ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਦਾਣਾ ਮੰਡੀ ਜਲੰਧਰ ’ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ* - ਕਿਹਾ, ਪੰਜਾਬ ਸਰਕਾਰ ਕਿਸਾਨਾਂ ਦਾ ਇਕ-ਇਕ ਦਾਣਾ ਖ਼ਰੀਦਣ ਲਈ ਵਚਨਬੱਧ - ਪਿੰਡ ਨੌਲੀ ਦੇ ਕਿਸਾਨ ਜਗਦੀਪ ਸਿੰਘ ਨੇ ਝੋਨੇ ਦੀ ਤੁਰੰਤ ਖ਼ਰੀਦ ਤੇ ਸੁਚੱਜੇ ਪ੍ਰਬੰਧਾਂ ਲਈ ਪੰਜਾਬ ਸਰਕਾਰ ਦਾ ਧੰਨਵਾਦ ਪ੍ਰਗਟਾਇਆ

ਜਲੰਧਰ, 23 ਸਤੰਬਰ (ਰਮੇਸ਼ ਗਾਬਾ): ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਦਾਣਾ ਮੰਡੀ ਜਲੰਧਰ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਉਂਦਿਆਂ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਝੋਨੇ ਦਾ ਇਕ-ਇਕ ਦਾਣਾ ਖ਼ਰੀਦਣ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਯਕੀਨੀ ਬਣਾਈ ਜਾਵੇਗੀ, ਤਾਂ ਜੋ ਹੜ੍ਹਾਂ ਕਾਰਨ ਪੈਦਾ ਹੋਈ ਔਖੀ ਘੜੀ ਵਿੱਚ ਕਿਸਾਨਾਂ ਦੀ ਹਰ ਤਰੀਕੇ ਨਾਲ ਮਦਦ ਕੀਤੀ ਜਾ ਸਕੇ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਵੀ ਮੌਜੂਦ ਸਨ। ਪਿੰਡ ਨੌਲੀ ਦੇ ਕਿਸਾਨ ਜਗਦੀਪ ਸਿੰਘ ਨੇ ਦਾਣਾ ਮੰਡੀ ਜਲੰਧਰ ਵਿਖੇ ਵੇਚਣ ਲਈ ਲਿਆਂਦੇ ਝੋਨੇ ਦੀ ਤੁਰੰਤ ਖ਼ਰੀਦ ਅਤੇ ਸੁਚੱਜੇ ਪ੍ਰਬੰਧਾਂ ਲਈ ਪੰਜਾਬ ਸਰਕਾਰ ਦਾ ਧੰਨਵਾਦ ਵੀ ਪ੍ਰਗਟਾਇਆ। ਕੈਬਨਿਟ ਮੰਤਰੀ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਿਉਂਕਿ ਪੰਜਾਬ ਸਰਕਾਰ ਵਲੋਂ ਮੰਡੀਆਂ ਵਿੱਚ ਪੁਖ਼ਤਾ ਇੰਤਜ਼ਾਮ ਯਕੀਨੀ ਬਣਾਏ ਗਏ ਹਨ। ਉਨ੍ਹਾਂ ਨਾਲ ਹੀ ਜ਼ਿਲ੍ਹਾ ਮੰਡੀ ਅਫ਼ਸਰ ਅਤੇ ਡੀ.ਐਫ.ਐਸ.ਸੀ. ਨੂੰ ਨਿਰਦੇਸ਼ ਦਿੱਤੇ ਕਿ ਮੰਡੀਆਂ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਲਈ ਸਹੂਲਤਾਂ ਪਖੋਂ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਕਿਹਾ ਕਿ ਉਹ ਲਗਾਤਾਰ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਰਹਿਣਗੇ। ਸ਼੍ਰੀ ਭਗਤ ਨੇ ਕਿਹਾ ਕਿ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਪੈਦਾ ਹੋਈਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਭਰ ਵਿੱਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸਾਨਾਂ ਨੂੰ ਆਪਣੀ ਫਸਲ ਦੀ ਵਿਕਰੀ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2,389 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ ਅਤੇ ਸਰਕਾਰ ਨੇ ਸਤੰਬਰ ਲਈ 15,000 ਕਰੋੜ ਰੁਪਏ ਅਤੇ ਅਕਤੂਬਰ ਲਈ 27,000 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ ਪਹਿਲਾਂ ਹੀ ਹਾਸਲ ਕਰ ਲਈ ਹੈ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਨੂੰ ਅਸੁਵਿਧਾ ਤੋਂ ਬਚਾਉਣ ਲਈ ਬਾਰਦਾਨੇ ਦੇ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਲਿਫ਼ਟਿੰਗ ਅਤੇ ਅਦਾਇਗੀ ਨਾਲੋ-ਨਾਲ ਕੀਤੀ ਜਾਵੇਗੀ ਅਤੇ ਖ਼ਰੀਦ ਕੀਤੀ ਫ਼ਸਲ ਦਾ ਭੁਗਤਾਨ ਸਿੱਧਾ ਕਿਸਾਨਾਂ ਦੇ ਖਾਤਿਆਂ ਵਿੱਚ ਭੇਜਿਆ ਜਾਵੇਗਾ। ਉਨ੍ਹਾਂ ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ, ਮੰਡੀ ਬੋਰਡ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਯਕੀਨੀ ਬਣਾਉਣ ਲਈ ਕੰਮਕਾਜ ਦੀ ਵਿਅਕਤੀਗਤ ਤੌਰ 'ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਵੀ ਦਿੱਤੇ। ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਸਿਰਫ਼ ਪੂਰੀ ਤਰ੍ਹਾਂ ਸੁੱਕਾ ਝੋਨਾ ਹੀ ਲਿਆਂਦਾ ਜਾਵੇ ਕਿਉਂਕਿ ਨਮੀ ਦੀ ਜ਼ਿਆਦਾ ਮਾਤਰਾ ਖ਼ਰੀਦ ਵਿੱਚ ਰੁਕਾਵਟ ਬਣ ਸਕਦੀ ਹੈ। ਇਸ ਮੌਕੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਰਮਣੀਕ ਸਿੰਘ ਰੰਧਾਵਾ, ਸੀਨੀਅਰ ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ, ਦਿਨੇਸ਼ ਢੱਲ, ਨਿਤਿਨ ਕੋਹਲੀ, ਜ਼ਿਲ੍ਹਾ ਮੰਡੀ ਅਫ਼ਸਰ ਅਰਵਿੰਦਰ ਸਿੰਘ, ਡੀ.ਐਫ.ਐਸ.ਸੀ. ਹਰਵੀਨ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

PUBLISHED BY LMI DAILY NEWS PUNJAB

Ramesh Gaba

9/23/20251 min read

a man riding a skateboard down the side of a ramp
a man riding a skateboard down the side of a ramp

My post content