ਰਮਣੀਕ ਸਿੰਘ ਰੰਧਾਵਾ ਨੇ ਸਾਦੇ ਢੰਗ ਨਾਲ ਸੰਭਾਲਿਆ ਚੇਅਰਮੈਨ ਇੰਪਰੂਵਮੈਂਟ ਟਰੱਸਟ ਜਲੰਧਰ ਦਾ ਅਹੁਦਾ
ਜਲੰਧਰ, 4 ਸਤੰਬਰ :(ਰਮੇਸ਼ ਗਾਬਾ)ਰਮਣੀਕ ਸਿੰਘ ਰੰਧਾਵਾ ਨੇ ਅੱਜ ਬਹੁਤ ਹੀ ਸਾਦੇ ਢੰਗ ਨਾਲ ਬਤੌਰ ਚੇਅਰਮੈਨ ਇੰਪਰੂਵਮੈਂਟ ਟਰੱਸਟ ਜਲੰਧਰ ਦਾ ਅਹੁਦਾ ਸੰਭਾਲ ਲਿਆ। ਪਰਮਾਤਮਾ ਅੱਗੇ ਅਰਦਾਸ ਕਰਨ ਉਪਰੰਤ ਅਹੁਦਾ ਸੰਭਾਲਣ ਮਗਰੋਂ ਚੇਅਰਮੈਨ ਸ਼੍ਰੀ ਰੰਧਾਵਾ ਨੇ ਉਨ੍ਹਾਂ ਨੂੰ ਸੌਂਪੀ ਗਈ ਡਿਊਟੀ ਬਹੁਤ ਮਿਹਨਤ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ ਦੀ ਵਚਨਬੱਧਤਾ ਪ੍ਰਗਟ ਕੀਤੀ। ਉਨ੍ਹਾਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਲੋਕਾਂ ਦੀਆਂ ਆਸਾਂ ਤੇ ਉਮੀਦਾਂ ’ਤੇ ਖਰਾ ਉਤਰਣਗੇ। ਉਨ੍ਹਾਂ ਇਸ ਮੌਕੇ ਹੜ੍ਹ ਪ੍ਰਭਾਵਿਤ ਲੋਕਾਂ ਦਾ ਆਸਰਾ ਬਣਨ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਮੌਜੂਦਾ ਸਮੇਂ ਹੜਾਂ ਦੀ ਮਾਰ ਝੱਲ ਰਿਹਾ ਹੈ ਅਤੇ ਇਸ ਵੇਲੇ ਪੰਜਾਬ ਨੂੰ ਅਤੇ ਪੰਜਾਬੀਆਂ ਨੂੰ ਸਾਡੇ ਸਭ ਦੇ ਸਾਥ ਦੀ ਜ਼ਰੂਰਤ ਹੈ।
PUBLISHED BY LMI DAILY NEWS PUNJAB
My post content
