ਕੈਬਨਿਟ ਮੰਤਰੀ ਵੱਲੋਂ ਮੀਂਹ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਪ੍ਰਦਾਨ, ਰਾਸ਼ਨ ਕਿੱਟਾਂ ਵੰਡੀਆਂ ਪੰਜਾਬ ਸਰਕਾਰ ਵੱਲੋਂ ਕੁਦਰਤੀ ਆਫ਼ਤ ਨਾਲ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਦੀ ਵਚਨਬੱਧਤਾ ਦੁਹਰਾਈ

ਜਲੰਧਰ, 1 ਸਤੰਬਰ :(ਰਮੇਸ਼ ਗਾਬਾ)ਪੰਜਾਬ ਦੇ ਬਾਗ਼ਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਸੋਮਵਾਰ ਨੂੰ 15 ਘੰਟਿਆਂ ਤੋਂ ਵੱਧ ਸਮੇਂ ਤੋਂ ਪੈ ਰਹੀ ਬਾਰਿਸ਼ ਕਾਰਨ ਪ੍ਰਭਾਵਿਤ ਪਰਿਵਾਰਾਂ ਤੱਕ ਪਹੁੰਚ ਕੀਤੀ ਅਤੇ ਭਾਰਗਵ ਨਗਰ ਵਿਖੇ ਰਾਹਤ ਸਮੱਗਰੀ, ਜਿਸ ਵਿੱਚ ਰਾਸ਼ਨ ਅਤੇ ਦਵਾਈਆਂ ਸ਼ਾਮਲ ਸਨ, ਦੀ ਵੰਡ ਕੀਤੀ। ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਭਰੋਸਾ ਦੁਆਇਆ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਲੋਕਾਂ ਨਾਲ ਪੂਰੀ ਮਜ਼ਬੂਤੀ ਨਾਲ ਖੜ੍ਹੀ ਹੈ। ਉਨ੍ਹਾਂ ਇਸ ਸਥਿਤੀ ਨੂੰ ਕੁਦਰਤੀ ਆਫ਼ਤ ਦੱਸਿਆ, ਜੋ ਕਿ ਸੂਬੇ ਲਈ ਸੰਕਟ ਵਜੋਂ ਉੱਭਰੀ ਹੈ ਅਤੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸੂਬਾ ਸਰਕਾਰ ਪ੍ਰਭਾਵਿਤ ਪਰਿਵਾਰਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸ਼੍ਰੀ ਭਗਤ ਨੇ ਉਨ੍ਹਾਂ ਲੋਕਾਂ ਲਈ ਵਿੱਤੀ ਸਹਾਇਤਾ ਦਾ ਐਲਾਨ ਵੀ ਕੀਤਾ, ਜਿਨ੍ਹਾਂ ਦੇ ਘਰ ਭਾਰੀ ਬਾਰਿਸ਼ ਕਾਰਨ ਨੁਕਸਾਨੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਮਾਲੀ ਸਹਾਇਤਾ ਨਾਲ ਉਨ੍ਹਾਂ ਨੂੰ ਆਪਣੇ ਘਰਾਂ ਦੀ ਮੁਰੰਮਤ ਕਰਵਾਉਣ ਅਤੇ ਮੁੜ ਆਮ ਵਾਂਗ ਜ਼ਿੰਦਗੀ ਜਿਊਣ ਵਿੱਚ ਮਦਦ ਮਿਲੇਗੀ। ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪ੍ਰਭਾਵਿਤ ਲੋਕਾਂ ਤੱਕ ਸਮੇਂ ਸਿਰ ਰਾਹਤ, ਡਾਕਟਰੀ ਸਹਾਇਤਾ ਤੇ ਦਵਾਈਆਂ ਅਤੇ ਮੁੜ ਵਸੇਬੇ ਦੀਆਂ ਸਹੂਲਤਾਂ ਪਹੁੰਚਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਰਾਹਤ ਸਮੱਗਰੀ ਦੀਆਂ ਕਿੱਟਾਂ ਤਕਸੀਮ ਕਰਦਿਆਂ ਸ਼੍ਰੀ ਭਗਤ ਨੇ ਕਿਹਾ ਕਿ ਸਰਕਾਰ ਪ੍ਰਭਾਵਿਤ ਲੋਕਾਂ ਦੇ ਨਾਲ ਹੈ ਅਤੇ ਕਿਸੇ ਨੂੰ ਇਕੱਲਿਆਂ ਨਹੀਂ ਛੱਡਿਆ ਜਾਵੇਗਾ।

PUBLISHED BY LMI DAILY NEWS PUNJAB

Ramesh Gaba

9/1/20251 min read

white concrete building
white concrete building

My post content