ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਸਕੀਮ ਵਾਪਸ ਲੈ ਕੇ ਕਿਸਾਨਾਂ ਦੇ ਹੱਕ ਸੁਰੱਖਿਅਤ ਕੀਤੇ : ਅਮ੍ਰਿਤਪਾਲ ਸਿੰਘ
ਜਲੰਧਰ, 12 ਅਗਸਤ (ਰਮੇਸ਼ ਗਾਬਾ): ਜ਼ਿਲ੍ਹਾ ਯੋਜਨਾ ਕਮੇਟੀ ਜਲੰਧਰ ਦੇ ਚੇਅਰਮੈਨ ਅਮ੍ਰਿਤਪਾਲ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਸਕੀਮ ਵਾਪਸ ਲੈਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਇਸਨੂੰ ਇਤਿਹਾਸਕ ਕਦਮ ਕਰਾਰ ਦਿੱਤਾ। ਅਮ੍ਰਿਤਪਾਲ ਸਿੰਘ ਨੇ ਕਿਹਾ ਕਿ ਮਾਨ ਸਰਕਾਰ ਅਤੇ ਪਿਛਲੀਆਂ ਕਿਸਾਨ ਵਿਰੋਧੀ ਸਰਕਾਰਾਂ ਵਿੱਚ ਇਹੀ ਅਸਲ ਫ਼ਰਕ ਹੈ। ਉਨ੍ਹਾਂ ਕਿਹਾ ਕਿ ਪੁਰਾਣੀਆਂ ਸਰਕਾਰਾਂ ਜ਼ਮੀਨ ਮਾਫ਼ੀਆ ਅਤੇ ਵੱਡੇ ਕਾਰਪੋਰੇਟ ਬਿਲਡਰਾਂ ਅੱਗੇ ਝੁਕਦੀਆਂ ਸਨ, ਪਰ ਸਾਡੀ ਮਾਨ ਸਰਕਾਰ ਲੋਕਾਂ ਦੀ ਆਵਾਜ਼ ਸੁਣਦੀ ਹੈ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਪੱਕੇ ਫ਼ੈਸਲੇ ਲੈਂਦੀ ਹੈ। ਉਹਨਾਂ ਕਿਹਾ ਕਿ ਇਸ ਸਕੀਮ ਦੀ ਵਾਪਸੀ ਨਾਲ ਸਪਸ਼ਟ ਸੁਨੇਹਾ ਗਿਆ ਹੈ ਕਿ ਵਿਕਾਸ ਦੇ ਨਾਂ ’ਤੇ ਕਿਸਾਨਾਂ ਦੀ ਜ਼ਮੀਨ ਲੁੱਟਣ ਦਾ ਦੌਰ ਹੁਣ ਖ਼ਤਮ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਕਿਸਾਨ ਆਪਣੀ ਜ਼ਮੀਨ ਦਾ ਇਕ ਇੰਚ ਵੀ ਜ਼ਬਰਦਸਤੀ ਨਹੀਂ ਦੇਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਲੋਕਾਂ ਦਾ ਹੈ, ਨਾ ਕਿ ਕੁਝ ਗਿਣਤੀ ਦੇ ਭ੍ਰਿਸ਼ਟ ਲਾਭਖੋਰੀਆਂ ਦਾ। ਉਹਨਾਂ ਇਹ ਵੀ ਦੱਸਿਆ ਕਿ ਭਵਿੱਖ ਵਿੱਚ ਪੰਜਾਬ ਦਾ ਹਰ ਵਿਕਾਸ ਪਾਰਦਰਸ਼ਤਾ, ਇਨਸਾਫ਼ ਅਤੇ ਸਾਰੇ ਹਿੱਸੇਦਾਰਾਂ ਦੀ ਰਜ਼ਾਮੰਦੀ ਦੇ ਅਧਾਰ ’ਤੇ ਹੋਵੇਗਾ, ਤਾਂ ਜੋ ਕਿਸਾਨ ਸੂਬੇ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾ ਸਕਣ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਕਿਸਾਨਾਂ ਦੀ ਜਿੱਤ ਹੈ ਅਤੇ ਉਹਨਾਂ ਲੋਕਾਂ ਲਈ ਕਰਾਰੀ ਹਾਰ ਹੈ, ਜੋ ਲੁੱਟ ’ਤੇ ਫਲ-ਫੁੱਲ ਰਹੇ ਸਨ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਸਰੋਤ ਸਭ ਤੋਂ ਵੱਧ ਬੋਲੀ ਲਗਾਉਣ ਵਾਲੇ ਨੂੰ ਨਹੀਂ ਵੇਚੇ ਜਾਣਗੇ।
PUBLISHED BY LMI DAILY NEWS PUNJAB
My post content
