ਜ਼ਿਲ੍ਹਾ ਪ੍ਰਸ਼ਾਸਨ ਦੀ ਨਿਵੇਕਲੀ ਪਹਿਲ 30 ਸਿਖਿਆਰਥਣਾਂ ਨੂੰ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਜੱਚਾ-ਬੱਚਾ ਕੇਅਰ ਗਿਵਰ ਦੀ ਟ੍ਰੇਨਿੰਗ ਪ੍ਰਦਾਨ
ਜਲੰਧਰ, 26 ਅਗਸਤ: (ਰਮੇਸ਼ ਗਾਬਾ )ਮਹਿਲਾ ਸਸ਼ਕਤੀਕਰਨ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਨਿਵੇਕਲੀ ਪਹਿਲਕਦਮੀ ਤਹਿਤ 30 ਸਿਖਿਆਰਥਣਾਂ ਨੂੰ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਜੱਚਾ-ਬੱਚਾ ਕੇਅਰ ਗਿਵਰ ਦੀ ਟ੍ਰੇਨਿੰਗ ਪ੍ਰਦਾਨ ਕੀਤੀ ਗਈ। ਕੋਰਸ ਦੀ ਸਮਾਪਤੀ ’ਤੇ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਸਾਦਾ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਅਪਰਨਾ ਐਮ ਬੀ (ਆਈ.ਏ.ਐਸ.), ਸ਼੍ਰੀਮਤੀ ਸਮੀਧਾ ਅਤੇ ਸਹਾਇਕ ਕਮਿਸ਼ਨਰ (ਯੂ.ਟੀ.) ਮੁਕਿਲਨ ਆਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਉਮੀਦਵਾਰਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। 3 ਮਹੀਨਿਆਂ ਦੇ ਕੋਰਸ ਦੌਰਾਨ ਸਿਖਿਆਰਥਣਾਂ ਨੂੰ ਨਵਜਨਮੇ ਬੱਚਿਆਂ ਦੀ ਸਿਹਤ, ਪੋਸ਼ਣ, ਸੁਰੱਖਿਆ ਅਤੇ ਮਾਂ ਦੀ ਸਿਹਤ ਸਬੰਧੀ ਜ਼ਰੂਰੀ ਜਾਣਕਾਰੀ ਪ੍ਰਦਾਨ ਕੀਤੀ ਗਈ। ਇਸ ਉਪਰਾਲੇ ਦਾ ਉਦੇਸ਼ ਮਹਿਲਾਵਾਂ ਨੂੰ ਰੋਜ਼ਗਾਰ ਮੁਖੀ ਸਿਖ਼ਲਾਈ ਦੇ ਕੇ ਸਸ਼ਕਤ ਬਣਾਉਣਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਯੂਨਿਟ ਤੋਂ ਸੂਰਜ ਕਲੇਰ ਆਦਿ ਵੀ ਮੌਜੂਦ ਸਨ।
PUBLISHED BY LMI DAILY NEWS PUNJAB
My post content
