ਚਿੱਟੇ ਰੰਗ ਦੀ ਕਾਰ ਵਿਚੋਂ 30 ਗ੍ਰਾਮ ਹੈਰੋਇਨ ਬਰਾਮਦ, ਨਸ਼ਾ ਤਸਕਰੀ ਦਾ ‘ਬਿਗ ਫਿਸ਼’ ਕਾਬੂ

ਜਲੰਧਰ, 28 ਸਤੰਬਰ 2025 ( ਰਮੇਸ਼ ਗਾਬਾ): ਸ੍ਰੀ ਹਰਵਿੰਦਰ ਸਿੰਘ ਵਿਰਕ ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ ਜਲੰਧਰ (ਦਿਹਾਤੀ) ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਵਿਰੁੱਧ ਚਲ ਰਹੀ ਵਿਸ਼ੇਸ਼ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਵੱਡੀ ਕਾਮਯਾਬੀ ਹਾਸਲ ਹੋਈ ਹੈ। ਜਾਣਕਾਰੀ ਅਨੁਸਾਰ ਸ੍ਰੀ ਸਰਬਜੀਤ ਸਿੰਘ ਰਾਏ, ਪੁਲਿਸ ਕਪਤਾਨ (ਇੰਨਵੈਸਟੀਗੇਸ਼ਨ) ਦੀ ਰਹਿਨੁਮਾਈ ਅਤੇ ਸ੍ਰੀ ਕੁਲਵੰਤ ਸਿੰਘ, ਉਪ ਪੁਲਿਸ ਕਪਤਾਨ ਸਬ ਡਵੀਜਨ ਆਦਮਪੁਰ ਦੀ ਅਗਵਾਈ ਹੇਠ ਐਸ.ਆਈ. ਕ੍ਰਿਸ਼ਨ ਗੋਪਾਲ ਮੁੱਖ ਅਫਸਰ ਥਾਣਾ ਪਤਾਰਾ ਦੀ ਪੁਲਿਸ ਪਾਰਟੀ ਵੱਲੋਂ ਦੌਰਾਨੇ ਗਸ਼ਤ ਵੱਡੀ ਕਾਰਵਾਈ ਅੰਜਾਮ ਦਿੱਤੀ ਗਈ। ਪੁਲਿਸ ਪਾਰਟੀ ਜਦੋਂ ਪਿੰਡ ਪਤਾਰਾ ਤੋਂ ਨਹਿਰੇ-ਨਹਿਰ ਲਿੰਕ ਰੋਡ ਰਾਹੀਂ ਕਪੂਰ ਪਿੰਡ ਵੱਲ ਜਾ ਰਹੀ ਸੀ, ਤਦ ਦਰਬਾਰ ਬਾਬਾ ਹੁਜਰੇ ਸ਼ਾਹ ਜੀ, ਪਿੰਡ ਪਤਾਰਾ ਨਜ਼ਦੀਕ ਇੱਕ ਚਿੱਟੇ ਰੰਗ ਦੀ ਵੋਕਸਵੈਗਨ ਪੋਲੋ ਕਾਰ (ਨੰਬਰ PB-30-H-1921) ਸ਼ੱਕੀ ਹਾਲਤ ਵਿੱਚ ਖੜੀ ਦਿਖਾਈ ਦਿੱਤੀ। ਕਾਰ ਦੀਆਂ ਹੈੱਡ ਲਾਈਟਾਂ ਬੰਦ ਸਨ ਜਦਕਿ ਅੰਦਰਲੀ ਲਾਈਟਾਂ ਅਤੇ ਪਾਰਕਿੰਗ ਲਾਈਟਾਂ ਜਗ ਰਹੀਆਂ ਸਨ। ਕਾਰ ਵਿੱਚ ਬੈਠੇ ਇੱਕ ਨੌਜਵਾਨ ਨੂੰ ਵੇਖ ਕੇ ਐਸ.ਆਈ. ਸੁਖਜਿੰਦਰ ਸਿੰਘ ਨੇ ਆਪਣੀ ਟੀਮ ਸਮੇਤ ਕਾਰ ਦੀ ਜਾਂਚ ਕੀਤੀ। ਪੁਲਿਸ ਕਾਰਵਾਈ ਦੌਰਾਨ ਨੌਜਵਾਨ ਦੀ ਪਹਿਚਾਣ ਅਮ੍ਰਿਤਪਾਲ ਸਿੰਘ ਉਰਫ ਅਮ੍ਰਿਤ ਪੁੱਤਰ ਚਰਨ ਸਿੰਘ ਵਾਸੀ ਰਾਜੋਵਾਲ, ਥਾਣਾ ਬੁਲੋਵਾਲ, ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ। ਕਾਰ ਦੀ ਤਲਾਸ਼ੀ ਕਰਨ 'ਤੇ ਡੈਸ਼ਬੋਰਡ ਵਿਚੋਂ 30 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਸੰਬੰਧੀ ਮੁੱਕਦਮਾ ਨੰਬਰ 74 ਮਿਤੀ 27.09.2025 ਧਾਰਾ 21/61/85 NDPS ਐਕਟ ਤਹਿਤ ਦਰਜ ਕੀਤਾ ਗਿਆ ਹੈ। ਪੁਲਿਸ ਅਨੁਸਾਰ ਦੋਸ਼ੀ ਅਮ੍ਰਿਤਪਾਲ ਸਿੰਘ ਉਰਫ ਅਮ੍ਰਿਤ ਹੁਸ਼ਿਆਰਪੁਰ ਜ਼ਿਲ੍ਹੇ ਦਾ ਨਸ਼ਾ ਤਸਕਰੀ ਵਿੱਚ ਬਿੱਗ ਫਿਸ਼ ਹੈ। ਦੋਸ਼ੀ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਉਸਦੇ ਫਾਰਵਰਡ ਅਤੇ ਬੈਕਵਰਡ ਲਿੰਕ ਬਾਰੇ ਤਫ਼ਤੀਸ਼ ਕੀਤੀ ਜਾ ਸਕੇ। ਮੁੱਖ ਅਫਸਰ ਥਾਣਾ ਪਤਾਰਾ ਵੱਲੋਂ ਸਪਸ਼ਟ ਕੀਤਾ ਗਿਆ ਹੈ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੋਈ ਵੀ ਨਸ਼ਾ ਤਸਕਰ ਬਖ਼ਸ਼ਿਆ ਨਹੀਂ ਜਾਵੇਗਾ।

PUBLISHED BY LMI DAILY NEWS PUNJAB

Ramesh Gaba

9/28/20251 min read

a man riding a skateboard down the side of a ramp
a man riding a skateboard down the side of a ramp

My post content