ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਦਲਿਤ ਵਿਰੋਧੀ ਰੁਖ਼ ਲਈ ਭਾਜਪਾ ਸਰਕਾਰਾਂ ਦੀ ਨਿੰਦਾ ਕਿਹਾ ਹਾਲ ਹੀ ਵਿੱਚ ਹੋਈਆਂ ਘਟਨਾਵਾਂ ’ਤੇ ਕਾਰਵਾਈ ਨਾ ਕਰਨਾ ਭਾਜਪਾ ਦੇ ਦਲਿਤ ਭਾਈਚਾਰੇ ਪ੍ਰਤੀ ਪੱਖਪਾਤੀ ਰਵੱਈਆ ਨੂੰ ਉਜਾਗਰ ਕਰ

ਜਲੰਧਰ, 10 ਅਕਤੂਬਰ (ਰਮੇਸ਼ ਗਾਬਾ) : ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਕੇਂਦਰ ਅਤੇ ਹਰਿਆਣਾ ਦੀਆਂ ਭਾਜਪਾ ਸਰਕਾਰਾਂ ਦੀ ਸਖ਼ਤ ਨਿੰਦਾ ਕਰਦਿਆਂ ਉਨ੍ਹਾਂ 'ਤੇ ਦਲਿਤ ਵਿਰੋਧੀ ਏਜੰਡਾ ਅਪਨਾਉਣ ਦਾ ਦੋਸ਼ ਲਗਾਇਆ, ਜਿਸ ਨਾਲ ਦੇਸ਼ ਭਰ ਦੇ ਦਲਿਤ ਭਾਈਚਾਰੇ ਵਿੱਚ ਵਿਆਪਕ ਰੋਸ ਪੈਦਾ ਹੋਇਆ ਹੈ। ਕੈਬਨਿਟ ਮੰਤਰੀ ਨੇ ਦੋ ਹਾਲੀਆ ਘਟਨਾਵਾਂ- ਚੀਫ਼ ਜਸਟਿਸ ਆਫ਼ ਇੰਡੀਆ (ਸੀ.ਜੇ.ਆਈ.) 'ਤੇ ਹਮਲੇ ਦੀ ਕੋਸ਼ਿਸ਼ ਅਤੇ ਹਰਿਆਣਾ ਵਿੱਚ ਇੱਕ ਆਈ.ਪੀ.ਐਸ. ਅਧਿਕਾਰੀ ਦੀ ਖੁਦਕੁਸ਼ੀ ਨੂੰ ਦਲਿਤਾਂ ਵਿਰੁੱਧ ਵਧ ਰਹੀ ਅਸਹਿਣਸ਼ੀਲਤਾ ਅਤੇ ਵਿਤਕਰੇ ਦੀਆਂ ਉਦਾਹਰਣਾਂ ਦੱਸਿਆ । ਇਸ ਮੌਕੇ ਵਿਧਾਇਕ ਬਲਕਾਰ ਸਿੰਘ, ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਇਹ ਰਾਸ਼ਟਰੀ ਮਾਣ ਦੀ ਗੱਲ ਹੈ ਕਿ ਪਹਿਲੀ ਵਾਰ ਕੋਈ ਦਲਿਤ ਵਿਅਕਤੀ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ ਭਾਰਤ ਦਾ ਚੀਫ਼ ਜਸਟਿਸ ਬਣਿਆ ਹੈ। ਹਾਲਾਂਕਿ, ਉਨ੍ਹਾਂ ਵਿਰੁੱਧ ਹਾਲ ਹੀ ਵਿੱਚ ਹੋਏ ਹਮਲੇ ਨਾਲ ਦਲਿਤ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ। ਹਰਿਆਣਾ ਦੇ ਆਈ.ਪੀ.ਐਸ. ਅਧਿਕਾਰੀ ਦੀ ਖੁਦਕੁਸ਼ੀ ਦਾ ਜ਼ਿਕਰ ਕਰਦਿਆਂ ਸ਼੍ਰੀ ਭਗਤ ਨੇ ਕਿਹਾ ਕਿ ਦਲਿਤ ਭਾਈਚਾਰੇ ਨਾਲ ਸਬੰਧਤ ਅਧਿਕਾਰੀ ਨੂੰ ਉਦਾਸੀਨਤਾ ਅਤੇ ਪੱਖਪਾਤ ਕਾਰਨ ਇਹ ਸਖ਼ਤ ਕਦਮ ਚੁੱਕਣ ਲਈ ਮਜਬੂਰ ਹੋਣਾ ਪਿਆ। ਆਮ ਆਦਮੀ ਪਾਰਟੀ ਵੱਲੋਂ ਸ਼੍ਰੀ ਭਗਤ ਨੇ ਇਸ ਮਾਮਲੇ ਵਿੱਚ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕਰਦਿਆਂ ਮ੍ਰਿਤਕ ਆਈ.ਪੀ.ਐਸ. ਅਧਿਕਾਰੀ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਕਤਲ ਦਾ ਮਾਮਲਾ ਦਰਜ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ 'ਤੇ ਭਾਜਪਾ ਦੀ ਚੁੱਪ ਨੇ ਦੇਸ਼ ਦੇ ਸਾਹਮਣੇ ਇਸ ਦਾ ਦਲਿਤ ਵਿਰੋਧੀ ਚਿਹਰਾ ਨੰਗਾ ਕਰ ਦਿੱਤਾ ਹੈ। ਇਸ ਮੌਕੇ ਮੌਜੂਦ ਪ੍ਰਮੁੱਖ ਵਿਅਕਤੀਆਂ ਵਿੱਚ ਸੀਨੀਅਰ 'ਆਪ' ਆਗੂ ਪ੍ਰਿੰਸੀਪਲ ਪ੍ਰੇਮ ਕੁਮਾਰ, ਕੀਮਤੀ ਭਗਤ ਅਤੇ ਸੰਜੀਵ ਭਗਤ ਵੀ ਮੌਜੂਦ ਸਨ।

PUBLISHED BY LMI DAILY NEWS PUNJAB

Ramesh Gaba

10/10/20251 min read

worm's-eye view photography of concrete building
worm's-eye view photography of concrete building

My post content