ਯੁੱਧ ਨਸ਼ਿਆਂ ਵਿਰੁੱਧ : ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ 220 ਗ੍ਰਾਮ ਹੈਰੋਇਨ ਬਰਾਮਦ, 5 ਗ੍ਰਿਫ਼ਤਾਰ

ਜਲੰਧਰ, 21 ਅਗਸਤ (ਰਮੇਸ਼ ਗਾਬਾ): ਪੰਜਾਬ ਸਰਕਾਰ ਵੱਲੋਂ ਵਿੱਢੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਲਗਾਤਾਰ ਜਾਰੀ ਰੱਖਦੇ ਹੋਏ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ 220 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਕਮਿਸ਼ਨਰ ਸ੍ਰੀਮਤੀ ਧਨਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਵੱਖ-ਵੱਖ ਥਾਣਿਆਂ ਵਿੱਚ ਨਸ਼ਾ ਕਰਨ ਅਤੇ ਸਪਲਾਈ ਕਰਨ ਵਾਲਿਆਂ ਖਿਲਾਫ ਪਿਛਲੇ ਦੋ ਦਿਨਾਂ ਵਿੱਚ ਕਾਰਵਾਈ ਕਰਦਿਆਂ ਥਾਣਾ ਸਦਰ ਵਿੱਚ 1 ਵਿਅਕਤੀ ਨੂੰ 20 ਗ੍ਰਾਮ ਹੈਰੋਇਨ ਸਮੇਤ ਅਤੇ ਥਾਣਾ ਕੈਂਟ ਵਿੱਚ 1 ਵਿਅਕਤੀ ਨੂੰ 200 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਦੋ ਮੁਕੱਦਮੇ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕਰਕੇ ਕੁੱਲ 220 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਥਾਣਾ ਡਵੀਜਨ ਨੰਬਰ 1,3 ਅਤੇ ਬਸਤੀ ਬਾਵਾ ਖੇਲ ਵਿੱਚ 3 ਹੋਰ ਪੁਰਾਣੇ ਮੁਕੱਦਮਿਆਂ ਵਿੱਚ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਕਾਰਵਾਈਆਂ ਨਸ਼ਾ ਹਾਟਸਪਾਟਸ ਅਤੇ ਸਮਗਲਿੰਗ ਹੱਬਜ਼ ‘ਤੇ ਟਾਰਗੇਟਡ ਕਾਰਵਾਈਆਂ ਹਨ। ਇਨ੍ਹਾਂ ਕਾਰਵਾਈਆਂ ਦੌਰਾਨ ਕੁੱਲ 5 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਨਸ਼ਾ ਵੇਚਣ ਵਾਲਿਆਂ ਖਿਲਾਫ ਕਾਰਵਾਈ ਕਰਨ ਦੇ ਨਾਲ-ਨਾਲ ਨਸ਼ੇ ਦੇ ਆਦੀ ਵਿਅਕਤੀਆਂ ਦੇ ਮੁੜ ਵਸੇਬੇ ਦਾ ਵੀ ਧਿਆਨ ਰੱਖਿਆ ਜਾ ਰਿਹਾ ਹੈ ਜਿਸਦੇ ਤਹਿਤ ਕੁੱਲ 10 ਵਿਅਕਤੀਆਂ ਨੂੰ ਇਲਾਜ ਅਤੇ ਮੁੜ ਵਸੇਬੇ ਲਈ ਨਸ਼ਾ ਛੁਡਾਊ ਕੇਂਦਰਾ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਕਮਿਸ਼ਨਰ ਨੇ ਜ਼ੋਰ ਦਿੰਦਿਆਂ ਕਿਹਾ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਸਮਾਜ ਵਿਚੋਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ ਹੈ ਅਤੇ ਨਸ਼ਾ ਤਸਕਰੀ ਨਾਲ ਜੁੜੇ ਹਰ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਜਾਰੀ ਰੱਖੀ ਜਾਵੇਗੀ।

PUBLISHED BY LMI DAILY NEWS PUNJAB

Ramesh Gaba

8/21/20251 min read

worm's-eye view photography of concrete building
worm's-eye view photography of concrete building

My post content