*ਕਮਿਸ਼ਨਰੇਟ ਪੁਲਿਸ ਜਲੰਧਰ ਵਲੋਂ ਡਰੱਗ ਨੈੱਟਵਰਕ ਤੇ ਵੱਡੀ ਕਾਰਵਾਈ: 12 NDPS ਮੁਕੱਦਮਿਆਂ ਵਿੱਚ 19 ਦੋਸ਼ੀ ਗ੍ਰਿਫਤਾਰ* *348.24 ਗ੍ਰਾਂਮ ਹੈਰਇਨ, 65 ਨਸ਼ੀਲੀਆਂ ਗੋਲੀਆਂ ਸਮੇਤ 2 ਕਾਰਾਂ ਬਰਾਮਦ*
_*ਜਲੰਧਰ 28 ਅਗਸਤ ( ਰਮੇਸ਼ ਗਾਬਾ) ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਚੱਲ ਰਹੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਦੇ ਅਧੀਨ ਲਗਾਤਾਰ ਕਾਰਵਾਈ ਜਾਰੀ ਰੱਖਦੇ ਹੋਏ ਕਮਿਸ਼ਨਰੇਟ ਪੁਲਿਸ ਜਲੰਧਰ ਵਲੋਂ ਬੀਤੇ ਤਿੰਨ ਦਿਨਾਂ ਅੰਦਰ ਨਸ਼ਿਆ ਖਿਲਾਫ਼ ਸ਼ਹਿਰ ਵਿੱਚ ਵੱਖ-ਵੱਖ ਕਾਰਵਾਈਆਂ ਕੀਤੀਆਂ ਗਈਆਂ। ਜਿਸ ਦੌਰਾਨ 19 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 348.24 ਗ੍ਰਾਂਮ ਹੈਰਇਨ, 65 ਨਸ਼ੀਲੀਆਂ ਗੋਲੀਆਂ ਅਤੇ 2 ਕਾਰਾਂ ਬਰਾਮਦ ਕੀਤੀਆਂ ਗਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ, ਪੁਲਿਸ ਕਮਿਸ਼ਨਰ ਜਲੰਧਰ ਸ਼੍ਰੀਮਤੀ ਧਨਪ੍ਰੀਤ ਕੌਰ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰੱਖਦੇ ਹੋਏ ਪਿਛਲੇ ਤਿੰਨ ਦਿਨਾਂ ਦੌਰਾਨ ਕਮਿਸ਼ਨਰੇਟ ਜਲੰਧਰ ਦੇ ਵੱਖ-ਵੱਖ ਥਾਣਿਆਂ ਦੀਆਂ ਪੁਲਿਸ ਟੀਮਾਂ ਨੇ ਜੀ.ਓ. ਅਫਸਰਾਂ ਦੀ ਨਿਗਰਾਨੀ ਹੇਠ ਕਈ ਸ਼ੱਕੀ ਥਾਵਾਂ ’ਤੇ ਨਾਕਾਬੰਦੀ ਅਤੇ ਛਾਪੇਮਾਰੀਆਂ ਕੀਤੀਆਂ। ਜਿਸ ਦੌਰਾਨ ਪੁਲਿਸ ਟੀਮਾਂ ਵਲੋਂ *19 ਦੋਸ਼ੀ* , ਜੋ ਨਸ਼ੀਲੀਆਂ ਗਤਿਿਵਧੀਆਂ ਵਿੱਚ ਸ਼ਾਮਲ ਸਨ, ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖ਼ਿਲਾਫ਼ *NDPS ਐਕਟ ਅਧੀਨ 12 ਮੁਕੱਦਮੇ ਦਰਜ* ਕਰਕੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਪੁਲਿਸ ਵੱਲੋਂ ਗ੍ਰਿਫਤਾਰ ਦੋਸ਼ੀਆਂ ਦੇ ਕਬਜ਼ੇ ਵਿੱਚੋਂ *348.24 ਗ੍ਰਾਮ ਹੈਰੋਇਨ ਅਤੇ 65 ਨਸ਼ੀਲੀਆਂ ਗੋਲੀਆਂ ਬਰਾਮਦ* ਕੀਤੀਆਂ ਗਈਆਂ।ਇਹਨਾਂ ਦੋਸ਼ੀਆ ਵਿੱਚ ਕੁੱਝ ਦੋਸ਼ੀ ਅਜਿਹੇ ਹਨ ਜੋ ਪਹਿਲਾਂ ਵੀ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਰਹੇ ਹਨ। ਇਸ ਕਾਰਵਾਈ ਦੋਰਾਨ, ਪੁਲਿਸ ਟੀਮ ਥਾਣਾ ਰਾਮਾ ਮੰਡੀ ਵਲੋਂ *ਇੱਕ ਪੋਲੋ ਕਾਰ ਨੰਬਰੀ *PB08DV7600* ਕਬਜ਼ੇ ਵਿੱਚ* ਲਈ ਗਈ ਹੈ। ਸੀ.ਪੀ. ਜਲੰਧਰ ਨੇ ਦੱਸਿਆ ਕਿ ਇਹਨਾਂ ਕਾਰਵਾਇਆਂ ਦੋਰਾਨ ਹੀ ਪੁਲਿਸ ਟੀਮ ਨੇ ਥਾਣਾ ਡਵੀਜ਼ਨ ਨੰ.7 ਵਿੱਚ ਨਸ਼ਿਆਂ ਖਿਲਾਫ਼ ਸਫਲਤਾ ਹਾਸਲ ਕਰਦਿਆਂ 1 ਦੋਸ਼ੀ ਨੂੰ 10 ਗ੍ਰਾਂਮ ਹੈਰੋਇਨ ਨਾਲ ਗ੍ਰਿਫਤਾਰ ਕੀਤਾ ਸੀ। ਦੋਸ਼ੀ ਤੋ ਪੁੱਛ-ਗਿੱਛ ਦੋਰਾਨ ਉਸਦੇ ਅੱਗਲੇ- ਪਿੱਛਲੇ ਲਿੰਕਾ ਦੀ ਪੜਤਾਲ ਕਰਕੇ ਇਸ ਡਰੱਗ ਨੈੱਟਵਰਕ ਨਾਲ ਜੁੜੇ ਹੋਰ 6 ਦੋਸ਼ੀਆ ਨੂੰ ਗ੍ਰਿਫਤਾਰ ਕੀਤਾ ਗਿਆ ਜਿਹਨਾਂ ਦੇ ਕਬਜੇ ਵਿਚੋ ਹੋਰ 281 ਗ੍ਰਾਮ ਹੈਰੋਇਨ ਅਤੇ ਇੱਕ ਅਲਟੋ ਕਾਰ ਨੰਬਰੀ PB19-H-9864 ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ, ਨਸ਼ਾ ਵੇਚਨ ਵਾਲਿਆਂ ਦੇ ਖਿਲਾਫ ਕਾਰਵਾਈ ਕਰਨ ਦੇ ਨਾਲ-ਨਾਲ ਨਸ਼ਾ ਕਰਨ ਦੇ ਆਦੀ ਵਿਆਕਤੀਆ ਦੇ ਪੁਨਰਵਾਸ ਦਾ ਵੀ ਧਿਆਨ ਰੱਖਿਆ ਜਾ ਰਿਹਾ ਹੈ ਜਿਸਦੇ ਤਹਿਤ ਕੁੱਲ 17 ਵਿਅਕਤੀਆਂ ਨੂੰ ਨਸ਼ਾ ਛੁਡਾਉਣ ਲਈ ਨਸ਼ਾ ਛੁਡਾਊ ਕੇਂਦਰਾ ਵਿੱਚ ਦਾਖਲ ਕਰਵਾਇਆ ਗਿਆ। _*ਉਹਨਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਡਰੱਗ ਮਾਫੀਆ ਲਈ ਇੱਕ ਸਖ਼ਤ ਸੰਦੇਸ਼ ਹਨ ਕਿ ਨਸ਼ਿਆਂ ਦੇ ਨੈਟਵਰਕ ਨਾਲ ਜੁੜੇ ਵਿਅਕਤੀਆਂ ਦੀ ਪੜਤਾਲ ਕਰਕੇ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। “ਅਜਿਹੀਆਂ ਕਾਰਵਾਈਆਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ, ਤਾਂ ਜੋ ਪੰਜਾਬ ਵਿੱਚੋਂ ਨਸ਼ਿਆਂ ਨੂੰ ਜੜ ਤੋਂ ਖਤਮ ਕੀਤਾ ਜਾ ਸਕੇ” – ਸੀ.ਪੀ. ਨੇ ਕਿਹਾ*
PUBLISHED BY LMI DAILY NEWS PUNJAB
My post content
