ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਖਾਲਸਾ ਪਬਲਿਕ ਸਕੂਲ ਵਿੱਚ ਚਾਰ ਸਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ
ਸ੍ਰੀ ਹਰਗੋਬਿੰਦਪੁਰ 19 ਦਿਸੰਬਰ 2024 (ਜਸਪਾਲ ਚੰਦਨ) ਡਾਇਰੈਕਟੋਰੇਟ ਆਫ ਐਜੂਕੇਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਖਾਲਸਾ ਪਬਲਿਕ ਸਕੂਲ ਦੇ ਪ੍ਰਿੰਸੀਪਲ ਸ੍ਰ ਹਰਪ੍ਰੀਤ ਸਿੰਘ ਉੱਪਲ ਜੀ ਦੀ ਯੋਗ ਅਗਵਾਈ ਹੇਠ ਚਾਰ ਸਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਨੌਵਾਂ ਧਾਰਮਿਕ ਸਮਾਗਮ ਕਰਵਾਇਆ ਗਿਆ ਸਭ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਤੁਗਲਵਾਲ ਵੱਲੋਂ ਵਿਸ਼ੇਸ਼ ਸ਼ਿਰਕਤ ਕੀਤੀ ਗਈ ਇਸ, ਸਮਾਗਮ ਵਿੱਚ ਵਿਦਿਆਰਥੀਆਂ ਤੋਂ ਇਲਾਵਾ ਉਨ੍ਹਾਂ ਦੇ ਮਾਤਾ ਪਿਤਾ ਅਤੇ ਇਲਾਕੇ ਦੇ ਸਮੂਹ ਸੰਗਤਾਂ ਨੇ ਹਾਜ਼ਰੀ ਭਰੀ ਸਮਾਗਮ ਦੀ ਸ਼ੁਰੂਆਤ ਸਕੂਲ ਦੇ ਵਿਦਿਆਰਥੀਆਂ ਵੱਲੋਂ ਦੇਹ ਸਿਵਾ ਬਰ ਮੋਹਿ ਇਹੈ ਸ਼ੁਭ ਕਰਮਨ ਤੇ ਕਬਹੂ ਨਾ ਟਰੋ ਗਾ ਕੇ ਸ਼ਰੂਆਤ ਕੀਤੀ ਗਈ ਉਪਰੰਤ ਸ਼ਬਦ ਕੀਰਤਨ ਕਵੀਸ਼ਰੀ, ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਧਾਰਮਿਕ ਕਵਿਤਾਵਾਂ ਗਾ ਹਾਜ਼ਰੀ ਲਵਾਈ ਅਖੀਰ ਵਿੱਚ ਸੁਰਜੀਤ ਸਿੰਘ ਤੁਗਲਵਾਲ ਅਤੇ ਪ੍ਰਿੰਸੀਪਲ ਹਰਪ੍ਰੀਤ ਸਿੰਘ ਉੱਪਲ ਜੀ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਇਸ ਮੌਕੇ ਗੁਰੂ ਕੇ ਲੰਗਰ ਅਟੁੱਟ ਵਰਤੇ।.
DIGITAL MEDIA NEWS LMI TV PUNJAB


My post content
