ਨਾਇਬ ਤਹਿਸੀਲਦਾਰ ਸਤਨਾਮ ਸਿੰਘ ਨੇ ਸੰਭਾਲਿਆ ਸਬ-ਤਹਿਸੀਲ ਸ੍ਰੀ ਹਰਗੋਬਿੰਦਪੁਰ ਸਾਹਿਬ ਦਾ ਕਾਰਜਭਾਰ

ਸ੍ਰੀ ਹਰਗੋਬਿੰਦਪੁਰ ਸਾਹਿਬ 12 ਮਾਰਚ 2025 (ਜਸਪਾਲ ਚੰਦਨ): ਸਬ-ਤਹਿਸੀਲ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਨਵੇਂ ਨਾਇਬ ਤਹਿਸੀਲਦਾਰ ਸਤਨਾਮ ਸਿੰਘ ਨੇ ਅੱਜ ਆਪਣਾ ਕਾਰਜਭਾਰ ਸੰਭਾਲ ਲਿਆ। ਉਨ੍ਹਾਂ ਦੇ ਦਫ਼ਤਰ ਪਹੁੰਚਣ ’ਤੇ ਸਟਾਫ ਵੱਲੋਂ ਉਨ੍ਹਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ਗਿਆ ਅਤੇ ਮੂੰਹ ਮਿੱਠਾ ਕਰਵਾਇਆ ਗਿਆ। ਨਵ-ਨਿਯੁਕਤ ਨਾਇਬ ਤਹਿਸੀਲਦਾਰ ਸਤਨਾਮ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਪੂਰੀ ਪਾਰਦਰਸ਼ਤਾ ਨਾਲ ਕੰਮਕਾਜ ਕਰਨਗੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਵਧੀਆ ਤੇ ਤੇਜ਼ਸੇਵਾ ਮੁਹੱਈਆ ਕਰਵਾਉਣਾ ਹੋਵੇਗਾ। ਉਨ੍ਹਾਂ ਸਟਾਫ ਨੂੰ ਵੀ ਸਹਿਯੋਗ ਨਾਲ ਕੰਮ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਸਬ-ਤਹਿਸੀਲ ਵਿੱਚ ਹਰ ਵਿਅਕਤੀ ਦਾ ਆਦਰ-ਸਨਮਾਨ ਕੀਤਾ ਜਾਵੇਗਾ। ਨਾਇਬ ਤਹਿਸੀਲਦਾਰ ਸਤਨਾਮ ਸਿੰਘ ਨੇ ਲੋਕਾਂ ਨੂੰ ਭਰੋਸਾ ਦਵਾਇਆ ਕਿ ਜੇਕਰ ਕਿਸੇ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਲੋਕਾਂ ਦੀਆਂ ਨਿਆਂਯੋਗ ਮੰਗਾਂ ਤੇ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਲਈ ਉਨ੍ਹਾਂ ਦੀ ਪੂਰੀ ਕੋਸ਼ਿਸ਼ ਰਹੇਗੀ। ਇਸ ਮੌਕੇ ਤੇ ਨਾਇਬ ਲਖਵਿੰਦਰ ਸਿੰਘ, ਰੀਡਰ ਹਰਜੀਤ ਸਿੰਘ ਬੋਲੇਵਾਲ, ਕਾਨੂੰਗੋ ਰਿਪੂਦਮਨ, ਕਾਨੂੰਗੋ ਰਵਿੰਦਰ ਸਿੰਘ, ਪਟਵਾਰੀ ਜਗਦੀਪ ਸਿੰਘ, ਪਟਵਾਰੀ ਨਰਿੰਦਰ ਸਿੰਘ, ਪਟਵਾਰੀ ਸਾਹਬ ਸਿੰਘ, ਟੀ,ਏ ਪੰਕਜ਼ ਕੁਮਾਰ, ਵਿਨੇ ਕੁਮਾਰ ਤੇ ਹੋਰ ਸਟਾਫ ਮੈਂਬਰ ਵੀ ਮੌਜੂਦ ਸਨ।.

PUBLISHED BY LMI DAILY NEWS PUNJAB

Jaspal Chandan

3/12/20251 min read

My post content