ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਵਾਈਸ ਚੇਅਰਮੈਨ ਪਵਨ ਕੁਮਾਰ ਹੰਸ ਨੇ ਹੜ੍ਹ ਪੀੜਤਾਂ ਨਾਲ ਕੀਤੀ ਮੁਲਾਕਾਤ, ਸਰਕਾਰ ਵੱਲੋਂ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ
ਸ਼ਾਹਕੋਟ, ਜਲੰਧਰ:(ਰਮੇਸ਼ ਗਾਬਾ) ਪੰਜਾਬ ਵਿੱਚ ਹੜ੍ਹਾਂ ਤੋਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਦਾ ਸਿਲਸਿਲਾ ਜਾਰੀ ਹੈ। ਇਸੇ ਤਹਿਤ ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਵਾਈਸ ਚੇਅਰਮੈਨ ਪਵਨ ਕੁਮਾਰ ਹੰਸ ਨੇ ਅੱਜ ਸ਼ਾਹਕੋਟ ਵਿਧਾਨ ਸਭਾ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡ ਸਗੋਂਵਾਲ ਦਾ ਦੌਰਾ ਕੀਤਾ। ਹੜ੍ਹਾਂ ਕਾਰਨ ਪਿੰਡ ਦੇ ਘਰਾਂ ਨੂੰ ਹੋਏ ਭਾਰੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਉਹ ਹਲਕਾ ਇੰਚਾਰਜ ਪੰਡੋਰੀ ਦੇ ਨਾਲ ਪਿੰਡ ਪਹੁੰਚੇ। ਇਸ ਦੌਰੇ ਦੌਰਾਨ ਉਨ੍ਹਾਂ ਦੇ ਨਾਲ ਬਲਾਕ ਪ੍ਰਧਾਨ ਲਖਵਿੰਦਰ ਸਿੰਘ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕਮਲ ਲੌਚ, 'ਆਪ' ਆਗੂ ਪ੍ਰਿੰਸ ਬਾਬਾ ਰਾਜਕੁਮਾਰ ਅਤੇ ਸੁਦਰਸ਼ਨ ਵੀ ਮੌਜੂਦ ਸਨ। ਪਵਨ ਕੁਮਾਰ ਹੰਸ ਅਤੇ ਉਨ੍ਹਾਂ ਦੀ ਟੀਮ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਲੋੜਾਂ ਬਾਰੇ ਜਾਣਕਾਰੀ ਲਈ। ਲੋਕਾਂ ਨਾਲ ਗੱਲਬਾਤ ਕਰਦਿਆਂ ਪਵਨ ਕੁਮਾਰ ਹੰਸ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਪੂਰੀ ਕੈਬਨਿਟ ਇਸ ਸੰਕਟ ਦੀ ਘੜੀ ਵਿੱਚ ਪੰਜਾਬ ਅਤੇ ਪੰਜਾਬ ਦੇ ਲੋਕਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ। ਇਹ ਦੌਰਾ ਪੀੜਤਾਂ ਨੂੰ ਸਰਕਾਰ ਵੱਲੋਂ ਰਾਹਤ ਅਤੇ ਸਹਾਇਤਾ ਪ੍ਰਦਾਨ ਕਰਨ ਦੀਆਂ ਕੋਸ਼ਿਸ਼ਾਂ ਦਾ ਹਿੱਸਾ ਹੈ।.
PUBLISHED BY LMI DAILY NEWS PUNJAB
My post content
