ਪਿੰਡ ਬੋਲੇਵਾਲ ਕਤਲ ਕਾਂਡ: ਇੱਕ ਦੋਸ਼ੀ ਮੋਟਰਸਾਈਕਲ ਸਮੇਤ ਕਾਬੂ, ਬਾਕੀ ਦੀ ਭਾਲ ਜਾਰੀ
ਸ੍ਰੀ ਹਰਿਗੋਬਿੰਦਪੁਰ ਸਾਹਿਬ (ਜਸਪਾਲ) — ਬੀਤੇ ਦਿਨੀਂ ਥਾਣਾ ਘੁਮਾਣ ਅਧੀਨ ਆਉਂਦੇ ਪਿੰਡ ਬੋਲੇਵਾਲ ਵਿੱਚ ਰਾਣਾ ਸ਼ੂਗਰ ਮਿੱਲ ਦੇ ਇੱਕ ਕਰਮਚਾਰੀ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰਕੇ ਜ਼ਖ਼ਮੀ ਕਰ ਦਿੱਤਾ ਗਿਆ ਸੀ। ਮਜੀਠਾ ਚੌਂਕ ਨੇੜਲੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਐਸ ਐਸ ਪੀ ਬਟਾਲਾ ਦੇ ਹੁਕਮਾਂ ਅਤੇ ਡੀ ਐਸ ਪੀ ਹਰਕ੍ਰਿਸ਼ਨ ਸਿੰਘ ਦੀ ਰਹਿਨੁਮਾਈ ਹੇਠ ਥਾਣਾ ਘੁਮਾਣ ਦੇ ਐਸ ਐਚ ਓ ਗੁਰਵਿੰਦਰ ਸਿੰਘ ਨੇ ਵੱਖ-ਵੱਖ ਟੀਮਾਂ ਬਣਾ ਕੇ ਦੋਸ਼ੀਆਂ ਦੀ ਭਾਲ ਸ਼ੁਰੂ ਕੀਤੀ। ਪੁਲਿਸ ਨੇ ਕਤਲ ਕਾਂਡ ਦੇ ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰਨ ਵਿੱਚ ਕਾਮਯਾਬੀ ਹਾਸਲ ਕਰ ਲਈ ਹੈ। ਡੀ ਐਸ ਪੀ ਹਰਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਦੋਸ਼ੀ ਦੀ ਪਹਿਚਾਣ ਜੋਬਨਜੀਤ ਸਿੰਘ ਵਾਸੀ ਭੋਮਾ ਬੋਹਜਾ ਦਾਸ ਵਜੋਂ ਹੋਈ ਹੈ। ਪੁਲਿਸ ਨੇ ਵਾਰਦਾਤ ਵਿੱਚ ਵਰਤਿਆ ਗਿਆ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ। ਮੁੱਢਲੀ ਜਾਂਚ ਦੌਰਾਨ ਖੁਲਾਸਾ ਹੋਇਆ ਹੈ ਕਿ ਇਸ ਗੋਲੀ ਕਾਂਡ ਵਿੱਚ ਤਿੰਨ ਦੋਸ਼ੀ ਸ਼ਾਮਲ ਸਨ। ਹਾਲਾਂਕਿ ਇੱਕ ਦੋਸ਼ੀ ਕਾਬੂ ਆ ਚੁੱਕਾ ਹੈ, ਪਰ ਬਾਕੀ ਦੋ ਦੋਸ਼ੀਆਂ ਦੀ ਭਾਲ ਜ਼ੋਰਾਂ 'ਤੇ ਜਾਰੀ ਹੈ। ਪੁਲਿਸ ਨੇ ਦੱਸਿਆ ਕਿ ਜਲਦੀ ਹੀ ਬਾਕੀ ਦੋਸ਼ੀਆਂ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ।.
PUBLISHED BY LMI DAILY NEWS PUNJAB
My post content
