ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਧਾਰਮਿਕ ਸਮਾਗਮ ਆਯੋਜਿਤ ਯੁਵਕ ਸੇਵਾਵਾਂ ਕਲੱਬ ਬਸਰਾਏ ਵੱਲੋਂ ਵਿਦਿਆਰਥੀਆਂ ਦੀ ਭਾਗੀਦਾਰੀ ਨਾਲ ਸਮਾਗਮ ਸੰਪੰਨ
ਸ਼੍ਰੀ ਹਰਗੋਬਿੰਦਪੁਰ, 01 ਜੂਨ (ਅਨਿਲ ਸ਼ਰਮਾ): ਪਿੰਡ ਬਸਰਾਏ ਸਥਿਤ ਗੁਰਦੁਆਰਾ ਹਰਿ ਕਾ ਤੀਰਥ ਵਿਖੇ ਯੁਵਕ ਸੇਵਾਵਾਂ ਕਲੱਬ ਬਸਰਾਏ ਵੱਲੋਂ ਸ਼ਹੀਦਾਂ ਦੇ ਸਰਤਾਜ, ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪਿੰਡ ਦੇ ਲਗਭਗ 30 ਵਿਦਿਆਰਥੀਆਂ ਨੇ ਭਾਗ ਲੈਂਦਿਆਂ ਕਵਿਤਾਵਾਂ, ਗੀਤਾਂ, ਭਾਸ਼ਣਾਂ ਅਤੇ ਪੋਸਟਰਾ ਰਾਹੀਂ ਗੁਰੂ ਸਾਹਿਬ ਦੇ ਜੀਵਨ, ਸੇਵਾਵਾਂ ਅਤੇ ਸ਼ਹੀਦੀ ਨੂੰ ਮਨੋਹਰ ਢੰਗ ਨਾਲ ਦਰਸਾਇਆ। ਬਾਬਾ ਨਰਿੰਦਰ ਸਿੰਘ ਜੀ ਖਜਾਲਾ ਨੇ ਗੁਰਬਾਣੀ ਕਥਾ ਰਾਹੀਂ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਸਮਾਗਮ ਦੌਰਾਨ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨਿਰਮਲ ਸਿੰਘ ਕਾਹਲੋ ਨੇ ਯੁਵਕ ਸੇਵਾਵਾਂ ਕਲੱਬ ਦੀ ਤਾਰੀਫ਼ ਕਰਦਿਆਂ ਕਿਹਾ ਕਿ ਕਲੱਬ ਵੱਲੋਂ ਪਿਛਲੇ ਕਈ ਸਾਲਾਂ ਤੋਂ ਨੈਤਿਕ ਅਤੇ ਰੁਹਾਨੀ ਵਿਕਾਸ ਵਲ ਯਤਨ ਕੀਤੇ ਜਾ ਰਹੇ ਹਨ। ਕਲੱਬ ਵੱਲੋਂ ਸਮਾਗਮ ਵਿੱਚ ਹਿੱਸਾ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਜੇਤੂ ਵਿਦਿਆਰਥੀਆਂ ਨੂੰ ਨਗਦ ਇਨਾਮ ਵੀ ਦਿੱਤੇ ਗਏ। ਇਸ ਮੌਕੇ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਬਲਵਿੰਦਰ ਸਿੰਘ ਕਾਕਾ, ਸਰਪੰਚ ਸਤਨਾਮ ਸਿੰਘ, ਸੁਰਿੰਦਰ ਸਿੰਘ ਫੌਜੀ, ਬਲਵਿੰਦਰ ਸਿੰਘ ਬਿੱਲੂ, ਮਹਿੰਦਰ ਸਿੰਘ, ਚਰਨ ਸਿੰਘ, ਗੁਲਜਾਰ ਸਿੰਘ, ਜਸਵੰਤ ਸਿੰਘ ਸਮੇਤ ਪਿੰਡ ਦੀਆਂ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਰਹੀਆਂ। ਸਮਾਗਮ ਦੀ ਸਫਲਤਾ ਵਿੱਚ ਕਲੱਬ ਦੇ ਪ੍ਰਧਾਨ ਸੰਦੀਪ ਸਿੰਘ ਬਾਜਵਾ, ਸਕੱਤਰ ਸਿਮਰਨ ਸਿੰਘ ਅਤੇ ਗੁਰਸੇਵਕ ਸਿੰਘ ਨੇ ਵਿਸ਼ੇਸ਼ ਭੂਮਿਕਾ ਨਿਭਾਈ। ਅਖੀਰ ਵਿੱਚ ਕਲੱਬ ਦੇ ਸਰਪ੍ਰਸਤ ਦਿਲਬਾਗ ਸਿੰਘ ਬਸਰਾਵਾਂ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਐਲਾਨ ਕੀਤਾ ਕਿ ਜਲਦੀ ਹੀ ਪਿੰਡ ਵਿੱਚ ਇਕ ਪੇਂਡੂ ਖੇਡ ਮੇਲਾ ਵੀ ਆਯੋਜਿਤ ਕੀਤਾ ਜਾਵੇਗਾ। .
PUBLISHED BY LMI DAILY NEWS PUNJAB
My post content
