*ਸਪੈਸ਼ਲ ਡੀ.ਜੀ.ਪੀ. ਸ਼ਸ਼ੀ ਪ੍ਰਭਾ ਦਿਵੇਦੀ ਅਤੇ ਸੀ.ਪੀ. ਜਲੰਧਰ ਵਲੋ 79ਵੇਂ ਆਜ਼ਾਦੀ ਦਿਵਸ ਮੌਕੇ ਸੁਰੱਖਿਆ ਯਕੀਨੀ ਬਣਾਉਣ ਲਈ ਰੇਲਵੇ ਸਟੇਸ਼ਨਾਂ ‘ਤੇ ਵਿਸ਼ੇਸ਼ CASO ਆਪਰੇਸ਼ਨ ਚਲਾਇਆ ਗਿਆ*
_*ਜਲੰਧਰ, 14 ਅਗਸਤ (ਰਮੇਸ਼ ਗਾਬਾ)ਆਜ਼ਾਦੀ ਦਿਵਸ ਮੌਕੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ, ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਸਪੈਸ਼ਲ ਡੀ.ਜੀ.ਪੀ. ਰੇਲਵੇ ਸ੍ਰੀਮਤੀ ਸ਼ਸ਼ੀ ਪ੍ਰਭਾ ਦਿਵੇਦੀ ਦੀ ਅਗਵਾਈ ਹੇਠ, ਪੁਲਿਸ ਕਮਿਸ਼ਨਰ ਜਲੰਧਰ ਸ੍ਰੀਮਤੀ ਧਨਪ੍ਰੀਤ ਕੌਰ, ਜੋਇੰਟ ਸੀ.ਪੀ. ਸ਼੍ਰੀ ਸੰਦੀਪ ਸ਼ਰਮਾ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਨਿਗਰਾਨੀ ਵਿੱਚ ਸਿਟੀ ਰੇਲਵੇ ਸਟੇਸ਼ਨ ਅਤੇ ਕੈਂਟ ਰੇਲਵੇ ਸਟੇਸ਼ਨ ‘ਤੇ ਵਿਸ਼ੇਸ਼ ਕਾਸੋ ਓਪਰੇਸ਼ਨ ਚਲਾਇਆ ਗਿਆ। ਇਹ ਕਾਰਵਾਈ ਰਾਜ-ਪੱਧਰੀ ਸੁਰੱਖਿਆ ਪ੍ਰਬੰਧ ਦਾ ਹਿੱਸਾ ਹੈ, ਤਾਂ ਜੋ ਆਜ਼ਾਦੀ ਦਿਵਸ ਮੌਕੇ ਸੁਰੱਖਿਅਤ ਅਤੇ ਸ਼ਾਂਤੀਪੂਰਨ ਵਾਤਾਵਰਣ ਬਣਾਇਆ ਜਾ ਸਕੇ। ਇਸ ਓਪਰੇਸ਼ਨ ਵਿੱਚ ਕੁੱਲ 290 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ, ਜਿਨ੍ਹਾਂ ਨੂੰ ਐਂਟੀ-ਸੈਬੋਟਾਜ਼ ਟੀਮਾਂ, ਐਂਟੀ-ਰਾਇਟ ਪੁਲਿਸ ਅਤੇ ਰੇਲਵੇ ਪ੍ਰੋਟੈਕਸ਼ਨ ਫੋਰਸ (RPF) ਦਾ ਸਹਿਯੋਗ ਪ੍ਰਾਪਤ ਸੀ। ਟੀਮਾਂ ਨੂੰ ਆਧੁਨਿਕ ਤਲਾਸ਼ੀ ਉਪਕਰਣਾਂ ਨਾਲ ਲੈਸ ਕੀਤਾ ਗਿਆ ਸੀ, ਜਿਸ ਵਿੱਚ ਮੈਟਲ ਡਿਟੈਕਟਰ, ਹੈਂਡਹੈਲਡ ਸਕੈਨਰ ਅਤੇ ਹੋਰ ਵਿਸ਼ੇਸ਼ ਯੰਤਰ। ਸੁਰੱਖਿਆ ਜਾਂਚ ਦੌਰਾਨ CCTV ਕੈਮਰਿਆਂ ਦੀ ਜਾਂਚ, ਸ਼ੱਕੀ ਵਿਅਕਤੀਆਂ ਦੀ ਪਛਾਣ ਤੇ ਪੁੱਛਗਿੱਛ, ਅਤੇ ਉਹਨਾਂ ਦੇ ਸਾਮਾਨ ਦੀ ਪੂਰੀ ਤਲਾਸ਼ੀ ਕੀਤੀ ਗਈ। ਸਪੈਸ਼ਲ ਡੀ.ਜੀ.ਪੀ. ਨੇ ਸ਼ੱਕੀ ਵਿਅਕਤੀਆਂ ਅਤੇ ਵਸਤੁਆ ਦੀ ਸਖ਼ਤ ਸਕ੍ਰੀਨਿੰਗ ਕਰਨ‘ਤੇ ਜ਼ੋਰ ਦਿੰਦੇ ਹੋਏ ਤਾਇਨਾਤ ਟੀਮਾਂ ਨੂੰ ਚੌਵੀ ਘੰਟੇ ਚੌਕਸੀ ਬਰਕਰਾਰ ਰੱਖਣ ਦੇ ਨਿਰਦੇਸ਼ ਦਿੱਤੇ। ਕਾਸੋ ਓਪਰੇਸ਼ਨ ਤੋਂ ਬਾਅਦ, ਪੁਲਿਸ ਲਾਈਨਜ਼ ਜਲੰਧਰ ਵਿਖੇ ਸਪੈਸ਼ਲ ਡੀ.ਜੀ.ਪੀ. ਰੇਲਵੇ ਅਤੇ ਪੁਲਿਸ ਕਮਿਸ਼ਨਰ ਜਲੰਧਰ ਦੀ ਅਗਵਾਈ ਹੇਠ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਕੀਤੀ ਇਸ ਮੀਟਿੰਗ ਦੌਰਾਨ ਮੌਜੂਦਾ ਸੁਰੱਖਿਆ ਪ੍ਰਬੰਧਾਂ, ਸਰਵਜਨਿਕ ਥਾਵਾਂ ‘ਤੇ ਲਾਗੂ ਪ੍ਰਤੀਰੋਧਕ ਉਪਾਅ ਦਾ ਵਿਸਤ੍ਰਿਤ ਜਾਇਜ਼ਾ ਲਿਆ ਗਿਆ ਅਤੇ ਕਾਨੂੰਨ-ਵਿਵਸਥਾ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ।
PUBLISHED BY LMI DAILY NEWS PUNJAB
My post content
