ਲਾਈਟਾਂ ਵਾਲੇ ਚੌਕ ‘ਚ ਕਿਸਾਨ ਜਥੇਬੰਦੀਆਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁੱਤਲਾ ਫੂਕਿਆ।
ਸ੍ਰੀ ਹਰਗੋਬਿੰਦਪੁਰ ਸਾਹਿਬ 05 ਫਰਵਰੀ 2025 (ਜਸਪਾਲ ਚੰਦਨ) – 4 ਮਾਰਚ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਚੁੱਕੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਰਿਹਾਈ ਦੀ ਮੰਗ ਨੂੰ ਲੈਕੇ ਲਾਈਟਾਂ ਵਾਲੇ ਚੌਕ ‘ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਅਤੇ ਰਾਜੇਵਾਲ ਜਥੇਬੰਦੀ ਦੇ ਆਗੂਆਂ ਤੇ ਵਰਕਰਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁੱਤਲਾ ਫੂਕਿਆ ਅਤੇ ਉਨ੍ਹਾਂ ਦੀ ਤਾਨਾਸ਼ਾਹੀ ਨੀਤੀਆਂ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਬੁਲਾਰਿਆਂ ਨੇ ਸੰਬੋਧਨ ਕਰਦੇ ਹੋਏ ਦੱਸਿਆ ਕਿ ਭਗਵੰਤ ਮਾਨ ਆਪਣੇ ਵਾਅਦਿਆਂ ‘ਚ ਨਾਕਾਮ ਰਿਹਾ ਅਤੇ ਕਿਸਾਨਾਂ ਨਾਲ ਧੋਖਾ ਕੀਤਾ। ਉਨ੍ਹਾਂ ਨੇ ਚੇਤਾਵਨੀ ਦਿੰਦੀ ਹੋਈ ਕਿਹਾ ਕਿ ਜੇਕਰ ਜਲਦੀ ਆਗੂਆਂ ਦੀ ਰਿਹਾਈ ਨਾ ਹੋਈ, ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਰੋਸ਼ ਪ੍ਰਦਰਸ਼ਨ ਦੌਰਾਨ, ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਬਲਵਿੰਦਰ ਸਿੰਘ ਮੀਕੇ (ਜ਼ਿਲ੍ਹਾ ਸਲਾਹਕਾਰ), ਬੇਅੰਤ ਸਿੰਘ ਔਲਖ (ਖਜਾਨਚੀ), ਸਤਨਾਮ ਸਿੰਘ ਪੱਡਾ, ਅਜੈਬ ਸਿੰਘ ਪੱਡਾ, ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ), ਕੁਲਵੰਤ ਸਿੰਘ (ਬਲਾਕ ਪ੍ਰਧਾਨ), ਦਵਿੰਦਰ ਸਿੰਘ (ਬਲਾਕ ਸਕੱਤਰ), ਮੁਖਤਾਰ ਸਿੰਘ ਢਪੱਈ, ਬਲਜੀਤ ਸਿੰਘ ਸੁਕਾਲਾ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਕੁਲਬੀਰ ਸਿੰਘ ਕਾਹਲੋ (ਸੀਨੀਅਰ ਮੀਤ ਪ੍ਰਧਾਨ), ਬਲਜਿੰਦਰ ਸਿੰਘ, ਸੁਖਵਿੰਦਰ ਸਿੰਘ, ਬਲਦੇਵ ਸਿੰਘ, ਗੁਰਮੁੱਖ ਸਿੰਘ, ਬਖਸ਼ੀਸ਼ ਸਿੰਘ, ਦਲਜਿੰਦਰ ਸਿੰਘ, ਹਰਨੇਕ ਸਿੰਘ, ਸਵਰਾਜ ਸਿੰਘ, ਜਸਵੰਤ ਸਿੰਘ ਫੌਜੀ, ਜਸਵਿੰਦਰ ਸਿੰਘ, ਨਛੱਤਰ ਸਿੰਘ, ਸਤਨਾਮ ਸਿੰਘ ਆਦਿ ਹਾਜ਼ਰ ਸਨ।ਸੰਯੁਕਤ ਕਿਸਾਨ ਮੋਰਚਾ ਦੇ ਵੱਡੀ ਗਿਣਤੀ ਵਿੱਚ ਵਰਕਰ ਵੀ ਮੌਜੂਦ ਰਹੇ। ਕਿਸਾਨ ਜਥੇਬੰਦੀਆਂ ਨੇ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਦੱਸਿਆ ਕਿ ਜੇਕਰ ਹਾਲਾਤ ਨਾ ਸਧਰੇ, ਤਾਂ ਇਹ ਸੰਘਰਸ਼ ਹੋਰ ਵੀ ਤਿੱਖਾ ਰੂਪ ਧਾਰ ਲਵੇਗਾ।
PUBLISHED BY LMI DAILY NEWS PUNJAB


My post content
