ਪੰਜਾਬ ਸਰਕਾਰ ਨੇ ਪਿੰਡਾਂ, ਕਸਬਿਆਂ ਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨ ਦੀ ਮੁਹਿੰਮ ਵਿੱਢੀ-ਬਲਬੀਰ ਸਿੰਘ ਪਨੂੰ
ਫਤਿਹਗੜ੍ਹ ਚੂੜੀਆਂ, 31 ਮਈ (ਅਨਿਲ ਸ਼ਰਮਾਂ) ਪੰਜਾਬ ਸਰਕਾਰ ਵਲੋਂ ਵਿੱਢੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਹਲਕਾ ਫਤਿਹਗੜ੍ਹ ਚੂੜੀਆਂ ਵਿੱਚ ਹਲਕਾ ਇੰਚਾਰਜ ਬਲਬੀਰ ਸਿੰਘ ਪਨੂੰ ਵੱਲੋਂ ਪਿੰਡ ਅਲੀਵਾਲ , ਕਾਸ਼ਤੀਵਾਲ , ਕੋਟ ਮਜਲਸ, ਕਰਵਾਲੀਆਂ ਅਤੇ ਹਰੂਵਾਲ ਵਿੱਚ ਮੀਟਿੰਗ ਕੀਤੀ ਗਈ, ਜਿਸ ਵਿੱਚ ਬਲਬੀਰ ਸਿੰਘ ਪੰਨੂ ਵੱਲੋਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਈ ਗਈ। ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ, ਕਸਬਿਆਂ ਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨ ਦੀ ਮੁਹਿੰਮ ਚਲਾਈ ਗਈ ਹੈ ਅਤੇ ਲੋਕਾਂ ਵਲੋਂ ਇਸ ਮੁਹਿੰਮ ਨਾਲ ਜੁੜ ਕੇ ਨਸ਼ਿਆਂ ਵਿਰੁੱਧ ਸਹਿਯੋਗ ਦਿੱਤਾ ਜਾ ਰਿਹਾ ਹੈ, ਜੋ ਸੂਬੇ ਦੇ ਹਿਤ ਵਿਚ ਬਹੁਤ ਵਧੀਆ ਰੁੁਝਾਨ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਾਥ ਨਾਲ ਇਸ ਸਮਾਜਿਕ ਬੁਰਾਈ ਨਸ਼ੇ ਨੂੰ ਖਤਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਵਿਰੁੱਧ ਸਖਤ ਰੁਖ ਅਖਤਿਆਰ ਕੀਤਾ ਹੈ ਅਤੇ ਨਸ਼ਾ ਤਸਕਰਾਂ ਵਲੋਂ ਕਾਲੀ ਕਮਾਈ ਨਾਲ ਬਣਾਈਆਂ ਉਸਾਰੀਆਂ ਢਾਹੀਆਂ ਜਾ ਰਹੀਆਂ ਹਨ ਅਤੇ ਸਰਕਾਰ ਦਾ ਸਪੱਸ਼ਟ ਸੰਦੇਸ਼ ਹੈ ਕਿ ਨਸ਼ੇ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਸਰਪੰਚ ਕੁਲਬੀਰ ਸਿੰਘ, ਤਾਰਾ ਸਿੰਘ, ਸ਼ਿੰਗਾਰਾ ਸਿੰਘ, ਸਰਪੰਚ ਮੇਜਰ ਸਿੰਘ, ਬੋਬੀ ਕਾਸ਼ਤੀਵਾਲ, ਸਰਪੰਚ ਬਲਦੇਵ ਸਿੰਘ ਕੋਟ ਮਜਲਸ, ਸਰਪੰਚ ਰੂਪਾ ਸਿੰਘ, ਸਰਪੰਚ ਜਸਵਿੰਦਰ ਸਿੰਘ ਹਰੂਵਾਲ, ਬਲਾਕ ਪ੍ਰਧਾਨ ਮਲਜਿੰਦਰ ਸਿੰਘ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ ,ਸਰਪੰਚ ਗੁਰਬਿੰਦਰ ਸਿੰਘ ਕਾਦੀਆਂ,ਬਲਾਕ ਪ੍ਰਧਾਨ ਹਰਦੀਪ ਸਿੰਘ, ਸਰਪੰਚ ਹਰਦੀਪ ਸਿੰਘ ਦਮੋਦਰ, ਰਘਬੀਰ ਸਿੰਘ ਅਠਵਾਲ , ਗਗਨਦੀਪ ਸਿੰਘ ਕੋਟਲਾ ਬਾਮਾ, ਗੁਰਪ੍ਰਤਾਪ ਸਿੰਘ, ਗੁਰਦੇਵ ਔਜਲਾ, ਬਲਾਕ ਪ੍ਰਧਾਨ ਜਗਜੀਤ ਸਿੰਘ ਆਜਮਪੁਰ ਅਤੇ ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
PUBLISHED BY LMI DAILY NEWS PUNJAB
My post content
