*ਸੀ.ਪੀ ਜਲੰਧਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ‘ਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ 18 ਪੁਲਿਸ ਅਧਿਕਾਰੀਆਂ ਨੂੰ CC-1 ਸਰਟੀਫਿਕੇਟ ਅਤੇ ਕੁੱਲ 1.46 ਲੱਖ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ*

*ਜਲੰਧਰ, 26 ਅਗਸਤ :(ਰਮੇਸ਼ ਗਾਬਾ) ਅੱਜ ਜਲੰਧਰ ਦੇ ਪੁਲਿਸ ਲਾਈਨਜ਼ ਵਿਖੇ ਹੋਈ ਇੱਕ ਸਨਮਾਨ ਸਮਾਰੋਹ ਦੌਰਾਨ, ਪੁਲਿਸ ਕਮਿਸ਼ਨਰ ਸ੍ਰੀਮਤੀ ਧਨਪ੍ਰੀਤ ਕੌਰ ਨੇ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਵਿੱਚ ਉਤਕ੍ਰਿਸ਼ਟ ਕਾਰਗੁਜ਼ਾਰੀ ਦੇ ਲਈ 18 ਪੁਲਿਸ ਅਧਿਕਾਰੀਆਂ ਨੂੰ ਕਲਾਸ-I (CC-1) ਅਤੇ ਕੁੱਲ 1,46,000 ਰੁਪਏ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ। ਇਹ ਇਨਾਮ ਪ੍ਰਾਪਤ ਕਰਨ ਵਾਲਿਆਂ ਵਿੱਚ 2 ਸਬ-ਇੰਸਪੈਕਟਰ ਅਤੇ 16 ਅਸਿਸਟੈਂਟ ਸਬ-ਇੰਸਪੈਕਟਰ (ASI) ਸ਼ਾਮਿਲ ਹਨ। ਇਸ ਮੌਕੇ ‘ਤੇ ਪੁਲਿਸ ਕਮਿਸ਼ਨਰ ਸ੍ਰੀਮਤੀ ਧਨਪ੍ਰੀਤ ਕੌਰ ਨੇ ਕਿਹਾ ਕਿ “ਨਸ਼ਿਆਂ ਵਿਰੁੱਧ ਜੰਗ" ਵਿੱਚ ਇਹਨਾਂ ਅਧਿਕਾਰੀਆਂ ਦੀ ਮਿਹਨਤ ਬਹੁਤ ਹੀ ਮਹੱਤਵਪੂਰਨ ਰਹੀ ਹੈ। ਉਹਨਾਂ ਦੀ ਨਿਸ਼ਠਾ, ਇਮਾਨਦਾਰੀ ਅਤੇ ਹਿੰਮਤ ਵਾਕਈ ਕਾਬਿਲ-ਏ-ਤਾਰੀਫ਼ ਹੈ, ਜੋ ਜਲੰਧਰ ਪੁਲਿਸ ਵੱਲੋਂ ਨਸ਼ਾ-ਮੁਕਤ ਸਮਾਜ ਬਣਾਉਣ ਲਈ ਕੀਤੀਆਂ ਜਾ ਰਹੀਆਂ ਲਗਾਤਾਰ ਕੋਸ਼ਿਸ਼ਾਂ ਨੂੰ ਹੋਰ ਮਜ਼ਬੂਤ ਬਣਾਉਂਦੀ ਹੈ।” ਇਸ ਸਮਾਗਮ ਵਿੱਚ ਡੀ.ਸੀ.ਪੀ (ਇਨਵੈਸਟੀਗੇਸ਼ਨ) ਸ਼੍ਰੀ ਮਨਪ੍ਰੀਤ ਸਿੰਘ ਢਿੱਲੋਂ ਅਤੇ ਏ.ਡੀ.ਸੀ.ਪੀ ਹੈੱਡਕੁਆਰਟਰਜ਼ ਸ਼੍ਰੀ ਸੁਖਵਿੰਦਰ ਸਿੰਘ ਵੀ ਹਾਜ਼ਰ ਸਨ। ਉਨ੍ਹਾਂ ਨੇ ਵੀ ਇਨ੍ਹਾਂ ਅਧਿਕਾਰੀਆਂ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਅਜਿਹੀ ਹੀ ਲਾਜਵਾਬ ਕਾਰਗੁਜ਼ਾਰੀ ਜਾਰੀ ਰੱਖਣ ਦੀ ਪ੍ਰੇਰਣਾ ਦਿੱਤੀ।

PUBLISHED BY LMI DAILY NEWS PUNJAB

Ramesh Gaba

8/26/20251 min read

photo of white staircase
photo of white staircase

My post content