ਫ਼ਤਹਿ ਦਿਵਸ ਨੂੰ ਸਮਰਪਿਤ ਗੁਰਦੁਆਰਾ ਦਮਦਮਾ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ,, ਅਕਾਲ ਤਖ਼ਤ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵਿਸ਼ੇਸ਼ ਤੌਰ ਤੇ ਪਹੁੰਚੇ
ਗੁਰਦਾਸਪੁਰ/ਸ੍ਰੀ ਹਰਗੋਬਿੰਦਪੁਰ ਸਾਹਿਬ 26 ਸਿਤੰਬਰ (ਜਸਪਾਲ ਚੰਦਨ) ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਲੋ ਜਿੱਤੀ ਦੂਜੀ ਜੰਗ ਨੂੰ ਸਮਰਪਿਤ ਗੁਰਦੁਆਰਾ ਦਮਦਮਾ ਸਾਹਿਬ ਮਹਾਂਨ ਨਗਰ ਕੀਰਤਨ ਸਜਾਇਆ ਗਿਆ ਜਿਸ ਵਿੱਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ, ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸੁਰਜੀਤ ਸਿੰਘ ਤੁੱਗਲਵਾਲ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਇਸ ਪਾਵਨ ਦਿਹਾੜੇ ਦੀ ਸੰਗਤਾਂ ਨੂੰ ਵਧਾਈ ਦਿੱਤੀ ਨਗਰ ਕੀਰਤਨ ਦੀ ਅਗਵਾਈ ਗੁਰੂ ਬਾਣੇ ਵਿੱਚ ਪੰਜ ਪਿਆਰਿਆਂ ਵੱਲੋਂ ਕੀਤੀ ਜਾ ਰਹੀ ਸੀ ਇਹ ਨਗਰ ਕੀਰਤਨ ਲਾਈਟਾਂ ਵਾਲੇ ਚੌਕ ਤੋਂ ਹੁੰਦਾ ਹੋਇਆ ਧੀਰੋਵਾਲ,ਮਾੜੀ ਪੰਨਵਾਂ,ਖੋਖਰਵਾਲ ਗਿਲਬੋਬ,ਬੁਲਪੁਰ,ਡੋਗਰ ਮਹੇਸ਼,ਰਜੋਆ,ਕੀੜੀ ਅਫਗਾਨਾ, ਹਰਚੋਵਾਲ,ਭਾਮ ਮਠੋਲਾ, ਚੀਮਾ ਖੁੱਡੀ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਦਮਦਮਾ ਸਾਹਿਬ ਸਮਾਪਤ ਹੋਇਆ ਸੰਗਤਾਂ ਵੱਲੋਂ ਰਸਤੇ ਵਿੱਚ ਥਾਂ ਥਾਂ ਵੱਖ ਵੱਖ ਲੰਗਰ ਲਗਾਏ ਗਏ
PUBLISHED BY LMI DAILY NEWS PUNJAB
My post content
