ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਵੱਲੋਂ ਸ਼ਾਹਕੋਟ ਦੇ ਪ੍ਰਭਾਵਿਤ ਪਿੰਡਾਂ ਦਾ ਦੌਰਾ, ਹਾਲਾਤ ਦਾ ਜਾਇਜ਼ਾ ਲਿਆ
ਜਲੰਧਰ, 4 ਸਤੰਬਰ (ਰਮੇਸ਼ ਗਾਬਾ): ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਨੇ ਅੱਜ ਸ਼ਾਹਕੋਟ ਦੇ ਪਿੰਡ ਕੈਮਵਾਲਾ, ਬੂਟੇ ਦੀਆਂ ਛੰਨਾ ਅਤੇ ਉਮਰੇਵਾਲ ਦਾ ਦੌਰਾ ਕਰਕੇ ਹਾਲਾਤ ਦਾ ਜਾਇਜ਼ਾ ਲਿਆ ਅਤੇ ਪ੍ਰਭਾਵਿਤ ਪਰਿਵਾਰਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਆਪ ਆਗੂ ਪਿੰਦਰ ਪੰਡੋਰੀ ਵੀ ਉਨ੍ਹਾਂ ਨਾਲ ਮੌਜੂਦ ਸਨ। ਉਨ੍ਹਾਂ ਪ੍ਰਭਾਵਿਤ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਸੂਬੇ ਦੇ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਹਰ ਪੀੜਤ ਪਰਿਵਾਰ ਤੱਕ ਪਹੁੰਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਵਚਨਬੱਧ ਹੈ ਅਤੇ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।
PUBLISHED BY LMI DAILY NEWS PUNJAB
My post content
