ਯੁੱਧ ਨਸ਼ਿਆਂ ਵਿਰੁੱਧ ; ਯੁਵਕ ਸੇਵਾਵਾਂ ਵਿਭਾਗ ਨੇ ਪਿੰਡ ਪੱਸਣ ਵਿਖੇ ਨਸ਼ਿਆਂ ਖ਼ਿਲਾਫ਼ ਦਿੱਤਾ ਜਾਗਰੂਕਤਾ ਦਾ ਹੋਕਾ
ਜਲੰਧਰ, 21 ਅਗਸਤ :(ਰਮੇਸ਼ ਗਾਬਾ) ਯੁਵਕ ਸੇਵਾਵਾਂ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਡਾ. ਹਿਮਾਸ਼ੂ ਅਗਰਵਾਲ ਦੀ ਅਗਵਾਈ ਹੇਠ ਅਤੇ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਯੁਵਕ ਸੇਵਾਵਾਂ ਕਲੱਬ ਪਿੰਡ ਪੱਸਣ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਅਭਿਆਨ ਕਰਵਾਇਆ, ਜਿਸ ਵਿੱਚ ਪਿੰਡ ਦੇ ਸਰਪੰਚ ਅਸ਼ੋਕ ਕੁਮਾਰ ਅਤੇ ਉੱਘੇ ਗਾਇਕ ਦਲਵਿੰਦਰ ਦਿਆਲਪੁਰੀ ਨੇ ਨਸ਼ਾ ਵਿਰੋਧੀ ਗੀਤਾਂ ਨਾਲ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਵੀ ਦਾਰਾ ਨੇ ਆਪਣੇ ਨਸ਼ਾ ਵਿਰੋਧੀ ਗੀਤ ਗਾ ਕੇ ਨੌਜਵਾਨਾਂ ਨੂੰ ਖੇਡ ਮੈਦਾਨ ਵੱਲ ਆਉਣ ਲਈ ਬੇਨਤੀ ਕੀਤੀ। ਇਸ ਮੌਕੇ ਕਲੱਬ ਦੇ ਪ੍ਰਧਾਨ ਬਲਦੇਵ ਰਾਜ, ਹਨੀ, ਸੁਖਦੇਵ ਲਾਲ, ਹਰਮਨ ਪ੍ਰਿੰਸ, ਸੰਤ ਪ੍ਰਕਾਸ਼ ਪਵਨ, ਰਾਜ ਕੁਮਾਰ, ਭੁਪਿੰਦਰ ਤੇ ਪਿੰਡ ਦੇ ਸਰਪੰਚ ਤੇ ਪੰਚ ਹਾਜ਼ਰ ਸਨ। ਪ੍ਰੋਗਰਾਮ ਦੇ ਅੰਤ ਵਿੱਚ ਆਏ ਹੋਏ ਬੁਲਾਰਿਆਂ ਦਾ ਯਾਦਗਾਰੀ ਚਿੰਨ੍ਹਾਂ ਨਾਲ ਸਨਮਾਨ ਕੀਤਾ ਗਿਆ।
PUBLISHED BY LMI DAILY NEWS PUNJAB
My post content
