ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਕਾਲਜ ’ਚ ਲਾਇਆ ਖੂਨਦਾਨ ਕੈਂਪ
ਜਲੰਧਰ, 11 ਅਕਤੂਬਰ :(ਰਮੇਸ਼ ਗਾਬਾ)ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਸਥਾਨਕ ਲਾਇਲਪੁਰ ਖਾਲਸਾ ਕਾਲਜ ਕੋ-ਐਡ ਵਿਖੇ ਕਾਲਜ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿੱਚ ਡਾਕਟਰਾਂ ਦੀ ਟੀਮ ਵੱਲੋਂ 40 ਯੂਨਿਟ ਖੂਨ ਇਕੱਤਰ ਕੀਤਾ ਗਿਆ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਰੋਹਿਤ ਜਿੰਦਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਖੂਨ ਦਾਨੀਆਂ ਦੀ ਹੌਸਲਾ ਅਫਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਖੂਨਦਾਨ ਸਭ ਤੋਂ ਉੱਤਮ ਦਾਨ ਹੈ, ਜਿਸ ਨਾਲ ਕਿਸੇ ਲੋੜਵੰਦ ਵਿਅਕਤੀ ਦੀ ਕੀਮਤੀ ਜਾਨ ਬਚ ਸਕਦੀ ਹੈ। ਕੈਂਪ ਦੌਰਾਨ ਖੂਨ ਦਾਨ ਕਰਨ ਵਾਲਿਆਂ ਨੂੰ ਸਰਟੀਫਿਕੇਟ ਵੰਡੇ ਗਏ ਅਤੇ ਰਿਫਰੈਸ਼ਮੈਂਟ ਵੀ ਦਿੱਤੀ ਗਈ। ਇਸ ਮੌਕੇ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਡਾ. ਸੁਰਜੀਤ ਲਾਲ, ਕਾਲਜ ਦੇ ਪ੍ਰਿੰਸੀਪਲ ਡਾ. ਸੁਮਨ ਚੋਪੜਾ, ਪ੍ਰੋਗਰਾਮ ਅਫ਼ਸਰ ਐਨ.ਐਸ.ਐਸ. ਪ੍ਰੋ. ਸਤਪਾਲ ਸਿੰਘ, ਕੋਆਰਡੀਨੇਟਰ ਸੁਰੇਖਾ, ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਤੋਂ ਨੇਕ ਰਾਮ, ਸੁਨੀਲ ਭਗਤ, ਬਲਵਿੰਦਰ ਸਿੰਘ ਅਤੇ ਐਨ.ਐਸ.ਐਸ. ਵਲੰਟੀਅਰ ਵੀ ਮੌਜੂਦ ਸਨ।
PUBLISHED BY LMI DAILY NEWS PUNJAB
My post content
