ਹਰਿਆਣਾ ’ਚ ਆਈ.ਪੀ.ਐਸ. ਅਧਿਕਾਰੀ ਦੀ ਖੁਦਕੁਸ਼ੀ ਦੀ ਦੁਖਦਾਈ ਘਟਨਾ ਦੇ ਵਿਰੋਧ ’ਚ ਕੈਬਨਿਟ ਮੰਤਰੀ ਵੱਲੋਂ ਕੈਂਡਲ ਮਾਰਚ ਦੀ ਅਗਵਾਈ ਮ੍ਰਿਤਕ ਆਈ.ਪੀ.ਐਸ. ਅਧਿਕਾਰੀ ਲਈ ਇਨਸਾਫ਼ ਦੀ ਮੰਗ ਕਰਨ ਦੇ ਨਾਲ-ਨਾਲ ਦਲਿਤ ਵਿਰੋਧੀ ਰੁਖ਼ ਲਈ ਭਾਜਪਾ ਸਰਕਾਰ ਦੀ ਕੀਤੀ ਨਿੰਦਾ

ਜਲੰਧਰ, 12 ਅਕਤੂਬਰ (ਰਮੇਸ਼ ਗਾਬਾ): ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਹਰਿਆਣਾ ਵਿਖੇ ਸੀਨੀਅਰ ਆਈ.ਪੀ.ਐਸ. ਅਧਿਕਾਰੀ ਵਾਈ. ਪੂਰਨ ਕੁਮਾਰ ਦੀ ਖੁਦਕੁਸ਼ੀ ਦੀ ਦੁਖਦਾਈ ਘਟਨਾ ਦੇ ਵਿਰੋਧ ਵਿੱਚ ਐਤਵਾਰ ਨੂੰ ਜਲੰਧਰ ਵਿੱਚ ਕੈਂਡਲ ਮਾਰਚ ਦੀ ਅਗਵਾਈ ਕੀਤੀ ਅਤੇ ਦਲਿਤ ਅਧਿਕਾਰੀਆਂ ਅਤੇ ਨਾਗਰਿਕਾਂ ਦੀ ਸੁਰੱਖਿਆ ਵਿੱਚ ਅਸਫ਼ਲ ਰਹਿਣ ’ਤੇ ਭਾਜਪਾ ਸਰਕਾਰਾਂ ਦੀ ਨਿੰਦਾ ਕੀਤੀ । ਇਹ ਮਾਰਚ, ਜੋ ਸ਼੍ਰੀ ਰਾਮ ਚੌਕ ਤੋਂ ਸ਼ੁਰੂ ਹੋਇਆ ਅਤੇ ਲਵ ਕੁਸ਼ ਚੌਕ ਵਿਖੇ ਸਮਾਪਤ ਹੋਇਆ, ਵਿੱਚ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂਆਂ ਅਤੇ ਸਿਵਲ ਸੁਸਾਇਟੀ ਦੇ ਮੈਂਬਰਾਂ ਨੇ ਹਿੱਸਾ ਲਿਆ। ਕੈਬਨਿਟ ਮੰਤਰੀ, ਜਿਨ੍ਹਾਂ ਦੇ ਨਾਲ ਮੇਅਰ ਵਿਨੀਤ ਧੀਰ, ਡਿਪਟੀ ਮੇਅਰ ਮਲਕੀਤ ਸਿੰਘ, ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂੰ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਮੰਗਲ ਸਿੰਘ ਬੱਸੀ, ਪੰਜਾਬ ਲਘੂ ਉਦਯੋਗ ਅਤੇ ਐਕਸਪੋਰਟ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਦਿਨੇਸ਼ ਢੱਲ ਅਤੇ ਸੀਨੀਅਰ ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ ਵੀ ਮੌਜੂਦ ਸਨ, ਨੇ ਇਸ ਘਟਨਾ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਅਤੇ ਮ੍ਰਿਤਕ ਅਧਿਕਾਰੀ ਅਤੇ ਉਸਦੇ ਪਰਿਵਾਰ ਲਈ ਇਨਸਾਫ਼ ਦੀ ਮੰਗ ਕੀਤੀ। ਸ੍ਰੀ ਭਗਤ ਨੇ ਕਿਹਾ ਕਿ ਅਧਿਕਾਰੀ, ਜੋ ਕਿ ਦਲਿਤ ਭਾਈਚਾਰੇ ਨਾਲ ਸਬੰਧਤ ਸੀ, ਨੂੰ ਸਿਸਟਮ ਵੱਲੋਂ ਇੰਨਾ ਜ਼ਿਆਦਾ ਤੰਗ-ਪ੍ਰੇਸ਼ਾਨ ਕੀਤਾ ਗਿਆ ਕਿ ਉਸਨੂੰ ਆਪਣੀ ਜਾਨ ਲੈਣ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਹਰਿਆਣਾ ਸਰਕਾਰ ਦਾ ਰੁਖ਼ ਨਾ ਸਿਰਫ਼ ਪ੍ਰਸ਼ਾਸਨਿਕ ਉਦਾਸੀਨਤਾ ਨੂੰ ਦਰਸਾਉਂਦਾ ਹੈ ਬਲਕਿ ਇਸ ਦੀ ਦਲਿਤ ਵਿਰੋਧੀ ਮਾਨਸਿਕਤਾ ਨੂੰ ਵੀ ਉਜਾਗਰ ਕਰਦਾ ਹੈ। ਇਸੇ ਤਰ੍ਹਾਂ ਉਨ੍ਹਾਂ ਚੀਫ਼ ਜਸਟਿਸ ਆਫ ਇੰਡੀਆ, ਜੋ ਕਿ ਦਲਿਤ ਭਾਈਚਾਰੇ ਨਾਲ ਸਬੰਧਤ ਹਨ, 'ਤੇ ਹਾਲ ਹੀ ਵਿੱਚ ਹੋਏ ਹਮਲੇ ਦੇ ਯਤਨ ਨੂੰ ਵੀ ਇਸ ਪੱਖਪਾਤ ਦੀ ਇੱਕ ਹੋਰ ਪ੍ਰੇਸ਼ਾਨ ਕਰਨ ਵਾਲੀ ਉਦਾਹਰਣ ਦੱਸਿਆ। ਕੇਂਦਰ ਅਤੇ ਹਰਿਆਣਾ ਦੀਆਂ ਭਾਜਪਾ ਸਰਕਾਰਾਂ 'ਤੇ ਵਿਤਕਰੇ ਨੂੰ ਸ਼ਹਿ ਦੇਣ ਦਾ ਦੋਸ਼ ਲਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨੇ ਦਲਿਤ ਭਾਈਚਾਰੇ ਵਿੱਚ ਦੇਸ਼ ਵਿਆਪੀ ਰੋਸ ਪੈਦਾ ਕਰ ਦਿੱਤਾ ਹੈ। ਉਨ੍ਹਾਂ ਨੇ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਅਤੇ ਇਨਸਾਫ਼ ਯਕੀਨੀ ਬਣਾਉਣ ਲਈ ਅਪਰਾਧਿਕ ਮਾਮਲਾ ਦਰਜ ਕਰਨ ਦੀ ਅਪੀਲ ਕੀਤੀ।

PUBLISHED BY LMI DAILY NEWS PUNJAB

Ramesh Gaba

10/12/20251 min read

a man riding a skateboard down the side of a ramp
a man riding a skateboard down the side of a ramp

My post content