*ਭਾਰੀ ਬਾਰਿਸ਼ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਵਲੋਂ ਹਾਈਵੇ ਦੇ ਪੁਲਾਂ ਦਾ ਨਿਰੀਖਣ* - ਅਧਿਕਾਰੀਆਂ ਨੂੰ ਸ਼ਹਿਰ ਅਤੇ ਹਾਈਵੇ ’ਤੇ ਆਵਾਜਾਈ ਨੂੰ ਸੁਚਾਰੂ ਬਣਾਈ ਰੱਖਣ ਦੇ ਨਿਰਦੇਸ਼
ਜਲੰਧਰ, 2 ਸਤੰਬਰ :(ਰਮੇਸ਼ ਗਾਬਾ) ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਦੇ ਅਧਿਕਾਰੀਆਂ ਸਮੇਤ ਅੱਜ ਹਾਈਵੇਜ਼ ਦਾ ਨਿਰੀਖਣ ਕੀਤਾ ਗਿਆ। ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਲਗਾਤਾਰ ਬਾਰਿਸ਼ ਕਾਰਨ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਣ ਵਿੱਚ ਆ ਰਹੀਆਂ ਦਿੱਕਤਾਂ ਦਾ ਬਾਰੀਕੀ ਨਾਲ ਮੁਲਾਂਕਣ ਕੀਤਾ ਅਤੇ ਹਾਈਵੇ ਪੁਲਾਂ ਦੇ ਢਾਂਚਾਗਤ ਸਮੱਰਥਾ ਦੀ ਜਾਂਚ ਕੀਤੀ। ਅਧਿਕਾਰੀਆਂ ਨੇ ਮਾਨਸੂਨ ਸੀਜ਼ਨ ਦੌਰਾਨ ਸੁਚਾਰੂ ਆਵਾਜਾਈ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਵਚਬੱਧਤਾ ਦੁਹਰਾਈ। ਡਿਪਟੀ ਕਮਿਸ਼ਨਰ ਨੇ ਭਰੋਸਾ ਦੁਆਇਆ ਕਿ ਯਾਤਰੀਆਂ ਦੀਆਂ ਮੁਸ਼ਕਲਾਂ ਦੂਰ ਕਰਨ ਅਤੇ ਸੜਕ ਸੁਰੱਖਿਆ ਯਕੀਨੀ ਬਣਾਉਣ ਲਈ ਤੁਰੰਤ ਜ਼ਰੂਰੀ ਕਦਮ ਉਠਾਏ ਜਾਣਗੇ। ਇਸੇ ਦੌਰਾਨ ਪੁਲਿਸ ਕਮਿਸ਼ਨਰ ਨੇ ਟ੍ਰੈਫਿਕ ਪੁਲਿਸ ਨੂੰ ਭਾਰੀ ਬਾਰਿਸ਼ ਦੇ ਮੱਦੇਨਜ਼ਰ ਸ਼ਹਿਰ ਵਿੱਚ ਆਵਾਜਾਈ ਸੁਚਾਰੂ ਢੰਗ ਨਾਲ ਜਾਰੀ ਰੱਖਣ ਦੀਆਂ ਹਦਾਇਤਾਂ ਕੀਤੀਆਂ। ਉਨ੍ਹਾਂ ਵੱਖ-ਵੱਖ ਥਾਵਾਂ 'ਤੇ ਪੁਲਿਸ ਕਰਮੀਆਂ ਦੀ ਤਾਇਨਾਤੀ ਦਾ ਨਿਰੀਖਣ ਕੀਤਾ ਅਤੇ ਨਿਰਵਿਘਨ ਆਵਾਜਾਈ ਬਣਾਈ ਰੱਖਣ ਲਈ ਕਿਹਾ। ------
PUBLISHED BY LMI DAILY NEWS PUNJAB
My post content
