ਡਾ. ਅਮਰਨਾਥ ਨੇ ਜ਼ਿਲ੍ਹਾ ਖਜ਼ਾਨਾ ਅਫ਼ਸਰ ਵਜੋਂ ਅਹੁਦਾ ਸੰਭਾਲਿਆ
ਜਲੰਧਰ, 25 ਸਤੰਬਰ (ਰਮੇਸ਼ ਗਾਬਾ): ਡਾ. ਅਮਰਨਾਥ ਵਲੋਂ ਬਤੌਰ ਜ਼ਿਲ੍ਹਾ ਖਜ਼ਾਨਾ ਅਫ਼ਸਰ, ਜਲੰਧਰ ਦਾ ਅਹੁਦਾ ਸੰਭਾਲ ਲਿਆ ਗਿਆ ਹੈ। ਇਸ ਮੌਕੇ ਸਮੂਹ ਸਟਾਫ਼ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਅਹੁਦਾ ਸੰਭਾਲਣ ਮਗਰੋਂ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਨੇ ਕਿਹਾ ਕਿ ਖਜ਼ਾਨਾ ਦਫ਼ਤਰ ਨਾਲ ਸਬੰਧਤ ਕੰਮਾਂ ਵਿੱਚ ਕਿਸੇ ਨੂੰ ਵੀ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਭਰੋਸਾ ਦੁਆਇਆ ਕਿ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਦੇ ਕੰਮ-ਕਾਜ ਨੂੰ ਹੋਰ ਵੀ ਤੇਜ਼ੀ, ਪਾਰਦਰਸ਼ਤਾ ਤੇ ਸੁਹਿਰਦਤਾ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਜ਼ਿਕਰਯੋਗ ਹੈ ਕਿ ਡਾ. ਅਮਰਨਾਥ ਇਸ ਤੋਂ ਪਹਿਲਾਂ ਬਤੌਰ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਤੇ ਖਜ਼ਾਨਾ ਅਫ਼ਸਰ ਫਿਲੌਰ ਤਾਇਨਾਤ ਰਹੇ ਹਨ। ------
PUBLISHED BY LMI DAILY NEWS PUNJAB
My post content
