*ਖੇਡਾਂ ਵਤਨ ਪੰਜਾਬ ਦੀਆਂ-2025 ; ਮਸ਼ਾਲ ਦਾ ਜਲੰਧਰ ਪੁੱਜਣ ’ਤੇ ਸਵਾਗਤ, ਮੋਗਾ ਲਈ ਕੀਤੀ ਰਵਾਨਾ*

ਜਲੰਧਰ, 28 ਅਗਸਤ (ਰਮੇਸ਼ ਗਾਬਾ): ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਸ਼ੁਰੂ ਕੀਤੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-4 ਤਹਿਤ ਮਸ਼ਾਲ (ਟਾਰਚ ਰਿਲੇਅ) ਅੱਜ ਖੇਡਾਂ ਦੀ ਰਾਜਧਾਨੀ ਜਲੰਧਰ ਪਹੁੰਚੀ। ਕਪੂਰਥਲਾ ਤੋਂ ਆਈ ਇਸ ਮਸ਼ਾਲ ਨੂੰ ਅੱਜ ਸਵੇਰੇ 8:30 ਵਜੇ ਦੇ ਕਰੀਬ ਪਿੰਡ ਮੰਡ ਪਹੁੰਚਣ ’ਤੇ ਨੈਸ਼ਨਲ ਮੈਡਲਿਸਟ ਖਿਡਾਰੀਆਂ ਵੱਲੋਂ ਰਿਸੀਵ ਕੀਤਾ ਗਿਆ। ਉਪਰੰਤ ਸਥਾਨਕ ਸਰਕਟ ਹਾਊਸ ਵਿਖੇ ਪਹੁੰਚਣ ’ਤੇ ਚੇਅਰਮੈਨ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਡ ਮੰਗਲ ਸਿੰਘ ਬੱਸੀ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਆਪ ਆਗੂ ਰਾਜਵਿੰਦਰ ਕੌਰ ਥਿਆੜਾ ਅਤੇ ਹੋਰਨਾਂ ਵੱਲੋਂ ਮਸ਼ਾਲ ਦਾ ਸਵਾਗਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ‘ਖੇਡਾਂ ਵਤਨ ਪੰਜਾਬ ਦੀਆਂ-2025’ ਨੂੰ ਸਮਰਪਿਤ ਇਹ ਮਸ਼ਾਲ 20 ਅਗਸਤ ਨੂੰ ਜ਼ਿਲ੍ਹਾ ਸੰਗਰੂਰ ਤੋਂ ਰਵਾਨਾ ਹੋਈ ਸੀ, ਜੋ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਹੁੰਦੀ ਹੋਈ ਵੀਰਵਾਰ ਨੂੰ ਜਲੰਧਰ ਪਹੁੰਚੀ। ਇਸ ਤੋਂ ਬਾਅਦ ਮਸ਼ਾਲ ਨੂੰ ਅਗਲੇ ਪੜਾਅ ਮੋਗਾ ਲਈ ਰਵਾਨਾ ਕਰ ਦਿੱਤਾ ਗਿਆ। ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਾਜਵਾ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਤਹਿਤ ਜ਼ਿਲ੍ਹੇ ਵਿੱਚ 3 ਤੋਂ 15 ਸਤੰਬਰ ਤੱਕ ਬਲਾਕ ਪੱਧਰ ’ਤੇ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। ਇਸ ਤੋਂ ਇਲਾਵਾ ਜ਼ਿਲ੍ਹਾ ਪੱਧਰ ’ਤੇ ਵੀ ਖੇਡ ਮੁਕਾਬਲੇ ਹੋਣਗੇ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਰੋਹਿਤ ਜਿੰਦਲ, ਅੰਤਰਰਾਸ਼ਟਰੀ ਕੋਚ ਵਿਕਰਮਜੀਤ ਸਿੰਘ, ਕੋਚ ਉਮੇਸ਼ ਸ਼ਰਮਾ, ਭਵਖੰਡਨ ਸਿੰਘ ਅਤੇ ਪਰਮਜੀਤ ਸਿੰਘ ਤੋਂ ਇਲਾਵਾ ਜ਼ਿਲ੍ਹਾ ਖੇਡ ਵਿਭਾਗ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਖਿਡਾਰੀ ਮੌਜੂਦ ਸਨ।

PUBLISHED BY LMI DAILY NEWS PUNJAB

Ramesh Gaba

8/28/20251 min read

white concrete building
white concrete building

My post content