ਘੁਮਾਣ ਪੁਲਿਸ ਵੱਲੋਂ ਫਿਰੋਤੀ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼, ਦੋ ਗ੍ਰਿਫ਼ਤਾਰ ਨਜਾਇਜ਼ ਪਿਸਤੌਲ ਸਮੇਤ

ਘੁਮਾਣ/ਸ੍ਰੀ ਹਰਗੋਬਿੰਦਪੁਰ ਸਾਹਿਬ, 23 ਸਤੰਬਰ (ਰਿਪੋਰਟਰ ਜਸਪਾਲ ਚੰਦਨ): ਘੁਮਾਣ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਗੋਲੀਆਂ ਚਲਾ ਕੇ ਫਿਰੋਤੀ ਮੰਗਣ ਵਾਲੇ ਗਿਰੋਹ ਦੇ ਦੋ ਮੈਂਬਰਾਂ ਨੂੰ ਨਜਾਇਜ਼ ਪਿਸਤੌਲ ਅਤੇ ਇਕ ਜਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਸ੍ਰੀ ਹਰਗੋਬਿੰਦਪੁਰ ਸਾਹਿਬ ਹਰੀਸ਼ ਬਹਿਲ ਨੇ ਦੱਸਿਆ ਕਿ ਐਸ.ਐਸ.ਪੀ. ਬਟਾਲਾ ਸੁਹੇਲ ਕਾਸਿਮ ਮੀਰ (ਆਈ.ਪੀ.ਐਸ.) ਦੇ ਸਖ਼ਤ ਦਿਸ਼ਾ-ਨਿਰਦੇਸ਼ਾਂ ਹੇਠ, ਥਾਣਾ ਘੁਮਾਣ ਦੇ ਐਸ.ਐਚ.ਓ. ਗਗਨਦੀਪ ਸਿੰਘ ਢੀਂਡਸਾ ਅਤੇ ਸੀ.ਆਈ.ਏ. ਸਟਾਫ ਬਟਾਲਾ ਦੇ ਇੰਚਾਰਜ ਸੁਖਰਾਜ ਸਿੰਘ ਨੇ ਸਾਂਝੀ ਕਾਰਵਾਈ ਕਰਦਿਆਂ ਗਿਰੋਹ ਦਾ ਪਰਦਾਫਾਸ਼ ਕੀਤਾ। ਪੁਲਿਸ ਅਨੁਸਾਰ ਬੀਤੇ ਦਿਨੀਂ ਘੁਮਾਣ ਦੇ ਵਸਨੀਕ ਗੁਰਚਰਨ ਸਿੰਘ ਨੂੰ ਵਿਦੇਸ਼ੀ ਨੰਬਰ ਤੋਂ ਫਿਰੋਤੀ ਲਈ ਕਾਲ ਕਰਕੇ 50 ਲੱਖ ਰੁਪਏ ਦੀ ਮੰਗ ਕੀਤੀ ਗਈ ਸੀ। ਇਸ ਤੋਂ ਇਲਾਵਾ, 16 ਅਗਸਤ ਨੂੰ ਉਸਦੇ ਘਰ ਦੇ ਬਾਹਰ ਫਾਇਰਿੰਗ ਵੀ ਕੀਤੀ ਗਈ ਸੀ। ਇਸ ਸਬੰਧੀ ਥਾਣਾ ਘੁਮਾਣ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਸੀ। ਇਸੇ ਤਰ੍ਹਾਂ, ਪਿੰਡ ਬਲੜਵਾਲ ਦੇ ਵਸਨੀਕ ਸੁਖਦੇਵ ਸਿੰਘ ਨੂੰ ਵੀ ਵਿਦੇਸ਼ੀ ਨੰਬਰ ਤੋਂ ਕਾਲ ਕਰਕੇ ਜਾਨੋਂ ਮਾਰਨ ਦੀ ਧਮਕੀ ਦੇਣ ਨਾਲ ਨਾਲ, 15 ਸਤੰਬਰ ਨੂੰ ਉਸਦੇ ਘਰ ਦੇ ਬਾਹਰ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਸਨ। ਪੁਲਿਸ ਟੀਮਾਂ ਵੱਲੋਂ ਦੋਨਾਂ ਵਾਰਦਾਤਾਂ ਦੀ ਜਾਂਚ ਦੌਰਾਨ ਸੀਸੀਟੀਵੀ ਫੁਟੇਜ ਅਤੇ ਟੈਕਨੀਕਲ ਸੋਰਸ ਰਾਹੀਂ ਦੋਸ਼ੀਆਂ ਦੀ ਪਛਾਣ ਕੀਤੀ ਗਈ। ਜਿਸ ਤਹਿਤ 19 ਸਤੰਬਰ ਨੂੰ ਪਿੰਡ ਬਰਿਆਰ ਤੋਂ ਰਣਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 32 ਬੋਰ ਦਾ ਪਿਸਤੌਲ ਅਤੇ ਇੱਕ ਜਿੰਦਾ ਰੌਂਦ ਬਰਾਮਦ ਕੀਤਾ ਗਿਆ। ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਇਹ ਸਾਰਾ ਗਿਰੋਹ ਪਲਵਿੰਦਰ ਸਿੰਘ ਉਰਫ ਬਿੱਲਾ ਪੁੱਤਰ ਗੁਰਨਾਮ ਸਿੰਘ ਵਾਸੀ ਸੱਖੋਵਾਲ ਦੀ ਅਗਵਾਈ ਹੇਠ ਚੱਲਦਾ ਸੀ, ਜੋ ਇਸ ਸਮੇਂ ਵਿਦੇਸ਼ (ਬੈਲਜੀਅਮ) ਵਿੱਚ ਰਹਿੰਦਾ ਹੈ ਅਤੇ ਉੱਥੋਂ ਫੋਨ ਕਰਕੇ ਫਿਰੋਤੀ ਮੰਗਦਾ ਸੀ। ਪੁਲਿਸ ਨੇ ਰਣਜੀਤ ਸਿੰਘ ਨਾਲ ਨਾਲ ਭੁਪਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਦੇ ਅਧਿਕਾਰੀਆਂ ਨੇ ਕਿਹਾ ਕਿ ਗਿਰੋਹ ਵਿੱਚ ਸ਼ਾਮਲ ਹੋਰ ਦੋਸ਼ੀਆਂ ਦੀ ਭਾਲ ਜਾਰੀ ਹੈ, ਜਿਨ੍ਹਾਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।

PUBLISHED BY LMI DAILY NEWS PUNJAB

Jaspal Chandan

9/23/20251 min read

photo of white staircase
photo of white staircase

My post content