ਨਸ਼ਿਆਂ ਤੋਂ ਬਚਾਅ ਅਤੇ ਰੋਕਥਾਮ ਲਈ ਹਰੇਕ ਨਾਗਰਿਕ ਨੂੰ ਜਾਗਰੂਕ ਅਤੇ ਜ਼ਿੰਮੇਵਾਰ ਬਣਨਾ ਪਵੇਗਾ-ਵਿਧਾਇਕ ਐਡਵੋਕੇਟ ਅਮਰਪਾਲ ਸਿੰਘ
ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ), 31 ਮਈ (ਅਨਿਲ ਸ਼ਰਮਾਂ ) ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਰਾਜ ਪੱਧਰੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵਲੋਂ ਪਿੰਡ ਨੱਤ ਤੇ ਅੰਮੋਨੰਗਲ ਵਿਖੇ ਜਨ ਸਭਾਵਾਂ ਕੀਤੀਆਂ ਗਈਆਂ ਤੇ ਪਿੰਡ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਇੱਕਜੁਟ ਹੋ ਕੇ ਲੜਨ ਦੀ ਸਹੁੰ ਚੁਕਾਈ। ਇਸ ਮੌਕੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵਲੋਂ ਇਲਾਕਾ ਨਿਵਾਸੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਇਸ ਮੁਹਿੰਮ ਵਿਚ ਸਰਗਰਮੀ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਨਸ਼ਾ ਸਿਰਫ਼ ਵਿਅਕਤੀ ਨੂੰ ਹੀ ਨਹੀਂ ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਪ੍ਰਭਾਵਿਤ ਕਰਦਾ ਹੈ। ਇਸ ਲਈ, ਇਸ ਤੋਂ ਬਚਾਅ ਅਤੇ ਰੋਕਥਾਮ ਲਈ ਹਰੇਕ ਨਾਗਰਿਕ ਨੂੰ ਜਾਗਰੂਕ ਅਤੇ ਜ਼ਿੰਮੇਵਾਰ ਬਣਨਾ ਪਵੇਗਾ। ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਦੀ ਦੁਰਵਰਤੋਂ ਨੂੰ ਖ਼ਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਆਪਣੇ ਇਲਾਕੇ ਵਿੱਚ ਨਸ਼ੇ ਦੀ ਵਿਕਰੀ ਜਾਂ ਖਪਤ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਬਿਨਾਂ ਕਿਸੇ ਡਰ ਦੇ ਪੁਲਿਸ ਨੂੰ ਸੂਚਿਤ ਕਰਨ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।
PUBLISHED BY LMI DAILY NEWS PUNJAB
My post content
