ਪੁਲਿਸ ਕਮਿਸ਼ਨਰ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਮੈਰਿਜ ਪੈਲਸਾਂ/ਹੋਟਲਾਂ ਦੇ ਦਾਅਵਤ ਹਾਲਾਂ, ਵਿਆਹ-ਸ਼ਾਦੀਆਂ ਤੇ ਹੋਰ ਸਮਾਜਿਕ ਪ੍ਰੋਗਰਾਮਾਂ ’ਚ ਹਥਿਆਰ ਲੈ ਕੇ ਜਾਣ ’ਤੇ ਪਾਬੰਦੀ ਪੁਲਿਸ ਸਾਂਝ ਕੇਂਦਰਾਂ ’ਚ ਕਿਰਾਏਦਾਰਾਂ ਬਾਰੇ ਲੋੜੀਂਦੀ ਜਾਣਕਾਰੀ ਦੇਣਾ ਲਾਜ਼ਮੀ ਹੋਟਲਾਂ/ਮੋਟਲਾਂ/ਗੈਸਟ ਹਾਊਸ ਤੇ ਸਰਾਵਾਂ ’ਚ ਬਿਨਾਂ ਸ਼ਨਾਖਤ ਤੋਂ ਕਿਸੇ ਨੂੰ ਠਹਿਰਾਉਣ ’ਤੇ ਵੀ ਰੋਕ

ਜਲੰਧਰ, 7 ਸਤੰਬਰ (ਰਮੇਸ਼ ਗਾਬਾ): ਪੁਲਿਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਮਿਸ਼ਨਰੇਟ ਪੁਲਿਸ ਜਲੰਧਰ ਦੀ ਹੱਦ ਅੰਦਰ ਕਿਸੇ ਕਿਸਮ ਦਾ ਹਥਿਆਰ ਜਿਵੇਂ ਕਿ ਬੇਸਬਾਲ, ਤੇਜ਼ ਹਥਿਆਰ, ਨੋਕੀਲਾ ਹਥਿਆਰ ਜਾਂ ਕੋਈ ਵੀ ਜਾਨਲੇਵਾ ਹਥਿਆਰ ਗੱਡੀ ਵਿੱਚ ਰੱਖ ਕੇ ਚੱਲਣ ’ਤੇ ਪਾਬੰਦੀ ਲਗਾ ਦਿੱਤੀ ਹੈ। ਇਸੇ ਤਰ੍ਹਾਂ ਕਮਿਸ਼ਨਰੇਟ ਪੁਲਿਸ ਦੀ ਹੱਦ ਅੰਦਰ ਕਿਸੇ ਕਿਸਮ ਦਾ ਜਲੂਸ ਕੱਢਣ, ਕਿਸੇ ਸਮਾਗਮ/ਜਲੂਸ ਵਿੱਚ ਹਥਿਆਰ ਲੈ ਕੇ ਚੱਲਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ਅਤੇ ਨਾਅਰੇਬਾਜ਼ੀ ਕਰਨ ’ਤੇ ਵੀ ਪਾਬੰਦੀ ਲਗਾਈ ਗਈ ਹੈ। ਪੁਲਿਸ ਕਮਿਸ਼ਨਰ ਵੱਲੋਂ ਇਕ ਹੋਰ ਹੁਕਮ ਰਾਹੀਂ ਪੁਲਿਸ ਕਮਿਸ਼ਨਰੇਟ ਦੀ ਹੱਦ ਅੰਦਰ ਆਉਂਦੇ ਸਾਰੇ ਮੈਰਿਜ ਪੈਲਸਾਂ/ਹੋਟਲਾਂ ਦੇ ਦਾਅਵਤ ਹਾਲਾਂ, ਵਿਆਹ-ਸ਼ਾਦੀਆਂ ਦੇ ਪ੍ਰੋਗਰਾਮਾਂ ਅਤੇ ਹੋਰ ਸਮਾਜਿਕ ਪ੍ਰੋਗਰਾਮਾਂ ਵਿੱਚ ਪਬਲਿਕ ਵੱਲੋਂ ਹਥਿਆਰ ਲੈ ਕੇ ਜਾਣ ’ਤੇ ਪਾਬੰਦੀ ਲਗਾਈ ਗਈ ਹੈ ਅਤੇ ਮੈਰਿਜ ਪੈਲੇਸਾਂ ਅਤੇ ਦਾਅਵਤ ਹਾਲਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਮੈਰਿਜ ਪੈਲੇਸਾਂ/ਦਾਅਵਤ ਹਾਲਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਜ਼ਿੰਮੇਵਾਰ ਹੋਣਗੇ। ਪੁਲਿਸ ਕਮਿਸ਼ਨਰ ਵੱਲੋਂ ਜਾਰੀ ਇਕ ਹੋਰ ਹੁਕਮ ਅਨੁਸਾਰ ਮਕਾਨ ਮਾਲਕ ਘਰਾਂ ਵਿੱਚ ਕਿਰਾਏਦਾਰ ਅਤੇ ਪੀ.ਜੀ. ਮਾਲਕ, ਪੀ.ਜੀ.ਅਤੇ ਇਸ ਤੋਂ ਇਲਾਵਾ ਆਮ ਲੋਕ ਘਰਾਂ ਵਿੱਚ ਨੌਕਰ ਅਤੇ ਹੋਰ ਕਾਮੇ ਆਪਣੇ ਨੇੜੇ ਦੇ ਪੰਜਾਬ ਪੁਲਿਸ ਦੇ ਸਾਂਝ ਕੇਂਦਰ ਵਿੱਚ ਜਾਣਕਾਰੀ ਦਿੱਤੇ ਬਿਨਾਂ ਨਹੀਂ ਰੱਖਣਗੇ। ਇਕ ਹੋਰ ਹੁਕਮ ਰਾਹੀਂ ਪੁਲਿਸ ਕਮਿਸ਼ਨਰੇਟ ਦੇ ਇਲਾਕੇ ਵਿੱਚ ਸਮੂਹ ਪਟਾਕਿਆਂ ਦੇ ਨਿਰਮਾਣਕਾਂ/ਡੀਲਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਪਟਾਖਿਆਂ ਦੇ ਪੈਕਟਾਂ ਉਪਰ ਆਵਾਜ਼ ਦਾ ਲੈਵਲ (ਡੈਸੀਬਲ ਵਿੱਚ) ਪ੍ਰਿੰਟ ਹੋਣਾ ਲਾਜ਼ਮੀ ਹੈ। ਪੁਲਿਸ ਕਮਿਸ਼ਨਰ ਵਲੋਂ ਜਾਰੀ ਇਕ ਹੋਰ ਹੁਕਮ ਅਨੁਸਾਰ ਕੋਈ ਵੀ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਵਾਂ ਆਦਿ ਦੇ ਮਾਲਕ/ਪ੍ਰਬੰਧਕ ਕਿਸੇ ਵੀ ਵਿਅਕਤੀ/ਯਾਤਰੀ ਨੂੰ ਉਸ ਦੀ ਸ਼ਨਾਖਤ ਕੀਤੇ ਬਿਨਾਂ ਨਹੀਂ ਠਹਿਰਾਉਣਗੇ। ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਵਾਂ ਆਦਿ ਵਿਚ ਠਹਿਰਣ ਵਾਲੇ ਹਰੇਕ ਵਿਅਕਤੀ/ਯਾਤਰੀ ਦਾ ਵੈਲਿਡ ਫੋਟੋ ਸ਼ਨਾਖਤੀ ਕਾਰਡ, ਜੋ ਸਮਰੱਥ ਅਧਿਕਾਰੀ ਵੱਲੋਂ ਉਸ ਨੂੰ ਜਾਰੀ ਕੀਤਾ ਗਿਆ ਹੋਵੇ, ਦੀ ਉਸ ਵਿਅਕਤੀ/ਯਾਤਰੀ ਵੱਲੋਂ ਸਵੈ-ਤਸਦੀਕਸ਼ੁਦਾ ਫੋਟੋ ਕਾਪੀ ਬਤੌਰ ਰਿਕਾਰਡ ਰੱਖਣਗੇ ਅਤੇ ਵਿਅਕਤੀ/ਯਾਤਰੀ ਦਾ ਮੋਬਾਇਲ ਨੰਬਰ ਤਸਦੀਕ ਕਰਨ ਤੋਂ ਇਲਾਵਾ ਠਹਿਰਣ ਵਾਲੇ ਵਿਅਕਤੀ/ਯਾਤਰੀ ਦਾ ਰਿਕਾਰਡ ਦਿੱਤੇ ਪ੍ਰੋਫਾਰਮੇ ਵਿੱਚ ਰਜਿਸਟਰ ’ਤੇ ਮੇਨਟੇਨ ਕਰਨਗੇ। ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਵਾਂ ਆਦਿ ਵਿਚ ਠਹਿਰੇ ਵਿਅਕਤੀਆਂ/ਯਾਤਰੀਆਂ ਸਬੰਧੀ ਜਾਣਕਾਰੀ ਰੋਜ਼ਾਨਾ ਸਵੇਰੇ 10 ਵਜੇ ਸਬੰਧਿਤ ਮੁੱਖ ਅਫ਼ਸਰ ਥਾਣਾ ਨੂੰ ਭੇਜਣਗੇ ਅਤੇ ਠਹਿਰੇ ਵਿਅਕਤੀਆਂ/ਯਾਤਰੀਆਂ ਸਬੰਧੀ ਰਜਿਸਟਰ ਵਿਚ ਦਰਜ ਰਿਕਾਰਡ ਨੂੰ ਹਰੇਕ ਸੋਮਵਾਰ ਨੂੰ ਸਬੰਧਿਤ ਮੁੱਖ ਅਫ਼ਸਰ ਥਾਣਾ ਪਾਸੋਂ ਤਸਦੀਕ ਕਰਵਾਉਣਗੇ ਅਤੇ ਲੋੜ ਪੈਣ ’ਤੇ ਰਿਕਾਰਡ ਪੁਲਿਸ ਨੂੰ ਮੁਹੱਈਆ ਕਰਵਾਉਣਗੇ। ਇਸ ਤੋਂ ਇਲਾਵਾ ਜਦੋਂ ਵੀ ਕੋਈ ਵਿਦੇਸ਼ੀ ਵਿਅਕਤੀ ਕਿਸੇ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਵਾਂ ਵਿਚ ਠਹਿਰਦਾ ਹੈ ਤਾਂ ਇਸ ਸਬੰਧੀ ਇਤਲਾਹ ਇੰਚਾਰਜ ਫੌਰਨਰਸ ਰਜਿਸਟ੍ਰੇਸ਼ਨ ਆਫਿਸ, ਦਫ਼ਤਰ ਕਮਿਸ਼ਨਰ ਪੁਲਿਸ, ਜਲੰਧਰ ਨੂੰ ਦਿੱਤੀ ਜਾਵੇ। ਇਸ ਤੋਂ ਇਲਾਵਾ ਹਰੇਕ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਂ ਦੇ ਕੋਰੀਡੋਰ, ਲਿਫ਼ਟ, ਰਿਸੈਪਸ਼ਨ ਕਾਊਂਟਰ ਅਤੇ ਮੁੱਖ ਪ੍ਰਵੇਸ਼ ਦਰਵਾਜ਼ੇ ’ਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ। ਜੇਕਰ ਕੋਈ ਸ਼ੱਕੀ ਵਿਅਕਤੀ ਹੋਟਲ/ਮੋਟਲ/ਗੈਸਟ ਹਾਊਸ, ਰੈਸਟੋਰੈਂਟ ਅਤੇ ਸਰ੍ਹਾਂ ਵਿਖੇ ਠਹਿਰਦਾ/ਆਉਂਦਾ ਹੈ, ਜੋ ਕਿਸੇ ਪੁਲਿਸ ਕੇਸ ਵਿਚ ਲੋੜੀਂਦਾ ਹੈ ਜਾਂ ਕਿਸੇ ਹੋਟਲ/ਰੈਸਟੋਰੈਂਟ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਂ ਵਿਚ ਠਹਿਰੇ/ਆਏ ਵਿਅਕਤੀ/ਯਾਤਰੀ ਨੂੰ ਕਿਸੇ ਹੋਰ ਰਾਜ/ਜ਼ਿਲ੍ਹੇ ਦੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਤਾਂ ਹੋਟਲ/ਰੈਸਟੋਰੈਂਟ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਂ ਦਾ ਮਾਲਕ/ਪ੍ਰਬੰਧਕ ਤੁਰੰਤ ਇਸ ਦੀ ਸੂਚਨਾ ਸਬੰਧਤ ਥਾਣੇ/ਪੁਲਿਸ ਕੰਟਰੋਲ ਰੂਮ ਨੂੰ ਦੇਣ ਦੇ ਜ਼ਿੰਮੇਵਾਰ ਹੋਣਗੇ। ਉਕਤ ਸਾਰੇ ਹੁਕਮ 6-11-2025 ਤੱਕ ਲਾਗੂ ਰਹਿਣਗੇ।

PUBLISHED BY LMI DAILY NEWS PUNJAB

Ramesh Gaba

9/7/20251 min read

white concrete building during daytime
white concrete building during daytime

My post content