ਕਿਸਾਨ ਜਥੇਬੰਦੀਆਂ ਵੱਲੋਂ ਐਮਐਲਏ ਐਡਵੋਕੇਟ ਅਮਰਪਾਲ ਸਿੰਘ ਦੇ ਘਰ ਅੱਗੇ ਰੋਸ ਪ੍ਰਦਰਸ਼ਨ

ਸ੍ਰੀ ਹਰਗੋਬਿੰਦਪੁਰ ਸਾਹਿਬ (ਜਸਪਾਲ): ਸਯੁੰਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਆਮ ਆਦਮੀ ਪਾਰਟੀ ਦੇ ਐਮਐਲਏਜ਼ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਆਮ ਆਦਮੀ ਪਾਰਟੀ ਦੇ ਐਮਐਲਏ ਐਡਵੋਕੇਟ ਅਮਰਪਾਲ ਸਿੰਘ ਦੇ ਪਿੰਡ ਕਿਸਨਕੋਟ ਵਿਖੇ ਵੀ ਅੱਧੀ ਦਰਜਨ ਤੋਂ ਵੱਧ ਕਿਸਾਨ ਜਥੇਬੰਦੀਆਂ ਵੱਲੋਂ ਭਾਰੀ ਰੋਸ ਪ੍ਰਗਟਾਇਆ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਆਪਣਾ ਭੜਾਸ ਕੱਢਦੇ ਹੋਏ ਆਮ ਆਦਮੀ ਪਾਰਟੀ 'ਤੇ ਵਾਅਦਾਖਿਲਾਫੀ ਦੇ ਇਲਜ਼ਾਮ ਲਾਏ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਹਿਤੈਸ਼ੀ ਪਾਰਟੀ ਬਣਨ ਦਾ ਦਾਅਵਾ ਕਰਨ ਵਾਲੀ "ਆਪ" ਪਾਰਟੀ ਨੇ ਸੱਤਾ ਵਿੱਚ ਆਉਣ ਮਗਰੋਂ ਦਿੱਲੀ ਦੀ ਤਰਜ਼ 'ਤੇ ਕਿਸਾਨਾਂ ਨਾਲ ਕੀਤੇ ਵਾਅਦਿਆਂ ਤੋਂ ਪਿੱਛੇ ਹਟਣੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨ ਆਗੂਆਂ ਨਾਲ ਮੀਟਿੰਗ ਦੌਰਾਨ ਅੱਧ ਵਿਚਕਾਰ ਗੱਲਬਾਤ ਛੱਡ ਕੇ ਚਲੇ ਜਾਣਾ ਇਸ ਗੱਲ ਦਾ ਸਪਸ਼ਟ ਸਬੂਤ ਹੈ। ਇਸ ਮੌਕੇ ਭਾਰੀ ਗਿਣਤੀ 'ਚ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਐਮਐਲਏ ਅਮਰਪਾਲ ਸਿੰਘ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਰੋਸ ਪ੍ਰਦਰਸ਼ਨ ਦੌਰਾਨ ਕਾਮਰੇਡ ਸੁਰਜੀਤ ਸਿੰਘ, ਰਾਜੂ ਔਲਖ, ਰਣਜੀਤ ਸਿੰਘ, ਸੀਤਲ ਸਿੰਘ ਢਪੱਈ, ਪਲਵਿੰਦਰ ਸਿੰਘ ਮਠੋਲਾ, ਸਾਹਬ ਸਿੰਘ, ਸਰਵਣ ਸਿੰਘ ਤਲਵੰਡੀ ਅਤੇ ਹੋਰ ਬਹੁਤ ਸਾਰੇ ਆਗੂ ਤੇ ਵਰਕਰ ਹਾਜ਼ਰ ਸਨ। ਐਮਐਲਏ ਐਡਵੋਕੇਟ ਅਮਰਪਾਲ ਸਿੰਘ ਨੇ ਦਿੱਤਾ ਆਪਣੇ ਵੱਲੋਂ ਬਿਆਨ ਧਰਨੇ ਬਾਰੇ ਜਦੋਂ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਐਮਐਲਏ ਐਡਵੋਕੇਟ ਅਮਰਪਾਲ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ, "ਕਿਸਾਨਾਂ ਦੇ ਮਸਲੇ ਹੱਲ ਕਰਨਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ। ਕਿਸਾਨ ਭਰਾਵਾਂ ਦੀਆਂ ਚਿੰਤਾਵਾਂ ਬਿਲਕੁਲ ਜਾਇਜ਼ ਹਨ। ਰੋਸ ਪ੍ਰਦਰਸ਼ਨ ਕਰਨਾ ਉਨ੍ਹਾਂ ਦਾ ਜਮਹੂਰੀ ਹੱਕ ਹੈ। ਅਸੀਂ ਹਮੇਸ਼ਾ ਕਿਸਾਨੀ ਨੂੰ ਅੱਖਾਂ 'ਤੇ ਰੱਖਿਆ ਹੈ। ਕੁਝ ਗੱਲਾਂ ਬਾਰੇ ਕਿਸਾਨ ਜਾਂ ਆਗੂਆਂ ਨੂੰ ਪੂਰੀ ਜਾਣਕਾਰੀ ਨਹੀਂ ਹੁੰਦੀ, ਪਰ ਪੰਜਾਬ ਸਰਕਾਰ ਹਮੇਸ਼ਾ ਉਨ੍ਹਾਂ ਨਾਲ ਖੜ੍ਹੀ ਹੈ।"

PUBLISHED BY LMI DAILY NEWS PUNJAB

Jaspal Chandan

3/10/20251 min read

My post content