇ। ਉਨ੍ਹਾਂ ਕਿਹਾ ਕਿ ਸਿਵਲ ਡਿਫੈਂਸ ਦੇ ਨਾਲ-ਨਾਲ ਜ਼ਿਲ੍ਹੇ ਦੇ ਸਮਾਜਿਕ ਸੰਗਠਨ, ਸਵੈ-ਸੇਵੀ ਸੰਸਥਾਵਾਂ ਜਿਨ੍ਹਾਂ ਨੇ ਪਹਿਲਾਂ ਵੀ ਪ੍ਰਸ਼ਾਸਨ ਦਾ ਸਹਿਯੋਗ ਦਿੱਤਾ ਹੈ, ਉਨ੍ਹਾਂ ਨੂੰ ਇਸ ਵਾਰ ਵੀ ਮੋਹਰੀ ਹਿੱਸੇਦਾਰੀ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੌਕ ਡਰਿੱਲ ਦੌਰਾਨ ਸਾਰੇ ਸਬੰਧਤ ਵਿਭਾਗਾਂ ਨੂੰ ਮੁਸਤੈਦ ਰਹਿਣਾ ਹੋਵੇਗਾ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਪ੍ਰਸਥਿਤੀ ਨਾਲ ਨਿਪਟਣ ਨੂੰ ਯਕੀਨੀ ਬਣਾਇਆ ਜਾ ਸਕੇ।

PUBLISHED BY LMI DAILY NEWS PUNJAB

Kajal Kaur

5/30/20251 min read

worm's-eye view photography of concrete building
worm's-eye view photography of concrete building

My post content