ਮੋਹਿੰਦਰ ਭਗਤ ਨੇ 48 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ ਸਤਿਗੁਰੂ ਰਵਿਦਾਸ ਕਮਿਊਨਟੀ ਹਾਲ ਵਿਖੇ ਅਪਗ੍ਰੇਡ ਪਾਰਕਿੰਗ, ਨਵੀਆਂ ਟਾਇਲਾਂ ਦੇ ਨਾਲ-ਨਾਲ ਹੋਰ ਸਹੂਲਤਾਂ ਦਾ ਕੀਤਾ ਜਾਵੇਗਾ ਨਵੀਨੀਕਰਨ
ਜਲੰਧਰ, 22 ਅਕਤੂਬਰ :(ਰਮੇਸ਼ ਗਾਬਾ) ਪੰਜਾਬ ਦੇ ਬਾਗਬ਼ਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਵਲੋਂ ਅੱਜ ਸ਼ਹਿਰ ਦੇ ਵਿਕਾਸ ਵਿੱਚ ਇਕ ਹੋਰ ਮੀਲ ਦਾ ਪੱਥਰ ਸਥਾਪਿਤ ਕਰਦਿਆਂ 120 ਫੁੱਟੀ ਰੋਡ ਉਤੇ 48 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਵਿਕਾਸ ਪ੍ਰੋਜੈਕਟ ਵਿੱਚ ਸਤਿਗੁਰੂ ਰਵਿਦਾਸ ਕਮਿਊਨਟੀ ਹਾਲ ਦੇ ਨਵੀਨੀਕਰਨ ਵਿੱਚ ਪਾਰਕਿੰਗ ਥਾ ਨੂੰ ਅਪਗ੍ਰੇਡ ਕਰਨਾ, ਨਵੀਂਆਂ ਟਾਈਲਾਂ ਲਗਾਉਣਾ, ਅਤਿ ਆਧੁਨਿਕ ਬਾਥਰੂਮਾਂ ਦਾ ਨਿਰਮਾਣ ਕਰਨਾ ਅਤੇ ਸਾਫ਼-ਸਫ਼ਾਈ ਆਦਿ ਦੇ ਕੰਮ ਸ਼ਾਮਿਲ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਉਪਰਾਲੇ ਕਮਿਊਨਟੀ ਹਾਲ ਨੂੰ ਨਵੀਂ ਦਿੱਖ ਪ੍ਰਦਾਨ ਕਰਨਗੇ ਜੋ ਸਥਾਨਿਕ ਵਾਸੀਆਂ ਨੂੰ ਧਾਰਮਿਕ ਤੇ ਸਮਾਜਿਕ ਸਮਾਗਮ ਕਰਵਾਉਣ ਵਿੱਚ ਹੋਰ ਸਹੂਲਤ ਪ੍ਰਦਾਨ ਕਰਨਗੇ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਮਿਊਨਟੀ ਹਾਲ ਦੇ ਨਵੀਨੀਕਰਨ ਨਾਲ ਸਥਾਨਿਕ ਵਾਸੀਆਂ ਨੂੰ ਹਰ ਪਖੋਂ ਅਤਿ ਆਧੁਨਿਕ ਬੁਨਿਆਦੀ ਸਹੂਲਤਾਂ ਦਾ ਬਹੁਤ ਲਾਭ ਮਿਲੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਲਾਈ ਲਈ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਸ੍ਰੀ ਭਗਤ ਨੇ ਕਿਹਾ ਕਿ ਹੋਰ ਵਿਕਾਸ ਕਾਰਜ ਸ਼ੁਰੂ ਕੀਤੇ ਜਾ ਰਹੇ ਹਨ, ਜਿਨ੍ਹਾਂ ਦਾ ਆਉਣ ਵਾਲੇ ਦਿਨਾਂ ਵਿੱਚ ਉਦਘਾਟਨ ਕੀਤਾ ਜਾਵੇਗਾ ਜੋ ਕਿ ਜਲੰਧਰ ਦੀ ਸਮੁੱਚੀ ਪ੍ਰਗਤੀ ਨੂੰ ਹੋਰ ਹੁਲਾਰਾ ਦੇਣਗੇ। ------------------
PUBLISHED BY LMI DAILY NEWS PUNJAB
My post content
