ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ 01 ਦੋਸ਼ੀ ਸਮੇਤ 01 ਪਿਸਟਲ 32 ਬੋਰ ਅਤੇ 04 ਜਿੰਦਾ ਰੌਂਦ ਕਾਬੂ
ਜਲੰਧਰ, 17 ਅਕਤੂਬਰ:(ਰਮੇਸ਼ ਗਾਬਾ) ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ, ਪੁਲਿਸ ਕਮਿਸ਼ਨਰ ਸ੍ਰੀਮਤੀ ਧੰਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ, ਸ੍ਰੀ ਮਨਪ੍ਰੀਤ ਸਿੰਘ ਢਿੱਲੋ DCP/Investigation, ਸ੍ਰੀ ਜੇਯੰਤ ਪੁਰੀ ADCP/Investigation ਅਤੇ ਸ੍ਰੀ ਅਮਰਬੀਰ ਸਿੰਘ ACP/D ਦੀ ਨਿਗਰਾਨੀ ਹੇਠ, ਇੰਸਪੈਕਟਰ ਸੁਰਿੰਦਰ ਕੁਮਾਰ ਇੰਚਾਰਜ CIA-Staff ਜਲੰਧਰ ਦੀ ਪੁਲਿਸ ਟੀਮ ਨੇ ਕਾਰਵਾਈ ਕਰਦਿਆਂ ਇੱਕ ਦੋਸ਼ੀ ਨੂੰ ਗੈਰ-ਕਾਨੂੰਨੀ ਹਥਿਆਰ ਸਮੇਤ ਕਾਬੂ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਜਲੰਧਰ ਨੇ ਦੱਸਿਆ ਕਿ ਮਿਤੀ 16.10.2025 ਨੂੰ CIA-Staff ਦੀ ਟੀਮ ਨਾਕਾਬੰਦੀ ਲਈ ਟਰਾਂਸਪੋਰਟ ਨਗਰ ਪੁੱਲ ਥੱਲੇ ਜਲੰਧਰ ਮੌਜੂਦ ਸੀ। ਇਸ ਦੌਰਾਨ ਸ਼ੱਕ ਦੇ ਅਧਾਰ ’ਤੇ ਇੱਕ ਵਿਅਕਤੀ ਨੂੰ ਰੋਕ ਕੇ ਪੁੱਛਗਿੱਛ ਕੀਤੀ ਗਈ। ਉਸਦੀ ਪਛਾਣ ਸਾਗਰ ਮਸੀਹ ਉਰਫ ਬਾਗੀ ਪੁੱਤਰ ਜਰਮਨ ਮਸੀਹ, ਵਾਸੀ ਕ੍ਰਿਸਚਨ ਮੁਹੱਲਾ ਨੇੜੇ ਟਾਂਗੇ ਵਾਲਾ ਅੱਡਾ ਕਾਹਨੂੰਵਾਨ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ। ਤਲਾਸ਼ੀ ਦੌਰਾਨ ਉਸਦੇ ਕਬਜ਼ੇ ਵਿਚੋਂ 01 ਪਿਸਟਲ 32 ਬੋਰ ਅਤੇ 04 ਜਿੰਦਾ ਰੌਂਦ 32 ਬੋਰ ਬਰਾਮਦ ਕੀਤੇ ਗਏ। ਇਸ ਸਬੰਧੀ ਮੁਕੱਦਮਾ ਨੰਬਰ 248 ਮਿਤੀ 16.10.2025 ਅਧੀਨ ਧਾਰਾ 25-54-59 Arms Act ਅਨੁਸਾਰ ਥਾਣਾ ਡਿਵੀਜ਼ਨ ਨੰਬਰ 8 ਜਲੰਧਰ ਵਿੱਚ ਦਰਜ ਕਰ ਲਿਆ ਗਿਆ ਹੈ। *ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਸ਼ਹਿਰ ਵਿੱਚ ਕਾਨੂੰਨ-ਵਿਵਸਥਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਹਰੇਕ ਵਿਅਕਤੀ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਜਾਰੀ ਰਹੇਗੀ। ਪੁਲਿਸ ਵੱਲੋਂ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਉਹਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਗੈਰ-ਕਾਨੂੰਨੀ ਗਤੀਵਿਧੀ ਦਾ ਪਤਾ ਲੱਗੇ ਤਾਂ ਉਸਦੀ ਤੁਰੰਤ ਸੂਚਨਾ ਪੁਲਿਸ ਹੈਲਪਲਾਈਨ 112 ‘ਤੇ ਦੇਣ।*
PUBLISHED BY LMI DAILY NEWS PUNJAB
My post content
