ਸ੍ਰੀ ਹਰਗੋਬਿੰਦਪੁਰ ਸਾਹਿਬ ਪੁਲਿਸ ਵੱਲੋਂ ਨਾਕੇ ਦੌਰਾਨ 15 ਲੱਖ ਰੁਪਏ ਦੀ ਹੈਰੋਇਨ ਸਮੇਤ ਨੌਜਵਾਨ ਕਾਬੂ
ਸ੍ਰੀ ਹਰਗੋਬਿੰਦਪੁਰ ਸਾਹਿਬ (ਜਸਪਾਲ ਚੰਦਨ) – .ਬੀਤੇ ਦਿਨ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਲੱਗਭਗ 15 ਲੱਖ ਰੁਪਏ ਕੀਮਤ ਦੀ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੀਡੀਆ ਨੂੰ ਜਾਣਕਾਰੀ ਦਿੰਦਿਆਂ ਏ.ਐਸ.ਆਈ. ਰਛਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਅਧੀਨ, ਮਾਣਯੋਗ ਐਸ.ਐਸ.ਪੀ. ਬਟਾਲਾ ਸੁਹੇਲ ਕਾਸਮ ਮੀਰ ਦੇ ਹੁਕਮਾਂ ਅਤੇ ਡੀ.ਐਸ.ਪੀ. ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਗੁਰਦੁਆਰਾ ਭਾਈ ਮੰਝ ਸਾਹਿਬ ਵਿਖੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਸੀ। ਜਿਸ ਵਿੱਚ ਚੈਕਿੰਗ ਦੌਰਾਨ, ਲਾਈਟਾਂ ਵਾਲੇ ਚੌਕ ਤੋਂ ਉੜਮੜ ਟਾਂਡਾ ਵੱਲੋਂ ਬੁਲੇਟ ਮੋਟਰਸਾਈਕਲ ’ਤੇ ਆ ਰਹੇ ਦੋ ਨੌਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਪਰ ਮੋਟਰਸਾਈਕਲ ਸਵਾਰ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਮੋਟਰਸਾਈਕਲ ਨੂੰ ਮੋੜਣ ਲੱਗ ਪਏ, ਜਿਸ ਦੌਰਾਨ ਡਰਾਈਵਰ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ, ਪਰ ਪਿਛੇ ਸਵਾਰ ਵਿਆਕਤੀ ਪੁਲਿਸ ਦੇ ਹੱਥ ਲੱਗ ਗਿਆ। ਪੁਲਿਸ ਮੁਤਾਬਕ ਤਲਾਸ਼ੀ ਦੌਰਾਨ ਉਸ ਕੋਲੋਂ 149.21 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸਦੀ ਬਾਜ਼ਾਰੀ ਕੀਮਤ ਲਗਭਗ 15 ਲੱਖ ਰੁਪਏ ਦੱਸੀ ਜਾ ਰਹੀ ਹੈ। ਫੜੇ ਗਏ ਨੌਜਵਾਨ ਦੀ ਪਛਾਣ ਰਵਿੰਦਰ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਪਿੰਡ ਲਿੱਧੜ, ਜ਼ਿਲ੍ਹਾ ਅਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਨੇ ਇਸ ਸਬੰਧ ਵਿੱਚ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਐਨ.ਡੀ.ਪੀ.ਐਸ. ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ਇਸ ਮੌਕੇ ਮੁੱਖ ਮੁਨਸ਼ੀ ਰਮਨ ਕੁਮਾਰ, ਏ.ਐਸ.ਆਈ. ਮੋਹਨ ਸਿੰਘ, ਏ.ਐਸ.ਆਈ. ਸਤਨਾਮ ਸਿੰਘ ਅਤੇ ਐਚ.ਸੀ. ਕੁਲਦੀਪ ਸਿੰਘ ਹਾਜ਼ਰ ਸਨ।
PUBLISHED BY LMI DAILY NEWS PUNJAB
My post content
