ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਸਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਅਤੇ ਸਤਿਕਾਰ ਸਾਹਿਤ ਮਨਾਇਆ ਗਿਆ
ਸ੍ਰੀ ਹਰਗੋਬਿੰਦਪੁਰ ਸਾਹਿਬ 31 ਮਈ (ਅਨਿਲ ਸ਼ਰਮਾਂ) ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ੍ਰੀ ਅੰਮ੍ਰਿਤਸਰ ਵੱਲੋਂ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਬੱਚਿਆਂ ਵੱਲੋਂ ਸਬਦ ਕੀਰਤਨ, ਕਵਿਤਾਵਾਂ ਪੇਸ਼ ਕੀਤੀਆਂ ਗਈਆਂ । ਇਸ ਮੌਕੇ ਸਕੂਲ ਦੇ ਅਧਿਆਪਕਾਂ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਬੱਚਿਆਂ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਮਧੂ ਸਾਵਲ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਪ੍ਰੇਰਨਾ ਲੈਣ ਲਈ ਕਿਹਾ ਅਤੇ ਗੁਰੂ ਮਹਾਰਾਜ ਵੱਲੋਂ ਦਰਸਾਏ ਗਏ ਮਾਰਗ ਤੇ ਚੱਲਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਠੰਡੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
PUBLISHED BY LMI DAILY NEWS PUNJAB
My post content
