ਪਿੰਡ ਖੁਜਾਲਾ ਵਿੱਚ ਰੰਜਿਸ਼ ਦੇ ਚੱਲਦਿਆਂ ਇੱਕ ਵਿਅਕਤੀ ਵੱਲੋਂ ਕੀਤੀ ਫਾਇਰਿੰਗ।

ਗੁਰਦਾਸਪੁਰ (ਜਸਪਾਲ ਚੰਦਨ) ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਖੁਜਾਲਾ ਵਿੱਚ ਫਾਇਰਿੰਗ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸ੍ਰੀ ਹਰਿਗੋਬਿੰਦਪੁਰ ਸਾਹਿਬ ਸ੍ਰ ਹਰਕ੍ਰਿਸ਼ਨ ਸਿੰਘ ਜੀ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਹੈਪੀ ਪੁੱਤਰ ਰਛਪਾਲ ਸਿੰਘ ਵਾਸੀ ਖੁਜਾਲਾ ਦਾ ਬੂਟਾ ਸਿੰਘ ਪੁੱਤਰ ਸਾਧੂ ਸਿੰਘ ਨਾਲ ਇੱਕ ਕੰਧ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ ਉਸੇ ਗੱਲ ਤੋ ਬੀਤੀ ਰਾਤ ਲੱਗਭਗ 11ਵਜੇ ਵਿੱਚ ਹਰਪ੍ਰੀਤ ਸਿੰਘ ਹੈਪੀ ਵਲੋਂ ਹਵਾਈਂ ਫਾਇਰ ਕੀਤੇ ਗਏ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹਰਪ੍ਰੀਤ ਸਿੰਘ ਹੈਪੀ ਅਤੇ ਉਸਦੇ ਸਾਥੀਆਂ ਉੱਪਰ ਕਨੂੰਨ ਮੁਤਾਬਕ ਬਣਦੀਆਂ ਧਾਰਾਵਾਂ ਅਧੀਨ ਥਾਣਾ ਘੁਮਾਣ ਵਿੱਚ ਮੁਕਦਮਾ ਦਰਜ ਕੀਤਾ ਗਿਆ ਹੈ ਅਤੇ ਦੋਸ਼ੀਆਂ ਦੀ ਭਾਲ ਜਾਰੀ ਹੈ ਦੂਜੇ ਪਾਸੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਪੀੜਤ ਬੂਟਾ ਸਿੰਘ ਦੇ ਬੇਟੇ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੈਪੀ ਅਤੇ ਇਸਦੇ ਕੁੱਝ ਸਾਥੀਆਂ ਵਲੋਂ ਬੀਤੇ ਸਮੇਂ ਦੌਰਾਨ ਸਾਡੇ ਪਰਿਵਾਰ ਨਾਲ ਵਧੀਕੀਆਂ ਕੀਤੀਆਂ ਗਈਆਂ ਸਨ ਜਿਸਦਾ ਫੈਸਲਾ ਸਾਡੇ ਹੱਕ ਵਿੱਚ ਆਇਆ ਹੈ ਉਸ ਹੀ ਰੰਜਿਸ਼ ਵਿੱਚ ਹਰਪ੍ਰੀਤ ਸਿੰਘ ਹੈਪੀ ਆਪਣੇ ਸਾਥੀ ਅਤੇ ਕੁੱਝ ਅਣਪਛਾਤੇ ਵਿਅਕਤੀਆਂ ਨੂੰ ਨਾਲ਼ ਲੈ ਕੇ ਰਾਤ ਲੱਗਭਗ ਗਿਆਰਾਂ ਵਜੇ ਘਰ ਅੱਗੇ ਆ ਕੇ ਗਾਲਾਂ ਕੱਢਣ ਲੱਗ ਪਿਆ ਅਤੇ ਧਮਕੀਆਂ ਦਿੰਦੇ ਹੋਏ ਆਪਣੇ ਲਾਇਸੰਸੀ ਹਥਿਆਰ ਨਾਲ ਫਾਇਰਿੰਗ ਕਰਨ ਉਪਰੰਤ ਇੱਕ ਐਸ ਸੀ ਭਾਈਚਾਰੇ ਦੇ ਘਰ ਅੱਗੇ ਵੀ ਫਾਇਰਿੰਗ ਕੀਤੀ ਅਤੇ ਗਾਲੀਂ ਗਲੌਚ ਕੀਤਾ ਅਤੇ ਭੱਜ ਗਏ ਇਹ ਸਾਰੀ ਘਟਨਾ ਸੀ ਸੀ ਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ ਜਿਸ ਤੇ ਚੌਂਕੀ ਊਧਨਵਾਲ ਇਸ ਘਟਨਾ ਦੀ ਜਾਣਕਾਰੀ ਦਿੱਤੀ ਰਾਤ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਵੱਲੋਂ ਖ਼ਾਲੀ ਖੋਲ੍ਹ ਬਰਾਮਦ ਕੀਤੇ ਗਏ ਬੂਟਾ ਸਿੰਘ ਨੇ ਪੁਲਿਸ ਪ੍ਰਸ਼ਾਸਨ ਤੋ ਮੰਗ ਕੀਤੀ ਹੈ ਕਿ ਸਾਨੂੰ ਹਰਪ੍ਰੀਤ ਸਿੰਘ ਹੈਪੀ ਤੋ ਜਾਨੀ ਖਤਰਾ ਹੈ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

PUBLISHED BY LMI DAILY NEWS

Jaspal Chandan

1/31/20251 min read

My post content