ਸਕੂਲ ਦੇ ਵਿਕਾਸ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ :-ਸਰਪੰਚ ਸੁਖਵਿੰਦਰ ਕੌਰ
ਸ਼੍ਰੀ ਹਰਗੋਬਿੰਦਪੁਰ ਸਾਹਿਬ 9 ਅਕਤੂਬਰ2024 (ਰਮੇਸ਼) ਸਰਕਾਰੀ ਐਲੀਮੈਂਟਰੀ ਸਕੂਲ ਮੰਡਿਆਲਾ ਵੱਲੋਂ ਸਨਮਾਨ ਕੀਤਾ ਗਿਆ ਇਸ ਦੌਰਾਨ ਪਿੰਡ ਦੇ ਨਵੇਂ ਬਣੇ ਸਰਪੰਚ ਸੁਖਵਿੰਦਰ ਕੌਰ ਸੂਬੇਦਾਰ ਗੁਰਮੇਜ ਸਿੰਘ ਨੇ ਸੰਬੋਧਨ ਕਰਦਿਆਂ ਹੋਇਆ ਕਿਹਾ ਪਿੰਡ ਦੀ ਪੰਚਾਇਤ ਵੱਲੋਂ ਸਕੂਲ ਦੇ ਵਿਕਾਸ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ ਅਤੇ ਸਕੂਲ ਨੂੰ ਅਪਗਰੇਡ ਕਰਨ ਲਈ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੂੰ ਮਿਲ ਕੇ ਮੰਗ ਪੱਤਰ ਦਿੱਤਾ ਜਾਵੇਗਾ ਜਿਸ ਵਿੱਚ ਸਕੂਲ ਵਿੱਚ ਆ ਰਹੀਆਂ ਘਾਟਾਂ ਨੂੰ ਪੂਰਾ ਕਰਨ ਲਈ ਵਿਸ਼ੇਸ਼ ਗਰਾਂਟਾਂ ਦੀ ਕੀਤੀ ਮੰਗ ਕੀਤੀ ਜਾਵੇਗੀ। ਉਹਨਾਂ ਨੇ ਅੱਗੇ ਕਿਹਾ ਕਿ ਸਕੂਲ ਦੇ ਵਿਦਿਆਰਥੀਆਂ ਪੜ੍ਹਾਈ ਅਤੇ ਖੇਡਾਂ ਵਿੱਚ ਵਧੇਰੇ ਰੁਚੀ ਲੈਣੀ ਚਾਹੀਦੀ ਹੈ ਇਸ ਮੌਕੇ ਤੇ ਸਕੂਲ ਦੇ ਪ੍ਰਬੰਧਕਾਂ ਵੱਲੋਂ ਇਸ ਜੀ ਜੰਗ ਬਹਾਦਰ ਸਿੰਘ ਸਰਪੰਚ ਸੁਖਵਿੰਦਰ ਕੌਰ ਪਤਨੀ ਸੂਬੇਦਾਰ ਗੁਰਮੇਜ ਸਿੰਘ ਬਲਦੇਵ ਸਿੰਘ ਮੈਂਬਰ ਪੰਚਾਇਤ ਹੀਰਾ ਸਿੰਘ ਬਲਜੀਤ ਸਿੰਘ ਪ੍ਰਿੰਸੀਪਲ ਅਮਰਜੀਤ ਸਿੰਘ ਗੁਰਪ੍ਰੀਤ ਸਿੰਘ ਮੈਂਬਰ ਪੰਚਾਇਤ ਸੂਬੇਦਾਰ ਇਕਬਾਲ ਸਿੰਘ ਲਖਵਿੰਦਰ ਸਿੰਘ ਨਿਰੰਜਨ ਸਿੰਘ ਅਮਰੀਕ ਸਿੰਘ ਰਕੇਸ਼ ਭੱਦਰ ਨੂੰ ਮਾਸਟਰ ਗੁਰਮੇਲ ਸਿੰਘ ਅਤੇ ਸਕੂਲ ਦੇ ਸਟਾਫ ਨੇ ਸਰੋਪਾਓ ਦੇ ਕੇ ਸਨਮਾਨਿਤ ਕੀਤਾ
DIGITAL MEDIA NEWS LMI TV PUNJAB
News, Insights, Updates
