ਬੇਸਹਾਰਾ ਤੇ ਅਨਾਥ ਬੱਚਿਆਂ ਦੀ ਮਦਦ ਲਈ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ : ਅੰਮ੍ਰਿਤਪਾਲ ਸਿੰਘ

ਜਲੰਧਰ, 24 ਅਗਸਤ:(ਰਮੇਸ਼ ਗਾਬਾ) ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਬੇਸਹਾਰਾ ਤੇ ਅਨਾਥ ਬੱਚਿਆਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ‘ਸਪਾਂਸਰਸ਼ਿਪ ਸਕੀਮ’ ਬਹੁਤ ਹੀ ਸਲਾਉਣਯੋਗ ਕਦਮ ਹੈ। ਇਸ ਯੋਜਨਾ ਤਹਿਤ ਹੁਣ ਤੱਕ 5,475 ਬੱਚਿਆਂ ਨੂੰ ਆਰਥਿਕ ਮਦਦ ਮਿਲ ਚੁੱਕੀ ਹੈ। ਇਸ ਯੋਜਨਾ ਅਧੀਨ ਹਰ ਲਾਭਪਾਤਰੀ ਬੱਚੇ ਨੂੰ ₹4,000/- ਪ੍ਰਤੀ ਮਹੀਨਾ ਆਰਥਿਕ ਸਹਾਇਤਾ ਦਿੱਤੀ ਜਾ ਰਹੀ ਹੈ, ਤਾਂ ਜੋ ਉਹ ਆਪਣੇ ਭਵਿੱਖ ਨੂੰ ਸੁਨਿਹਰਾ ਬਣਾਉਣ ਦੇ ਯਤਨ ਕਰ ਸਕਣ। ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਇਸ ਸਕੀਮ ਦਾ ਮਕਸਦ ਲੋੜਵੰਦ ਬੱਚਿਆਂ ਨੂੰ ਜ਼ਿੰਦਗੀ ਵਿੱਚ ਅੱਗੇ ਵਧਣ ਦਾ ਮੌਕਾ ਦੇਣਾ ਹੈ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ‘ਆਪਰੇਸ਼ਨ ਜੀਵਨਜੋਤ-2’ ਵੀ ਚਲਾਇਆ ਜਾ ਰਿਹਾ ਹੈ, ਜਿਸ ਦਾ ਮਕਸਦ ਮਾਸੂਮ ਬੱਚਿਆਂ ਨੂੰ ਭੀਖ ਤੋਂ ਮੁਕਤੀ ਦਿਵਾਉਣਾ ਹੈ। ਇਹ ਦੋਵੇਂ ਯੋਜਨਾਵਾਂ ਸਮਾਜ ਵਿੱਚ ਬੇਸਹਾਰਾ ਤੇ ਅਨਾਥ ਬੱਚਿਆਂ ਦੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਲਿਆਉਣਗੀਆਂ। ਅੰਤ ਵਿੱਚ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਮਾਨ ਸਰਕਾਰ ਦੀਆਂ ਇਹ ਕੋਸ਼ਿਸ਼ਾਂ ਨਵੇਂ ਪੰਜਾਬ ਦੀ ਨੀਂਹ ਰੱਖਣ ਵਿੱਚ ਮੀਲ ਪੱਥਰ ਸਾਬਤ ਹੋਣਗੀਆਂ ਅਤੇ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਲਾਭਕਾਰੀ ਸਾਬਤ ਹੋਣਗੀਆਂ।

PUBLISHED BY LMI DAILY NEWS PUNJAB

Ramesh Gaba

8/25/20251 min read

My post content