*ਕਮਿਸ਼ਨਰੇਟ ਪੁਲਿਸ ਜਲੰਧਰ ਦੀ ਨਸ਼ਿਆਂ ਵਿਰੁੱਧ ਕਾਰਵਾਈ ਲਗਾਤਾਰ ਜਾਰੀ: 52.28 ਗ੍ਰਾਮ ਹੈਰੋਇਨ, 845 ਨਸ਼ੀਲੀਆਂ ਗੋਲੀਆਂ ਸਮੇਤ 11 ਗ੍ਰਿਫਤਾਰ*
*_ਜਲੰਧਰ, 13 ਅਗਸਤ (ਰਮੇਸ਼ ਗਾਬਾ)ਨਸ਼ਿਆਂ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਨੂੰ ਅਮਲ ਵਿੱਚ ਲਿਆਂਦੇ ਹੋਏ, ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ 2 ਦਿਨਾਂ ਵਿਚ ਵੱਖ ਵੱਖ ਥਾਂਵਾਂ ਤੇ ਵੱਖ-ਵੱਖ ਥਾਣਿਆਂ ਦੇ ਅਧੀਨ ਸਖਤ ਕਾਰਵਾਈਆ ਕੀਤੀਆ ਗਈਆ। ਇਸ ਦੌਰਾਨ ਨਸ਼ੀਲੇ ਪਦਾਰਥਾਂ ਦੀ ਗਤੀਵਿਧੀ ਵਿੱਚ ਸ਼ਾਮਲ 11 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਕੁੱਲ 52.28 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਜਾਣਕਾਰੀ ਸਾਂਝੀ ਕਰਦੇ ਹੋਏ, ਪੁਲਿਸ ਕਮਿਸ਼ਨਰ, ਸ਼੍ਰੀਮਤੀ ਧਨਪ੍ਰੀਤ ਕੌਰ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਤਹਿਤ ਸ਼ਹਿਰ ਦੇ ਕਈ ਸਥਾਨਾਂ ‘ਤੇ ਟਾਰਗਟਡ ਛਾਪੇਮਾਰੀ ਕੀਤੀ ਗਈ। ਇਸ ਕਾਰਵਾਈ ਦੌਰਾਨ 11 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਅਧੀਨ 7 ਮੁਕੱਦਮੇ ਦਰਜ ਕੀਤੇ ਗਏ। ਗ੍ਰਿਫਤਾਰੀਆਂ ਦੌਰਾਨ ਪੁਲਿਸ ਵੱਲੋਂ 52.28 ਗ੍ਰਾਮ ਹੈਰੋਇਨ, 845 ਨਸ਼ੀਲੀਆਂ ਗੋਲੀਆਂ ਅਤੇ ਇੱਕ ਐਕਟੀਵਾ ਸਕੂਟਰ ਬਰਾਮਦ ਕੀਤਾ ਗਿਆ। ਇਸ ਤੋਂ ਇਲਾਵਾ, ਪੁਨਰਵਾਸ ‘ਤੇ ਧਿਆਨ ਕੇਂਦ੍ਰਿਤ ਕਰਦਿਆਂ, ਨਸ਼ੇ ਦੀ ਲੱਤ ਨਾਲ ਜੂਝ ਰਹੇ 29 ਵਿਅਕਤੀਆਂ ਨੂੰ ਨਸ਼ਾ ਛਡਾਉ ਕੇਂਦਰਾਂ ਵਿੱਚ ਦਾਖਲ ਕਰਵਾਇਆ ਗਿਆ। _ਸੀ.ਪੀ. ਜਲੰਧਰ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਕਾਰਵਾਈ ਨਿਰੰਤਰ ਜਾਰੀ ਰਹੇਗੀ ਅਤੇ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਨੂੰ ਨਸ਼ੇ ਤੋਂ ਮੁਕਤ ਕਰਨ ਲਈ ਹੋਰ ਵੀ ਸਖ਼ਤ ਕਦਮ ਚੁੱਕੇ ਜਾਣਗੇ।
PUBLISHED BY LMI DAILY NEWS PUNJAB
My post content
