ਸਿੱਖਿਆ ਵਿਭਾਗ ਵਲੋਂ ਕੀਤੀਆਂ ਬਦਲੀਆਂ ਦੇ ਮੈਰਿਟ ਅੰਕ ਸ਼ੋਅ ਕੀਤੇ ਜਾਣ - ਨਵਪ੍ਰੀਤ ਬੱਲੀ

ਜਲੰਧਰ 28 ਅਗਸਤ (ਰਮੇਸ਼ ਗਾਬਾ) ਗੌਰਮਿੰਟ ਟੀਚਰਜ਼ ਯੂਨੀਅਨ (ਵਿਗਿਆਨਿਕ) ਪੰਜਾਬ ਦੀ ਮੀਟਿੰਗ ਸੂਬਾਈ ਪ੍ਰਧਾਨ ਨਵਪ੍ਰੀਤ ਸਿੰਘ ਬੱਲੀ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਜਥੇਬੰਦੀ ਦੀ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ। ਮੈਂਬਰਸ਼ਿਪ ਤੋਂ ਬਾਅਦ ਬਲਾਕ, ਜ਼ਿਲ੍ਹਾ ਅਤੇ ਸੂਬਾਈ ਚੋਣ ਕੀਤੀ ਜਾਵੇਗੀ। ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਵਿੱਚ ਕੀਤੀ ਜਾ ਰਹੀ ਧਾਂਦਲੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਅਤੇ ਮੰਗ ਕੀਤੀ ਗਈ ਕਿ ਅਧਿਆਪਕਾਂ ਦੀਆਂ ਬਦਲੀਆਂ ਲਈ ਮੈਰਿਟ ਅੰਕ ਸ਼ੋਅ ਕੀਤੇ ਜਾਣ। ਮੀਟਿੰਗ ਵਿੱਚ ਸੂਬਾ ਜਨਰਲ ਸਕੱਤਰ ਸੁਰਿੰਦਰ ਕੰਬੋਜ, ਮੀਤ ਪ੍ਰਧਾਨ ਪਰਗਟ ਸਿੰਘ ਜੰਬਰ ਅਤੇ ਜਤਿੰਦਰ ਸਿੰਘ ਸੋਨੀ, ਸੂਬਾ ਵਿੱਤ ਸਕੱਤਰ ਸੋਮ ਸਿੰਘ, ਸੂਬਾ ਪ੍ਰੈੱਸ ਸਕੱਤਰ ਐਨ.ਡੀ.ਤਿਵਾੜੀ, ਨਵਾਂ ਸ਼ਹਿਰ ਤੋਂ ਲਾਲ ਚੰਦ, ਜਲੰਧਰ ਤੋਂ ਕੰਵਲਜੀਤ ਸਿੰਘ ਸੰਗੋਵਾਲ, ਰੋਪੜ ਤੋਂ ਸੁੱਚਾ ਸਿੰਘ ਚਾਹਲ ਆਦਿ ਆਗੂਆਂ ਨੇ ਸਿੱਖਿਆ ਵਿਭਾਗ ਵਿੱਚ ਪ੍ਰਮੋਸ਼ਨਾਂ ਵਿੱਚ ਕੀਤੀ ਜਾ ਰਹੀ ਦੇਰੀ ਨੂੰ ਮੰਦਭਾਗਾ ਕਰਾਰ ਦਿੰਦਿਆਂ ਜਲਦ ਤੋਂ ਜਲਦ ਸਾਰੇ ਕਾਡਰ ਦੀਆਂ ਪ੍ਰਮੋਸ਼ਨਾਂ ਕਰਨ ਦੀ ਮੰਗ ਕੀਤੀ ਅਤੇ ਲੈਕਚਰਾਰ ਦੀ ਸਨਿਆਰਤਾ ਸੂਚੀ ਵਿੱਚ ਬਹੁਤ ਸਾਰੀਆਂ ਊਣਤਾਈਆਂ ਦਾ ਮੁੱਦਾ ਵੀ ਵਿਚਾਰਿਆ ਗਿਆ ਅਤੇ ਇਸ ਸਬੰਧੀ ਜਲਦ ਹੀ ਸਿੱਖਿਆ ਅਧਿਕਾਰੀਆਂ ਨੂੰ ਮਿਲਣ ਬਾਰੇ ਵਿਚਾਰ ਚਰਚਾ ਕੀਤੀ ਗਈ ।ਮਾਸਟਰ ਕੇਡਰ ਤੋਂ ਹੈਡਮਾਸਟਰ ਦੀਆਂ ਤਰੱਕੀਆਂ ਲਈ ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਸੈ.ਸਿੱਖਿਆ) ਦੇ ਦਫ਼ਤਰਾਂ ਵਿੱਚ 29 ਅਗਸਤ ਤੱਕ ਕੇਸ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ ਪਰ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਘੱਟੋ-ਘੱਟ ਇੱਕ ਹਫ਼ਤੇ ਦਾ ਹੋਰ ਸਮਾਂ ਕੇਸ ਤਿਆਰ ਕਰਨ ਲਈ ਦੇਣ ਦੀ ਜਥੇਬੰਦੀ ਵੱਲੋਂ ਮੰਗ ਕੀਤੀ ਗਈ । ਅੱਜ ਦੀ ਮੀਟਿੰਗ ਵਿੱਚ ਉਪਰੋਤਕ ਆਗੂਆਂ ਤੋਂ ਇਲਾਵਾ ਗੁਰਮੀਤ ਸਿੰਘ ਖਾਲਸਾ, ਗੁਰਪ੍ਰੀਤ ਸਿੰਘ ,ਰਸ਼ਮਿੰਦਰ ਪਾਲ ਸੋਨੂ, ਰੇਸ਼ਮ ਕੰਬੋਜ, ਜਗਤਾਰ ਸਿੰਘ ਖਮਾਣੋ, ਸੁਰਮਖ ਸਿੰਘ, ਗੁਰੇਕ ਸਿੰਘ, ਰਮਨ ਕੁਮਾਰ ਗੁਪਤਾ ,ਜਰਨੈਲ ਜੰਡਾਲੀ, ਬਲਵੀਰ ਸਿੰਘ ਸੰਗਰੂਰ, ਅਸ਼ਵਨੀ ਕੁਮਾਰ, ਕਮਲ ਕਿਸ਼ੋਰ, ਰਜਨੀ ਪ੍ਰਕਾਸ਼ ਹਾਜ਼ਰ ਸਨ।

PUBLISHED BY LMI DAILY NEWS PUNJAB

Ramesh Gaba

8/28/20251 min read

white concrete building during daytime
white concrete building during daytime

My post content