ਪੱਕੇ ਕਰਨ ਦੇ ਨਾਂ ਤੇ ਦਫ਼ਤਰੀ ਮੁਲਾਜ਼ਮਾਂ ਦੀ ਤਨਖਾਹਾਂ ਘਟਾਉਣ ਦੇ ਫੈਸਲੇ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ : ਨਵਪ੍ਰੀਤ ਬੱਲੀ

* ਜਲੰਧਰ, 29 ਸਤੰਬਰ ( ਰਮੇਸ਼ ਗਾਬਾ) ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਈ ਕੈਬਿਨਟ ਮੀਟਿੰਗ ਦੋਰਾਨ 15-20 ਸਾਲਾਂ ਤੋਂ ਕੰਮ ਕਰ ਰਹੇ 1007 ਦਫਤਰੀ ਕਰਮਚਾਰੀਆਂ ਨੂੰ ਕੈਬਿਨਟ ਵੱਲੋਂ ਸਿੱਖਿਆ ਵਿਭਾਗ ਅਧੀਨ ਲੈ ਕੇ ਪੱਕਾ ਕਰਨ ਦਾ ਫੈਸਲਾ ਲਿਆ ਹੈ ਜਿਸ ਦੌਰਾਨ ਸਰਕਾਰ ਵੱਲੋਂ ਇਕ ਵੱਡਾ ਬਦਲਾਅ ਕਰਕੇ ਮੁਲਾਜ਼ਮਾਂ ਦੀ ਤਨਖਾਹ ਵਿੱਚ ਵੱਡੀ ਕਟੌਤੀ ਕਰਨ ਦੀ ਤਿਆਰੀ ਕਰ ਲਈ ਹੈ ਜਿਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਨੋਟੀਫਿਕੇਸ਼ਨ ਜ਼ਾਰੀ ਕਰ ਦਿੱਤਾ ਗਿਆ ਹੈ। ਜ਼ਾਰੀ ਨੋਟੀਫਿਕੇਸ਼ਨ ਅਨੁਸਾਰ ਇਕ ਤਾਂ ਮੁਲਾਜ਼ਮਾਂ ਦੀਆ ਮੌਜੂਦਾ ਪੋਸਟਾਂ ਜਿੰਨ੍ਹਾ ਤੇ ਕੰਮ ਕਰ ਰਹੇ ਹਨ ਉਨ੍ਹਾਂ ਨੂੰ ਖਤਮ ਕੀਤਾ ਜਾ ਰਿਹਾ ਹੈ ਅਤੇ ਦੂਜਾ ਮੁਲਾਜ਼ਮਾਂ ਦੀਆ ਤਨਖਾਹਾਂ ਤੇ ਵੱਡੀ ਕਟੌਤੀ ਕਰਦੇ ਹੋਏ 50000 ਤੋਂ 19000 ਰੁਪਏ ਤਨਖਾਹ ਕਰਨ ਦੀ ਤਿਆਰੀ ਕੀਤੀ ਗਈ ਹੈ, ਜਿਸ ਕਰਕੇ ਸਮੂਹ ਮੁਲਾਜ਼ਮ ਵਰਗ ਵਿਚ ਰੋਸ ਹੈ।15-20 ਸਾਲ ਸਰਕਾਰ ਨੂੰ ਆਪਣੀਆ ਸੇਵਾਵਾਂ ਦੇਣ ਦੇ ਬਾਵਜੂਦ ਹੁਣ ਸਰਕਾਰ ਮੁਲਾਜ਼ਮਾਂ ਦੀਆ ਤਨਖਾਹਾਂ ਵਿਚ ਵੱਡੀ ਕਟੌਤੀ ਕਰ ਰਹੀ ਹੈ ਜਿਸ ਨਾਲ 1007 ਪਰਿਵਾਰਾਂ ਦੇ ਘਰ ਦੇ ਚੁਲੇ ਠੰਡੇ ਪੈ ਜਾਣਗੇ। ਘਰ ਦਾ ਗੁਜ਼ਾਰਾ ਅਤੇ ਬੱਚਿਆਂ ਦੀ ਪੜ੍ਹਾਈ ਬਹੁਤ ਮੁਸ਼ਕਿਲ ਹੋ ਜਾਵੇਗੀ। ਪ੍ਰੈਸ ਨੂੰ ਬਿਆਨ ਜ਼ਾਰੀ ਕਰਦੇ ਹੋਏ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ (ਵਿਗਿਆਨਿਕ) ਸੂਬਾ ਪ੍ਰਧਾਨ ਨਵਪ੍ਰੀਤ ਸਿੰਘ ਬੱਲੀ, ਸੂਬਾ ਜਨਰਲ ਸਕੱਤਰ ਸੁਰਿੰਦਰ ਕੰਬੋਜ, ਵਿੱਤ ਸਕੱਤਰ ਸੋਮ ਸਿੰਘ, ਪ੍ਰੈਸ ਸਕੱਤਰ ਐਨ ਡੀ ਤਿਵਾੜੀ ਨੇ ਕਿਹਾ ਕਿ ਦਫਤਰੀ ਕਰਮਚਾਰੀ ਸਾਲ 2005 ਤੋਂ ਲਗਾਤਾਰ ਸਿੱਖਿਆ ਵਿਭਾਗ ਵਿਚ ਬੜੀ ਤਨਦੇਹੀ ਨਾਲ ਕੰਮ ਕਰ ਰਹੇ ਹਨ ਪਰ ਸਮੇਂ ਸਮੇਂ ਦੀਆ ਸਰਕਾਰਾਂ ਵੱਲੋਂ ਹਮੇਸ਼ਾਂ ਹੀ ਦਫਤਰੀ ਕਰਮਚਾਰੀਆਂ ਨੂੰ ਅਣਗੋਲਿਆ ਹੀ ਕੀਤਾ ਗਿਆ ।ਦਫਤਰੀ ਮੁਲਾਜ਼ਮ ਅਧਿਆਪਕਾਂ ਦੀ ਤਰਜ਼ ਤੇ 01.04.2018 ਤੋਂ ਰੈਗੂਲਰ ਕਰਨ ਦੀ ਮੰਗ ਕਰ ਰਹੇ ਹਨ ਅਤੇ ਇਸ ਲਈ ਦਫਤਰੀ ਕਰਮਚਾਰੀਆ ਵੱਲੋਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਵੀ ਖੜਕਾਇਆ ਹੋਇਆ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 16.12.2019 ਦੀ ਵਿੱਤ ਵਿਭਾਗ ਦੀ ਪ੍ਰਵਾਨਗੀ ਅਨੁਸਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਨੋਟੀਫਿਕੇਸ਼ਨ ਕੀਤਾ ਹੈ ਪਰ ਨੋਟੀਫਿਕੇਸ਼ਨ ਵਿਚ ਰੈਗੂਲਰ ਹੋਣ ਤੋਂ ਬਾਅਦ ਕੇਂਦਰੀ ਪੈਟਰਨ ਤੇ ਸੱਤਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਦੀ ਗੱਲ ਕਹੀ ਗਈ ਹੈ ਜਦਕਿ 1007 ਮੁਲਾਜ਼ਮ ਪਹਿਲਾਂ ਤੋਂ ਪੰਜਾਬ ਦੇ ਪੰਜਵੇ ਤਨਖਾਹ ਕਮਿਸ਼ਨ ਅਨੁਸਾਰ ਤਨਖਾਹ ਲੈ ਰਹੇ ਹਨ। ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਨੂੰ 01.04.2018 ਤੋਂ ਰੈਗੂਲਰ ਕਰਨ ਤੇ ਸਰਕਾਰ ਤੇ ਕੋਈ ਵਿੱਤੀ ਬੋਝ ਨਹੀ ਪੈਣਾ ਹੈ ਕਿਉਕਿ ਮੁਲਾਜ਼ਮਾਂ ਦੀ ਤਨਖਾਹ ਭਾਰਤ ਸਰਕਾਰ ਤੋਂ ਪ੍ਰਾਪਤ ਹੋ ਰਹੀ ਹੈ ਜਦਕਿ ਸੱਤਵੇਂ ਤਨਖਾਹ ਸਕੇਲ ਤੇ ਰੈਗੂਲਰ ਕਰਨ ਨਾਲ ਸਰਕਾਰ ਨੂੰ ਲੱਗਭਗ 23 ਕਰੋੜ ਦੀ ਬੱਚਤ ਹੋਵੇਗੀ ਜਿਸ ਨਾਲ ਸਰਕਾਰ ਮੁਲਾਜ਼ਮਾਂ ਦੀ ਤਨਖਾਹ ਦੇ 23 ਕਰੌੜ ਕੱਟ ਕੇ ਖਜ਼ਾਨਾ ਭਰਨ ਦੀ ਤਿਆਰੀ ਕਰ ਰਹੀ ਹੈ। ਜਥੇਬੰਦੀ ਦੇ ਆਗੂ ਕੰਵਲਜੀਤ ਸੰਗੋਵਾਲ, ਗੁਰਜੀਤ ਸਿੰਘ , ਪਰਗਟ ਸਿੰਘ ਜੰਬਰ, ਜਤਿੰਦਰ ਸਿੰਘ ਸੋਨੀ, ਲਾਲ ਚੰਦ, ਸੁੱਚਾ ਸਿੰਘ, ਜਗਦੀਪ ਸਿੰਘ, ਜਗਤਾਰ ਸਿੰਘ, ਆਤਮ ਦੇਵ ਸਿੰਘ, ਜਗਜੀਤ ਸਿੰਘ ਨੇ ਕਿਹਾ ਕਿ ਦਫਤਰੀ ਕਰਮਚਾਰੀ ਲੰਬੇ ਸਮੇਂ 15-20 ਸਾਲਾਂ ਤੋਂ ਲਗਾਤਾਰ ਕੰਮ ਕਰ ਰਹੇ ਹਨ ਇਸ ਲਈ ਦਫਤਰੀ ਮੁਲਾਜ਼ਮਾਂ ਤੇ ਹੁਣ ਪ੍ਰਬੇਸ਼ਨ ਲਾਉਣਾ ਠੀਕ ਨਹੀ ਹੈ। ਇਸ ਦੇ ਨਾਲ ਹੀ ਆਗੂਆਂ ਨੇ ਕਿਹਾ ਕਿ ਪੀਐਮ ਪੋਸ਼ਣ (ਮਿਡ ਡੇ ਮੀਲ) ਤਹਿਤ ਕੰਮ ਕਰ ਰਹੇ 120 ਦਫ਼ਤਰੀ ਕਰਮਚਾਰੀਆਂ ਨੂੰ ਰੈਗੂਲਰ ਵਿੱਚ ਸ਼ਾਮਿਲ ਨਹੀਂ ਕੀਤਾ ਗਿਆ ਜੋ ਕਿ ਸਰਕਾਰ ਦੀ ਸਰਾਸਰ ਧੱਕੇਸ਼ਾਹੀ ਹੈ। ਆਗੂਆਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਤੋਂ ਮੰਗ ਕਰਦੇ ਹਨ ਕਿ ਦਫਤਰੀ ਕਰਮਚਾਰੀਆਂ ਨੂੰ 01.04.2018 ਤੋਂ ਪੂਰੀਆਂ ਤਨਖਾਹਾਂ ਦੇ ਕੇ ਰੈਗੂਲਰ ਕੀਤਾ ਜਾਵੇ ਅਤੇ ਕੋਈ ਪ੍ਰੋਬੇਸ਼ਨ ਨਾ ਲਗਾਇਆ ਜਾਵੇ ਅਤੇ ਮਿਡ ਡੇ ਮੀਲ ਤਹਿਤ ਕੰਮ ਕਰ ਰਹੇ 120 ਕਰਮਚਾਰੀਆਂ ਨੂੰ ਵੀ ਸ਼ਾਮਿਲ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਆਪਣੇ ਇਸ ਫੈਸਲੇ ਤੇ ਮੁੜ ਵਿਚਾਰ ਨਾ ਕੀਤਾ ਤਾਂ ਮੁਲਾਜ਼ਮ ਮਜ਼ਬੂਰਨ ਸੜਕਾਂ ਤੇ ਆ ਕੇ ਵਿਭਾਗ ਦਾ ਕੰਮ ਬੰਦ ਕਰਕੇ ਮੁੱਖ ਮੰਤਰੀ ਦੀ ਕੋਠੀ ਅਤੇ ਸਿੱਖਿਆ ਵਿਭਾਗ ਦਾ ਘਿਰਾਓ ਕਰਨ ਨੂੰ ਮਜ਼ਬੂਰ ਹੋਵਗੇ ਜਿਸਦੀ ਪੂਰੀ ਜਿੰਮੇਵਾਰੀ ਸਿੱਖਿਆ ਵਿਭਾਗ ਅਤੇ ਪੰਜਾਬ ਸਰਕਾਰ ਦੀ ਹੋਵੇਗੀ ।

PUBLISHED BY LMI DAILY NEWS PUNJAB

Ramesh Gaba

9/29/20251 min read

black blue and yellow textile
black blue and yellow textile

My post content