ਹੜ੍ਹ ਪੀੜਤਾਂ ਦੀ ਮਦਦ ਲਈ 'ਦਿ ਇੰਪਰੀਅਲ ਸਕੂਲ' ਆਦਮਪੁਰ ਵੱਲੋਂ 'ਮੁੱਖ ਮੰਤਰੀ ਰੰਗਲਾ ਪੰਜਾਬ ਫੰਡ' ਵਿੱਚ 50 ਹਜ਼ਾਰ ਰੁਪਏ ਦਾ ਯੋਗਦਾਨ
ਜਲੰਧਰ:(ਰਮੇਸ਼ ਗਾਬਾ) ਜ਼ਿਲ੍ਹੇ ਵਿੱਚ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਚੱਲ ਰਹੇ ਰਾਹਤ ਕਾਰਜਾਂ ਵਿੱਚ ਯੋਗਦਾਨ ਪਾਉਂਦਿਆਂ 'ਦਿ ਇੰਪਰੀਅਲ ਸਕੂਲ', ਆਦਮਪੁਰ ਨੇ 'ਮੁੱਖ ਮੰਤਰੀ ਰੰਗਲਾ ਪੰਜਾਬ ਫੰਡ' ਲਈ 50,000 ਰੁਪਏ ਦਾ ਚੈੱਕ ਭੇਟ ਕੀਤਾ ਹੈ। ਸਕੂਲ ਦੇ ਚੇਅਰਮੈਨ ਸ਼੍ਰੀ ਜਗਦੀਸ਼ ਲਾਲ ਅਤੇ ਡਾਇਰੈਕਟਰ ਜਗਮੋਹਨ ਅਰੋੜਾ ਨੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੂੰ ਇਹ ਚੈੱਕ ਸੌਂਪਿਆ। ਇਸ ਮੌਕੇ ਐਸ.ਡੀ.ਐਮ. ਆਦਮਪੁਰ ਸ਼੍ਰੀ ਵਿਵੇਕ ਕੁਮਾਰ ਮੋਦੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਕੂਲ ਦੇ ਇਸ ਉਦਾਰ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਰਾਸ਼ੀ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੇ ਮੁੜ-ਵਸੇਬੇ ਲਈ ਵਰਤੀ ਜਾਵੇਗੀ।
PUBLISHED BY LMI DAILY NEWS PUNJAB
My post content
